ਨਵੀਂ ਦਿੱਲੀ: ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ(The banned organization Sikhs for Justice) ਸੰਸਦ ਭਵਨ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਤੋਂ ਇਲਾਵਾ ਉਹ ਕਿਸਾਨਾਂ ਤੋਂ ਸੰਸਦ ਦਾ ਘਿਰਾਓ ਵੀ ਕਰਵਾਉਣਾ ਚਾਹੁੰਦੇ ਹਨ। ਇਹ ਅਲਰਟ ਖੁਫੀਆ ਵਿਭਾਗ(Department of Intelligence) ਨੇ ਦਿੱਲੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਦਿੱਤਾ ਹੈ। ਇਸ ਅਲਰਟ ਨੂੰ ਧਿਆਨ 'ਚ ਰੱਖਦੇ ਹੋਏ ਸੰਸਦ ਭਵਨ ਸਮੇਤ ਨਵੀਂ ਦਿੱਲੀ 'ਚ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ ਗਏ ਹਨ।
ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਖੁਫੀਆ ਵਿਭਾਗ ਵੱਲੋਂ ਦਿੱਲੀ ਪੁਲਿਸ ਨੂੰ ਅਲਰਟ ਕੀਤਾ ਗਿਆ ਹੈ ਕਿ ਸੈਸ਼ਨ ਦੌਰਾਨ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ ਸੰਸਦ ਭਵਨ ਦਾ ਘਿਰਾਓ ਕਰ ਸਕਦੀ ਹੈ। ਇੰਨਾ ਹੀ ਨਹੀਂ ਉਹ ਸੰਸਦ ਭਵਨ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਵੀ ਯੋਜਨਾ ਬਣਾ ਰਿਹਾ ਹੈ।
ਹਾਲ ਹੀ 'ਚ ਸਿੱਖਸ ਫਾਰ ਜਸਟਿਸ ਦੇ ਕੌਂਸਲ ਜਨਰਲ ਗੁਰਪਤਵੰਤ ਸਿੰਘ ਪੰਨੂ(Gurpatwant Singh Pannu) ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ 'ਚ ਉਨ੍ਹਾਂ ਨੇ ਕਿਸਾਨਾਂ ਨੂੰ 29 ਨਵੰਬਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪਾਰਲਿਆਮੈਂਟ ਦਾ ਘਿਰਾਓ ਕਰਨ ਅਤੇ ਸੰਸਦ 'ਤੇ ਝੰਡਾ ਲਹਿਰਾਉਣ ਦੀ ਅਪੀਲ ਕੀਤੀ ਹੈ। ਵੀਡੀਓ 'ਚ ਇਹ ਵੀ ਕਿਹਾ ਗਿਆ ਸੀ ਕਿ ਸੰਸਦ ਭਵਨ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਨੂੰ 1.25 ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ।
ਖੁਫੀਆ ਵਿਭਾਗ ਨੇ ਦਿੱਲੀ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਅਲਰਟ ਨੂੰ ਧਿਆਨ 'ਚ ਰੱਖਦੇ ਹੋਏ ਨਾ ਸਿਰਫ ਸੰਸਦ ਭਵਨ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਸਗੋਂ ਨਵੀਂ ਦਿੱਲੀ ਸਮੇਤ ਰਾਜਧਾਨੀ ਦੀਆਂ ਸਰਹੱਦਾਂ 'ਤੇ ਵੀ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਥਾਂ-ਥਾਂ ਬੈਰੀਕੇਡ ਲਗਾ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:29 ਨਵੰਬਰ:ਅੱਤਵਾਦੀ ਹਮਲੇ ਦੇ ਕਾਲੇ ਘੇਰੇ ਤੋਂ ਮੁਕਤ ਮੁੰਬਈ