ਹੈਦਰਾਬਾਦ ਡੈਸਕ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਮੁਲਜ਼ਮਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਗਈ ਸੀ। ਜਿਸ ਤੋਂ ਬਾਅਦ ਅੱਜ ਵੀਰਵਾਰ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕੀਤੀ।
SGPC ਮੈਂਬਰ ਤੇ ਵਕੀਲਾਂ ਨਾਲ ਡਿਬਰੂਗੜ੍ਹ ਲਈ ਰਵਾਨਾ:- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਸੋਮਵਾਰ ਨੂੰ ਮਨਜ਼ੂਰੀ ਲੈ ਕੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਘਰ ਤੋਂ ਨਿਕਲ ਗਈ। ਇਸ ਦੌਰਾਨ ਕਿਰਨਦੀਪ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਵਕੀਲਾਂ ਸਮੇਤ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਪਹਿਲਾ ਅੰਮ੍ਰਿਤਸਰ ਗਈ ਤੇ ਉੱਥੋਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਈ ਸੀ।
ਅੰਮ੍ਰਿਤਪਾਲ ਤੇ ਬਾਜੇਕੇ ਨਾਲ ਪਹਿਲਾ ਦੋਵੇ ਪਰਿਵਾਰਾਂ ਦੀ ਹੋਈ ਸੀ ਮੁਲਾਕਾਤ:- ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਮੁਲਜ਼ਮਾਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਾਕਾਤ ਕਰਵਾਈ ਗਈ ਸੀ। ਇਸ ਮੌਕੇ ਜੇਲ੍ਹ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਅਤੇ ਭਗਵੰਤ ਸਿੰਘ ਬਾਜੇਕੇ ਦੇ ਪਿਤਾ ਰਜਿੰਦਰ ਸਿੰਘ ਸਿੰਘ ਨੇ ਅੰਮ੍ਰਿਤਪਾਲ ਅਤੇ ਭਗਵੰਤ ਸਿੰਘ ਬਾਜੇਕੇ ਨਾਲ ਮੁਲਾਕਾਤ ਕੀਤੀ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਸੀ ਧੰਨਵਾਦ:- ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਹੋਈ ਸੀ। ਮੁਲਾਕਾਤ ਕਰਨ ਤੋਂ ਬਾਅਦ ਨਜ਼ਰਬੰਦਾਂ ਦੇ ਪਰਿਵਾਰਕ ਮੈਂਬਰ ਖੁਸ਼ ਨਜ਼ਰ ਆਏ ਸੀ । ਉਨ੍ਹਾਂ ਕਿਹਾ ਸੀ ਕਿ ਜੇਲ੍ਹ ਵਿੱਚ ਬੰਦ ਸਾਰੇ ਨੌਜਵਾਨ ਚੜ੍ਹਦੀ ਕਲਾਂ ਵਿੱਚ ਹਨ। ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਸੀ ਕਿ ਜਲਦ ਤੋਂ ਜਲਦ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਂਦਾ ਜਾਵੇ ਅਤੇ ਬਾਅਦ ਵਿੱਚ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਸੀ ਕਿ ਪਰਿਵਾਰਿਕ ਮੈਂਬਰਾਂ ਦਾ ਅਸਾਮ ਵਿੱਚ ਜਾ ਕੇ ਮਿਲਣਾ ਬਹੁਤ ਮੁਸ਼ਕਲ ਸੀ, ਪਰ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲੇ ਸਦਕਾ ਇਹ ਮੁਲਾਕਾਤ ਸੰਭਵ ਹੋ ਸਕੀ।
ਇਹ ਵੀ ਪੜ੍ਹੋ:- Prakash Singh Badal: ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਪਹੁੰਚੇ ਵੱਡੇ ਆਗੂ, ਕਿਹਾ- ਉਨ੍ਹਾਂ ਵਰਗਾ ਬਣਨਾ ਸੰਭਵ ਨਹੀਂ