ਚੰਡੀਗੜ੍ਹ: ਐਤਵਾਰ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਸਵੇਰੇ ਕਰੀਬ 6:45 ਵਜੇ ਪੰਜਾਬ ਪੁਲਿਸ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਅਤੇ ਫਿਰ ਉਸ ਨੂੰ ਬਠਿੰਡਾ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ। ਅੱਜ ਸੋਮਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਸਮੇਤ ਹੋਰ ਕੇਂਦਰੀ ਏਜੰਸੀਆਂ ਅੰਮ੍ਰਿਤਪਾਲ ਤੋਂ ਪੁੱਛਗਿੱਛ ਕਰ ਰਹੀਆਂ ਹਨ।
ISI ਦੇ ਸਲੀਪਰ ਸੇਲਜ਼ ਅਤੇ ਏਜੰਟਾਂ ਬਾਰੇ ਪੁੱਛਗਿੱਛ: ਪੁਲਿਸ ਨੇ ਜਾਂਚ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਸਿਖਲਾਈ ਦੇਣ ਲਈ ਆਈਐਸਆਈ ਨੇ 2 ਅੱਤਵਾਦੀ ਸੰਗਠਨਾਂ ਨੂੰ ਅੱਗੇ ਕੀਤਾ ਸੀ। ਜਿਸ ਵਿੱਚ ਇੱਕ ਸਿੱਖ ਫਾਰ ਜਸਟਿਸ (SFJ) ਦਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅਤੇ ਦੂਜਾ ਅਵਤਾਰ ਸਿੰਘ ਖੰਡਾ ਹੈ, ਜੋ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹੈ। NIA ਅਤੇ RAW ਦੋਵੇਂ ਏਜੰਸੀਆਂ ਅੰਮ੍ਰਿਤਪਾਲ ਸਿੰਘ ਤੋਂ ਪੰਜਾਬ ਵਿੱਚ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦੇ ਸਲੀਪਰ ਸੇਲਜ਼ ਅਤੇ ਏਜੰਟਾਂ ਬਾਰੇ ਜਾਣਕਾਰੀ ਹਾਸਿਲ ਕਰਨਾ ਚਾਹੁੰਦੀਆਂ ਹਨ।
ਮਰਸਡੀਜ਼ ਕਾਰ ਅਤੇ ਡਰੱਗ ਰੈਕੇਟ 'ਤੇ ਵੀ ਸਵਾਲ: ਅੰਮ੍ਰਿਤਪਾਲ ਸਿੰਘ ਦੀ ਮਰਸਡੀਜ਼ ਕਾਰ ਦੀ ਸਭ ਤੋਂ ਜ਼ਿਆਦਾ ਚਰਚਾ ਵਿੱਚ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਮਰਸਡੀਜ਼ ਕਾਰ ਨਸ਼ਾ ਤਸਕਰਾਂ ਵੱਲੋਂ ਤੋਹਫੇ ਵਜੋਂ ਦਿੱਤੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਸਿੰਘ ਪਾਕਿਸਤਾਨ ਵਿੱਚ ਲੁਕੇ ਹੋਏ ਅੱਤਵਾਦੀ ਲਖਬੀਰ ਸਿੰਘ ਰੋਡੇ ਦੇ ਭਰਾ ਜਸਵੰਤ ਸਿੰਘ ਰੋਡੇ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਪੁੱਤਰ ਅਵਤਾਰ ਸਿੰਘ ਖੰਡਾ ਅਤੇ ਪਰਮਜੀਤ ਸਿੰਘ ਪੰਮਾ ਦੇ ਯੂ.ਕੇ ਵਿੱਚ ਸੰਪਰਕ ਵਿੱਚ ਸੀ ਜਿਸ ਤੋਂ ਬਾਅਦ ਕੇਂਦਰੀ ਅਤੇ ਸੂਬਾਈ ਖੁਫੀਆ ਏਜੰਸੀਆਂ ਵੀ ਅੰਮ੍ਰਿਤਪਾਲ ਸਿੰਘ ਤੋਂ ਪੰਜਾਬ 'ਚ ਚੱਲ ਰਹੇ ਡਰੱਗ ਰੈਕੇਟ ਬਾਰੇ ਪੁੱਛਗਿੱਛ ਕਰਨਾ ਚਾਹੁੰਦੀਆਂ ਹਨ।
ਹਥਿਆਰਾਂ ਦੀ ਤਸਕਰੀ: ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਤੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਕੋਲੋਂ ਬਰਾਮਦ ਕੀਤੇ ਗਏ ਨਾਜਾਇਜ਼ ਹਥਿਆਰਾਂ ਬਾਰੇ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਹ ਹਥਿਆਰ ਪੰਜਾਬ, ਜੰਮੂ-ਕਸ਼ਮੀਰ ਜਾਂ ਯੂਪੀ ਰਾਹੀਂ ਮਿਲੇ ਸਨ ਜਾਂ ਪਾਕਿਸਤਾਨ ਤੋਂ ਡਰੋਨ ਰਾਹੀਂ ਅੰਮ੍ਰਿਤਪਾਲ ਸਿੰਘ ਲਈ ਭਾਰਤ ਲਿਆਂਦੇ ਗਏ ਸਨ। ਏਜੰਸੀਆਂ ਇਸ ਸਬੰਧੀ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਕਰ ਰਹੀਆਂ ਹਨ।
ਜਲਦੀ ਹੀ ਹੋਰ ਗ੍ਰਿਫਤਾਰੀਆਂ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਕਈ ਪਰਤਾਂ ਖੁੱਲ੍ਹਣਗੀਆਂ। ਕਿਆਸ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਕੁਝ ਹੋਰ ਅਹਿਮ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਇਹ ਗ੍ਰਿਫ਼ਤਾਰੀਆਂ ਉਨ੍ਹਾਂ ਦੀਆਂ ਹੋ ਸਕਦੀਆਂ ਹਨ, ਜਿਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨੇ ਪਨਾਹ ਦਿੱਤੀ ਸੀ। ਇੰਨਾ ਹੀ ਨਹੀਂ, ਕੁਝ ਅਜਿਹੇ ਨਾਂ ਵੀ ਸਾਹਮਣੇ ਆ ਸਕਦੇ ਹਨ, ਜਿਨ੍ਹਾਂ ਨੇ ਪੰਜਾਬ 'ਚ ਦਹਿਸ਼ਤ ਫੈਲਾਉਣ 'ਚ ਅੰਮ੍ਰਿਤਪਾਲ ਸਿੰਘ ਦੀ ਮਦਦ ਕੀਤੀ ਹੋਵੇਗੀ।
ਇਹ ਵੀ ਪੜ੍ਹੋ: Amritpal Petition Dismissed: ਹੈਬੀਅਸ ਕਾਰਪਸ ਪਟੀਸ਼ਨ ’ਤੇ ਹੋਈ ਸੁਣਵਾਈ, ਅਗਲੀ ਸੁਣਵਾਈ 1 ਮਈ ਨੂੰ