ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ (Agricultural laws) ਦੇ ਖਿਲਾਫ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਅੰਨਾਦਾਤਾ ਦਿੱਲੀ (delhi) ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨੇ' ਤੇ ਬੈਠੇ ਹਨ। ਕਿਸਾਨਾਂ ਦੇ ਪ੍ਰਦਰਸ਼ਨ (Farmers' demonstrations) ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਨੇ ਕਿਸਾਨਾਂ ਦੇ ਅੰਦੋਲਨ ਦੇ ਕਾਰਨ ਬੈਰੀਕੇਡ ਲਗਾਕੇ ਝੜੌਦਾ ਕਲਾਂ ਸਰਹੱਦ ਨੂੰ ਬੰਦ ਕਰ ਦਿੱਤਾ ਹੈ। ਨਾਲ ਹੀ ਟ੍ਰੈਫਿਕ ਪੁਲਿਸ ਨੇ ਕਿਹਾ ਕਿ ਇਸ ਰਸਤੇ ਦੀ ਵਰਤੋਂ ਨਾ ਕਰੋ
ਇਸਦੇ ਨਾਲ ਹੀ ਦਿੱਲੀ ਟ੍ਰੈਫਿਕ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਗੁਰਦੁਆਰਾ ਰਕਾਬਗੰਜ ਰੋਡ, ਆਰਐਮਐਲ ਹਸਪਤਾਲ, ਜੀ. ਪੀਓ, ਅਸ਼ੋਕਾ ਰੋਡ, ਬਾਬਾ ਖੜਕ ਸਿੰਘ ਮਾਰਗ 'ਤੇ ਟ੍ਰੈਫਿਕ ਕਿਸਾਨਾਂ ਦੇ ਅੰਦੋਲਨ ਕਾਰਨ ਭਰਪੂਰ ਰਹੇਗਾ। ਕਿਰਪਾ ਕਰਕੇ ਇਹਨਾਂ ਰੂਟਾਂ ਦੀ ਵਰਤੋਂ ਕਰਨ ਤੋਂ ਬਚੋ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨ ਕੀਤਾ ਹੋਇਆ ਹੈ ਕਿ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਤੋਂ ਲੈਕੇ ਸੰਸਦ ਭਵਨ ਤੱਕ ਕੇਂਦਰ ਸਰਕਾਰ ਦੇ ਖਿਲਾਫ਼ ਪੈਦਰ ਰੋਸ ਮਾਰਚ ਕੀਤਾ ਜਾਵੇਗਾ, ਰਾਤ ਤੋਂ ਹੀ ਅਕਾਲੀ ਦਲ ਦੇ ਵਾਰਕਰ ਦਿੱਲੀ ਪਹੁਚੰਣੇ ਸ਼ੂਰੁ ਹੋ ਗਏ ਸਨ ਪਰ ਦਿੱਲੀ ਪੁਲਿਸ ਨੇ ਵਰਕਰਾਂ ਨੂੰ ਅੱਗੇ ਨਹੀਂ ਜਾਣ ਦਿੱਤਾ।
ਦੱਸ ਦਈਏ ਕਿ 17 ਸਤੰਵਰ 2020 ਨੂੰ ਲੋਕ ਸਭਾ ਚ ਖੇਤੀ ਕਾਨੂੰਨ ਬਿੱਲ ਪਾਸ ਹੋਏ ਸੀ ਜਿਸਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਜਿਸਦੇ ਚਲਦੇ ਅਕਾਲੀ ਦਲ ਵੱਲੋਂ ਰੋਸ ਮਾਰਚ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: IPL 2021 ਸਮਾਸੂਚੀ: 19 ਸਤੰਬਰ ਤੋਂ ਸ਼ੁਰੂ ਹੋਵੇਗਾ ਦੂਜਾ ਹਾਫ, ਇਨ੍ਹਾਂ ਟੀਮਾਂ ਵਿਚਾਲੇ ਹੋਵੇਗਾ ਪਹਿਲਾ ਮੈਚ