ਨਵੀਂ ਦਿੱਲੀ - ਪੰਜਾਬ ਵਿਚ ਕਾਂਗਰਸ ਪਾਰਟੀ ਦਾ ਅਸਲ ਕਪਤਾਨ ਕੌਣ ਹੋਵੇਗਾ, ਇਸ ਦਾ ਅੰਤਮ ਫੈਸਲਾ ਅੱਜ ਲਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਹਾਈ ਕਮਾਨ ਦਾ ਹੱਥ ਸਿੱਧੂ ਨਾਲ ਹੈ। ਨਾਮ 'ਤੇ ਪਹਿਲਾਂ ਹੀ ਮੋਹਰ ਲੱਗ ਗਈ ਸੀ ਪਰ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਕਾਰਨ ਅਧਿਕਾਰਤ ਐਲਾਨ ਨਹੀਂ ਹੋਇਆ ਸੀ। ਹਰੀਸ਼ ਰਾਵਤ ਦੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਇਹ ਰਸਮ ਅੱਜ ਵੀ ਨਿਭਾਈ ਜਾ ਸਕਦੀ ਹੈ।
4 ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ
ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਸੰਕਟ ਦਾ ਜਲਦ ਹੱਲ ਕੀਤਾ ਜਾਵੇਗਾ | ਨਵਜੋਤ ਸਿੰਘ ਸਿੱਧੂ ਪਾਰਟੀ ਦੀ ਸੂਬਾ ਇਕਾਈ ਦੀ ਅਗਵਾਈ ਕਰਨਗੇ, ਇਸ ਦਾ ਐਲਾਨ ਅੱਜ ਹੋਣ ਦੀ ਉਮੀਦ ਹੈ | ਇਸ ਦੇ ਨਾਲ ਹੀ ਉਨ੍ਹਾਂ ਨਾਲ 4 ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ, ਇਹ ਵੀ ਖ਼ਬਰ ਸਾਹਮਣੇ ਆਈ ਹੈ | 10 ਜਨਪਥ (ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼) ਦੇ ਨਜ਼ਦੀਕੀ ਸੂਤਰਾਂ ਤੋਂ ਇਹ ਖ਼ਬਰ ਆਈ ਹੈ |