ਨਮੋਗਾਦਿਸ਼ੂ: ਸ਼ਹਿਰ ਦੇ ਹਯਾਤ ਹੋਟਲ 'ਤੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਦੋ ਕਾਰ ਬੰਬ ਧਮਾਕੇ ਕੀਤੇ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਜ਼ਖਮੀ ਹੋਏ 9 ਲੋਕਾਂ ਨੂੰ ਹਯਾਤ ਹੋਟਲ ਤੋਂ ਹਸਪਤਾਲ ਲਿਜਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਅਲ-ਕਾਇਦਾ ਨਾਲ ਜੁੜੇ ਅਲ-ਸ਼ਬਾਬ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਹਯਾਤ ਹੋਟਲ 'ਤੇ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਜੇਹਾਦੀ ਸਮੂਹ ਦੇ ਬੰਦੂਕਧਾਰੀਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ (Gunfight between the gunmen) ਹੋਈ। ਦੱਸਿਆ ਜਾ ਰਿਹਾ ਹੈ ਕਿ ਬੰਦੂਕਧਾਰੀ ਅਜੇ ਵੀ ਇਮਾਰਤ ਦੇ ਅੰਦਰ ਲੁਕੇ ਹੋਏ ਹਨ। ਗਵਾਹਾਂ ਨੇ ਦੱਸਿਆ ਕਿ ਅਲ-ਸ਼ਬਾਬ ਦੇ ਲੜਾਕਿਆਂ ਨੇ ਸ਼ੁੱਕਰਵਾਰ ਨੂੰ ਸੋਮਾਲੀ ਦੀ ਰਾਜਧਾਨੀ ਮੋਗਾਦਿਸ਼ੂ ਦੇ ਇਕ ਹੋਟਲ 'ਤੇ ਗੋਲੀਬਾਰੀ ਅਤੇ ਧਮਾਕਿਆਂ ਨਾਲ ਹਮਲਾ ਕੀਤਾ। ਇਸ ਹਮਲੇ 'ਚ ਜ਼ਖਮੀ ਹੋਣ ਦੀ ਖਬਰ ਹੈ।
ਬੰਦੂਕਧਾਰੀਆਂ ਦੇ ਜ਼ਬਰਦਸਤੀ ਹੋਟਲ ਵਿੱਚ ਦਾਖਲ ਹੋਣ ਤੋਂ ਕੁਝ ਮਿੰਟ ਪਹਿਲਾਂ ਇੱਕ ਜ਼ਬਰਦਸਤ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲ ਅਜੇ ਵੀ ਇਮਾਰਤ ਦੇ ਅੰਦਰ ਲੁਕੇ ਹੋਏ ਹਮਲਾਵਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਗਵਾਹਾਂ ਨੇ ਦੱਸਿਆ ਕਿ ਪਹਿਲੇ ਧਮਾਕੇ ਤੋਂ ਕੁਝ ਮਿੰਟ ਬਾਅਦ ਹੋਟਲ ਦੇ ਬਾਹਰ ਦੂਜਾ ਧਮਾਕਾ ਹੋਇਆ, ਜਿਸ ਵਿਚ ਬਚਾਅ ਦਲ ਦੇ ਮੈਂਬਰ ਅਤੇ ਸੁਰੱਖਿਆ ਬਲਾਂ ਦੇ ਮੈਂਬਰ ਜੋ ਪਹਿਲੇ ਧਮਾਕੇ ਤੋਂ ਬਾਅਦ ਘਟਨਾ ਸਥਾਨ 'ਤੇ ਪਹੁੰਚੇ ਅਤੇ ਆਮ ਨਾਗਰਿਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹੁਣ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸੁਰੱਖਿਆ ਬਲਾਂ ਅਤੇ ਬੰਦੂਕਧਾਰੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ।
ਇਹ ਵੀ ਪੜ੍ਹੋ: ਧੀ ਨੂੰ ਪਿਆਰ ਕਰਨਾ ਪਿਆ ਮਹਿੰਗਾ, ਪਿਤਾ ਨੇ ਗੋਲੀਆਂ ਮਾਰ ਕੀਤਾ ਕਤਲ