ਨਵੀਂ ਦਿੱਲੀ: ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਦੇ ਨੇਤਾ ਅਸਦੁਦੀਨ ਓਵੈਸੀ ਦੀ ਕਾਰ 'ਤੇ ਕਥਿਤ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਯਾਨੀ ਅੱਜ ਲੋਕ ਸਭਾ ਵਿੱਚ ਬਿਆਨ ਦੇਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਇਹ ਜਾਣਕਾਰੀ ਦਿੱਤੀ। ਲੋਕ ਸਭਾ ਮੈਂਬਰ ਓਵੈਸੀ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਹਾਪੁੜ 'ਚ ਆਪਣੀ ਕਾਰ 'ਤੇ ਕਥਿਤ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਸਦਨ 'ਚ ਗੱਲ ਕੀਤੀ।
ਇਹ ਵੀ ਪੜੋ: ਪੰਜਾਬ ’ਚ ਮੁੜ ਖੁੱਲ੍ਹੇ ਸਕੂਲ, ਇਹ ਹਨ ਨਵੀਆਂ ਹਦਾਇਤਾਂ
ਇਸ ਤੋਂ ਬਾਅਦ ਗੋਇਲ ਨੇ ਕਿਹਾ, ਓਵੈਸੀ ਜੀ ਸੁਰੱਖਿਅਤ ਹਨ, ਅਸੀਂ ਇਸ ਲਈ ਭਗਵਾਨ ਦਾ ਧੰਨਵਾਦ ਕਰਦੇ ਹਾਂ। ਅਸੀਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ। ਮੁਲਜ਼ਮਾਂ ਨੂੰ ਫੜ ਲਿਆ ਗਿਆ ਹੈ। ਵਾਰਦਾਤ 'ਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜੋ: ਚਰਨਜੀਤ ਚੰਨੀ ਨੂੰ ਕਾਂਗਰਸ ਨੇ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ
ਗ੍ਰਹਿ ਮੰਤਰੀ ਸੋਮਵਾਰ ਨੂੰ ਸਦਨ ਨੂੰ ਇਸ ਬਾਰੇ ਜਾਣੂ ਕਰਵਾਉਣਗੇ। ਉੱਤਰ ਪ੍ਰਦੇਸ਼ ਦੇ ਹਾਪੁੜ 'ਚ ਓਵੈਸੀ ਦੀ ਕਾਰ 'ਤੇ ਕਥਿਤ ਤੌਰ 'ਤੇ ਗੋਲੀਬਾਰੀ (attack on Asaduddin Owaisi in hapur) ਦੀ ਘਟਨਾ ਵੀਰਵਾਰ ਦੀ ਹੈ। ਓਵੈਸੀ ਪੱਛਮੀ ਉੱਤਰ ਪ੍ਰਦੇਸ਼ ਵਿੱਚ ਚੋਣਾਂ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ਾਮ ਨੂੰ ਦਿੱਲੀ ਪਰਤ ਰਹੇ ਸਨ।
ਸੂਬੇ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਕਈ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਮੇਰਠ ਖੇਤਰ ਦੇ ਇੱਕ ਇੰਸਪੈਕਟਰ ਜਨਰਲ ਨੂੰ ਜਾਂਚ ਦੀ ਨਿਗਰਾਨੀ ਲਈ ਭੇਜਿਆ ਗਿਆ ਸੀ।
ਇਹ ਵੀ ਪੜੋ: CM ਚਿਹਰੇ ਦਾ ਐਲਾਨ ਹੁੰਦੇ ਹੀ ਕਾਂਗਰਸ ਦਾ ਇੱਕ ਹੋਰ ਧਮਾਕਾ !