ਵਾਰਾਣਸੀ: ਪਦਮ ਵਿਭੂਸ਼ਣ ਪੰਡਿਤ ਛਨੂੰਲਾਲ ਮਿਸ਼ਰਾ ਨੇ ਆਪਣੀ ਧੀ ਦੀ ਮੌਤ ਤੋਂ ਬਾਅਦ ਵੀਡੀਓ ਜਾਰੀ ਕਰ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਬਿਮਾਰੀ ਦੀ ਖ਼ਬਰ ਗਲੱ ਹੈ। ਦੱਸ ਦਈਏ ਕਿ ਪੰਡਿਤ ਛਨੂੰਲਾਲ ਮਿਸ਼ਰਾ ਦੀ ਪਤਨੀ ਅਤੇ ਧੀ ਦੀ ਤਿੰਨ ਦਿਨ ਦੇ ਵਕਫੇ 'ਚ ਕੋਰੋਨਾ ਕਾਰਨ ਮੌਤ ਹੋ ਗਈ।
ਉਨ੍ਹਾਂ ਦੀ ਪਤਨੀ ਦੀ ਕੋਰੋਨਾ ਕਾਰਨ 26 ਅਪ੍ਰੈਲ ਨੂੰ ਮੌਤ ਹੋ ਗਈ। ਉਸ ਤੋਂ ਬਾਅਦ ਉਨ੍ਹਾਂ ਦੀ ਧੀ ਸੰਗੀਤਾ ਮਿਸ਼ਰਾ ਦੀ 29 ਅਪ੍ਰੈਲ ਨੂੰ ਕੋਰੋਨਾ ਸੰਕਰਮਣ ਹੋਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਇਲਾਜ਼ ਨਿੱਜੀ ਹਸਪਤਾਲ 'ਚ ਚੱਲ ਰਿਹਾ ਸੀ। ਧੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਛੋਟੀ ਧੀ ਵਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਇਲਜ਼ਾਮ ਲਗਾ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਤੋਂ ਸੀਸੀਟੀਵੀ ਫੁਟੇਜ ਦੇਖਣ ਦੀ ਮੰਗ ਵੀ ਕੀਤੀ। ਜਿਸ ਨੂੰ ਲੈਕੇ ਹੰਗਾਮਾ ਵੀ ਹੋਇਆ ਅਤੇ ਪੰਡਿਤ ਛਨੂੰਲਾਲ ਵਲੋਂ ਵੀਡੀਓ ਜਾਰੀ ਕਰ ਇਨਸਾਫ਼ ਦੀ ਮੰਗ ਕੀਤੀ ਹੈ।
ਇਸ 'ਚ ਉਨ੍ਹਾਂ ਦਾ ਕਹਿਣਾ ਕਿ ਤਿੰਨ ਦਿਨਾਂ 'ਚ ਪਤਨੀ ਅਤੇ ਧੀ ਦੀ ਮੌਤ ਦੀ ਗਹਿਰੀ ਸੱਟ ਲੱਗੀ ਹੈ। ਉਨ੍ਹਾਂ ਦਾ ਕਹਿਣਾ ਕਿ ਉਹ ਖੁਦ ਠੀਕ ਹਨ। ਇਸ ਦੇ ਨਾਲ ਹੀ ਉਨ੍ਹਾਂ ਧੀ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਪੂਰੇ ਮਾਮਲੇ ਨੂੰ ਲੈਕੇ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਅਧਿਕਾਰੀ ਵਲੋਂ ਤਿੰਨ ਮੈਂਬਰੀ ਟੀਮ ਬਣਾ ਕੇ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ।
ਇਹ ਵੀ ਪੜ੍ਹੋ:ਕੈਪਟਨ ਵੱਲੋਂ ਸਿਹਤ ਵਿਭਾਗ ਨੂੰ ਟੀਕਾਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼