ਨਵੀਂ ਦਿੱਲੀ: ਲੰਬੇ ਇੰਤਜ਼ਾਰ ਤੋਂ ਬਾਅਦ ਦਿੱਲੀ ਵਿੱਚ ਵੀ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਮਿਲ ਗਈ ਹੈ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਐਲਾਨ ਕੀਤਾ ਹੈ ਕਿ 1 ਨਵੰਬਰ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਨੂੰ ਸਕੂਲ ਬੁਲਾ ਸਕਣਗੇ। ਹਾਲਾਂਕਿ ਇਹ ਵੀ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਇਸ ਦੇ ਲਈ ਕੁਝ ਸ਼ਰਤਾਂ ਵੀ ਹਨ ਜਿਨ੍ਹਾਂ ਦਾ ਪਾਲਣ ਕਰਨਾ ਹੋਵੇਗਾ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਐਕਸਪਰਟ ਕਮੇਟੀ ਦਾ ਕਹਿਣਾ ਹੈ ਕਿ ਬੱਚਿਆਂ ਦਾ ਬਹੁਤ ਹੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦੀ ਖਾਮੀਆਜੇ ਚ ਲੰਬਾ ਸਮਾਂ ਲੱਗੇਗਾ ਹੁਣ ਜਦਕਿ ਦਿੱਲੀ ਚ ਕੋਰੋਨਾ ਦੀ ਸਥਿਤੀ ’ਤੇ ਕੰਟ੍ਰੋਲ ’ਚ ਹੈ। ਉਸ ਸਮੇਂ ਸਕੂਲਾਂ ਨੂੰ ਖੋਲ੍ਹੇ ਜਾਣ ਦਾ ਫੈਸਲਾ ਲਿਆ ਗਿਆ ਹੈ। ਉਕਤ ਤਰੀਖ ਤੋਂ ਬਾਅਦ ਬੱਚਿਆ ਨੂੰ ਮਾਤਾ ਪਿਤਾ ਦੀ ਇਜਾਜਤ ਤੋਂ ਸਕੂਲ ਬੁਲਾਇਆ ਜਾ ਸਕੇਗਾ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਬੱਚਿਆਂ ਨੂੰ ਬੁਲਾਉਣ ਦੀ ਇਜਾਜ਼ਤ ਜਰੂਰ ਦਿੱਤੀ ਗਈ ਹੈ, ਪਰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਹੋਵੇਗਾ-
- 50 ਫੀਸਦੀ ਤੋਂ ਵੱਧ ਵਿਦਿਆਰਥੀਆਂ ਨੂੰ ਨਹੀਂ ਬੁਲਾਇਆ ਜਾ ਸਕੇਗਾ।
- ਕਲਾਸਾਂ ਵੀ ਆਨਲਾਈਨ ਹੋਣਗੀਆਂ।
- ਜੇਕਰ ਮਾਪੇ ਨਹੀਂ ਚਾਹੁੰਦੇ ਤਾਂ ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ।
- ਸਕੂਲ ਦੇ ਸਮੂਹ ਸਟਾਫ ਨੂੰ ਟੀਕਾਕਰਨ ਕੀਤਾ ਹੋਇਆ ਹੋਣਾ ਚਾਹੀਦਾ ਹੈ ਜਿਨ੍ਹਾਂ ਨੂੰ ਨਹੀਂ ਲੱਗਿਆ ਉਨ੍ਹਾਂ ਨੂੰ ਲਗਵਾਉਣ ਦੇ ਆਦੇਸ਼
- ਕੋਰੋਨਾ ਸਬੰਧੀ ਹੋਰ ਸ਼ਰਤਾ ਜਿਵੇਂ ਸੈਨੀਟਾਈਜੇਸ਼ਨ, ਮਾਸਕ ਅਤੇ ਸੋਸ਼ਲ ਡਿਸਟੇਨਸਿੰਗ ਦੀ ਸ਼ਰਤਾਂ ਦਾ ਪਾਲਣ ਕਰਨਾ ਜਰੂਰੀ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਸਿਰਫ 9ਵੀਂ ਜਮਾਤ ਤੋਂ ਉੱਪਰ ਦੇ ਬੱਚਿਆਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ। ਇਸ ਮਾਮਲੇ 'ਤੇ ਫੈਸਲਾ ਲੈਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਸੀ। ਇਸੇ ਕਮੇਟੀ ਨੇ ਹੁਣ 1 ਨਵੰਬਰ ਤੋਂ ਸਕੂਲ ਖੋਲ੍ਹਣ ਦਾ ਸੁਝਾਅ ਦਿੱਤਾ ਹੈ।
ਇਹ ਵੀ ਪੜੋ: ਕੋਰੋਨਿਲ 'ਤੇ ਕਥਿਤ ਬਿਆਨ ਦੇ ਖਿਲਾਫ਼ ਦਾਇਰ ਪਟੀਸ਼ਨ 'ਤੇ ਬਾਬਾ ਰਾਮਦੇਵ ਨੂੰ ਨੋਟਿਸ ਜਾਰੀ