ਸਬਰੂਮ (ਤ੍ਰਿਪੁਰਾ): ਵਿਧਾਨ ਸਭਾ ਚੋਣਾਂ ਵਾਲੇ ਤ੍ਰਿਪੁਰਾ ਵਿੱਚ (Amit Shah said in Tripura) ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਅਯੁੱਧਿਆ ਵਿੱਚ ਇੱਕ ਵਿਸ਼ਾਲ ਰਾਮ ਮੰਦਰ ਅਗਲੇ ਸਾਲ 1 ਜਨਵਰੀ ਤੱਕ (Ram temple will be Complete Till January) ਤਿਆਰ ਹੋ ਜਾਵੇਗਾ। ਤ੍ਰਿਪੁਰਾ 'ਚ ਇਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਕਾਂਗਰਸ ਅਤੇ ਸੀਪੀਆਈ (ਐੱਮ) ਨੇ ਲੰਬੇ ਸਮੇਂ ਤੋਂ ਰਾਮ ਮੰਦਰ ਦੇ ਮੁੱਦੇ ਨੂੰ ਅਦਾਲਤ ਦੇ ਅਧਿਕਾਰ ਖੇਤਰ 'ਚ ਰੱਖਿਆ ਹੈ। ਜਦੋਂ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਦਰ ਦਾ ਨੀਂਹ ਪੱਥਰ ਰੱਖਿਆ ਸੀ।
ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਹਮਲਾ ਕਰਦੇ ਹੋਏ ਸ਼ਾਹ ਨੇ ਕਿਹਾ, "ਰਾਹੁਲ ਬਾਬਾ ਸਾਬਰੂਮ ਤੋਂ ਸੁਣੋ, 1 ਜਨਵਰੀ 2024 ਤੱਕ ਸ਼ਾਨਦਾਰ ਰਾਮ ਮੰਦਰ ਬਣ ਜਾਵੇਗਾ।" ਸ਼ਾਹ ਨੇ ਦੱਖਣੀ ਤ੍ਰਿਪੁਰਾ ਜ਼ਿਲ੍ਹੇ ਦੇ ਸਬਰੂਮ ਵਿੱਚ ਭਾਜਪਾ ਦੀ ਰੱਥ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਤਰੀ ਤ੍ਰਿਪੁਰਾ ਜ਼ਿਲੇ ਦੇ ਧਰਮਨਗਰ 'ਚ ਵੀ ਰੱਥ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ। ਇਨ੍ਹਾਂ ਰੱਥ ਯਾਤਰਾਵਾਂ ਦਾ ਮਕਸਦ ਇਸ ਸਾਲ ਦੇ ਸ਼ੁਰੂ ਵਿੱਚ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਮੋਦੀ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਹੈ। ਉਨ੍ਹਾਂ ਕਿਹਾ, "ਕਸ਼ਮੀਰ ਵਿੱਚ ਪੁਲਵਾਮਾ ਘਟਨਾ ਦੇ 10 ਦਿਨਾਂ ਦੇ ਅੰਦਰ, ਮੋਦੀ ਦੀ ਅਗਵਾਈ ਵਿੱਚ ਭਾਰਤੀ ਜਵਾਨ ਪਾਕਿਸਤਾਨ ਦੇ ਅੰਦਰ ਗਏ ਅਤੇ ਸਫਲਤਾਪੂਰਵਕ ਕਾਰਵਾਈ ਕੀਤੀ।" ਧਿਆਨ ਯੋਗ ਹੈ ਕਿ 14 ਫਰਵਰੀ 2019 ਨੂੰ ਪੁਲਵਾਮਾ ਜ਼ਿਲ੍ਹੇ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਸੀਆਰਪੀਐਫ (ਸੈਂਟਰਲ ਰਿਜ਼ਰਵ ਪੁਲਿਸ ਫੋਰਸ) ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ 26 ਫਰਵਰੀ ਨੂੰ ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਦੇ ਬਾਲਾਕੋਟ ਵਿੱਚ ਇੱਕ ਅੱਤਵਾਦੀ ਕੈਂਪ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਸੀ।
ਇਹ ਵੀ ਪੜੋ:- ਸੋਨੀਆ ਗਾਂਧੀ ਨੂੰ ਵਾਇਰਲ ਇਨਫੈਕਸ਼ਨ, ਗੰਗਾਰਾਮ ਹਸਪਤਾਲ 'ਚ ਭਰਤੀ