ਸ਼੍ਰੀਨਗਰ: ਜੰਮੂ-ਕਸ਼ਮੀਰ 'ਚ ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਨੂੰ ਪਹਿਲਗਾਮ ਅਤੇ ਬਾਲਟਾਲ ਦੋਹਾਂ ਮਾਰਗਾਂ ਤੋਂ ਰੋਕ ਦਿੱਤਾ ਗਿਆ। ਬੁੱਧਵਾਰ ਨੂੰ ਮੌਸਮ ਠੀਕ ਹੋਣ ਤੋਂ ਬਾਅਦ ਅਮਰਨਾਥ ਯਾਤਰਾ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬਾਲਟਾਲ ਅਤੇ ਪਹਿਲਗਾਮ ਦੋਵਾਂ ਮਾਰਗਾਂ 'ਤੇ ਖਰਾਬ ਮੌਸਮ ਕਾਰਨ ਬੁੱਧਵਾਰ ਨੂੰ ਵੀ ਸ਼ਰਧਾਲੂਆਂ ਨੂੰ ਗੁਫਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਮੌਸਮ ਠੀਕ ਹੋਣ 'ਤੇ ਸ਼ਰਧਾਲੂ ਜੰਮੂ ਤੋਂ ਘਾਟੀ ਜਾਣਗੇ। ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਯਾਤਰੀਆਂ ਨੂੰ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਗਈ ਹੈ।
30 ਜੂਨ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ 2022 ਤੋਂ ਲੈ ਕੇ ਹੁਣ ਤੱਕ ਇਸ ਸਾਲ 65000 ਤੋਂ ਵੱਧ ਸ਼ਰਧਾਲੂਆਂ ਨੇ ਯਾਤਰਾ ਕੀਤੀ ਹੈ। ਸਮੁੰਦਰ ਤਲ ਤੋਂ 3,888 ਮੀਟਰ ਦੀ ਉਚਾਈ 'ਤੇ ਸਥਿਤ ਗੁਫਾ ਮੰਦਰ ਦੀ ਯਾਤਰਾ 11 ਅਗਸਤ ਨੂੰ ਸ਼ਰਵਣ ਪੂਰਨਿਮਾ ਦੇ ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਸਮਾਪਤ ਹੋਵੇਗੀ। ਖ਼ਰਾਬ ਮੌਸਮ ਦੇ ਚੱਲਦਿਆਂ ਪਹਿਲਾਂ ਇਸ ਯਾਤਰਾ ਨੂੰ ਮੁਅਤਲ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਦੱਖਣੀ ਕਸ਼ਮੀਰ ਦੀਆਂ ਪਹਾੜੀਆਂ 'ਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੀਰਵਾਰ ਨੂੰ ਕਰੀਬ ਤਿੰਨ ਸਾਲ ਬਾਅਦ ਅਮਰਨਾਥ ਯਾਤਰਾ ਸ਼ੁਰੂ ਹੋਈ ਹੈ। ਇਸ ਵਾਰ ਇਹ ਯਾਤਰਾ 43 ਦਿਨਾਂ ਤੱਕ ਚੱਲੇਗੀ। ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ (ਐੱਸਏਐੱਸਬੀ) ਨੇ ਪਵਿੱਤਰ ਗੁਫਾ 'ਚ ਕੁਦਰਤੀ ਤੌਰ 'ਤੇ ਬਣੇ ਬਰਫੀਲੇ ਸ਼ਿਵਲਿੰਗ ਦੇ ਦਰਸ਼ਨਾਂ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਬੁੱਧਵਾਰ ਨੂੰ ਜੰਮੂ ਬੇਸ ਕੈਂਪ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ। ਵੀਰਵਾਰ ਨੂੰ ਪਹਿਲਗਾਮ ਤੋਂ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ। ਸ਼੍ਰੀ ਅਮਰਨਾਥ ਗੱਪਾ ਨੇ 2750 ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ।
ਇਹ ਵੀ ਪੜ੍ਹੋ: ਕੁਲਗਾਮ 'ਚ ਮੁਠਭੇੜ, ਦੋ ਅੱਤਵਾਦੀ ਢੇਰ, ਦੋ ਨੇ ਕੀਤਾ ਆਤਮ ਸਮਰਪਣ