ਨਵੀਂ ਦਿੱਲੀ: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਸੈਸ਼ਨ ਕੋਰਟ ਅੱਜ ਦਿੱਲੀ ਵਿੱਚ ਦਰਜ ਐਫਆਈਆਰ ਵਿੱਚ ਫੈਕਟ ਚੈਕ ਵੈੱਬਸਾਈਟ ਅਲਟ ਨਿਊਜ਼ ਦੇ ਸੰਸਥਾਪਕ ਮੁਹੰਮਦ ਜ਼ੁਬੈਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰੇਗੀ। ਵਧੀਕ ਸੈਸ਼ਨ ਜੱਜ ਦੇਵੇਂਦਰ ਕੁਮਾਰ ਜਾਂਗਲਾ ਸੁਣਵਾਈ ਕਰਨਗੇ।
ਦਿੱਲੀ ਵਿੱਚ ਦਰਜ ਐਫਆਈਆਰ ਦੇ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਦੀ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਸਨਿਗਧਾ ਸਰਵਰੀਆ ਨੇ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜ਼ੁਬੈਰ ਨੂੰ 27 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ੁਬੈਰ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਹੈ। ਧਾਰਮਿਕ ਭਾਵਨਾਵਾਂ ਭੜਕਾਉਣ ਤੋਂ ਇਲਾਵਾ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜ਼ੁਬੈਰ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 120ਬੀ, 201 ਅਤੇ ਐਫਸੀਆਰਏ ਦੀ ਧਾਰਾ 35 ਵੀ ਸ਼ਾਮਲ ਕੀਤੀ ਹੈ।
ਜ਼ੁਬੈਰ ਖਿਲਾਫ ਉੱਤਰ ਪ੍ਰਦੇਸ਼ ਦੇ ਸੀਤਾਪੁਰ 'ਚ ਵੀ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਤਿੰਨ ਸੰਤਾਂ ਨੂੰ ਹੇਟਮੌਂਜਰ ਵਜੋਂ ਟਵੀਟ ਕਰਨ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਹੈ। ਸੀਤਾਪੁਰ ਵਿੱਚ ਦਰਜ ਐਫਆਈਆਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਜ਼ੁਬੈਰ ਨੂੰ ਅਗਲੇ ਹੁਕਮਾਂ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਸੀਤਾਪੁਰ ਤੋਂ ਇਲਾਵਾ ਯੂਪੀ ਵਿੱਚ ਜ਼ੁਬੈਰ ਖ਼ਿਲਾਫ਼ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਦੇਸ਼ ਦੀ ਤਰੱਕੀ ਦੇ ਚਿੰਨ੍ਹ ਹੁਣ ਹਰ ਪਾਸੇ ਦਿਖਾਈ ਦੇ ਰਹੇ: RSS ਮੁੱਖੀ ਭਾਗਵਤ