ਅਮਰਾਵਤੀ— ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਮਛਲੀਪਟਨਮ 'ਚ ਇਕ ਨਾਬਾਲਗ ਲੜਕੀ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਵਿਅਕਤੀ ਪੀੜਤਾ ਦੀ ਮਾਂ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦਾ ਸੀ। ਉਹ ਪਿਛਲੇ 10 ਮਹੀਨਿਆਂ ਤੋਂ ਨਾਬਾਲਗ ਨਾਲ ਬਲਾਤਕਾਰ ਕਰ ਰਿਹਾ ਸੀ। ਇਸ ਦੌਰਾਨ ਕਿਸ਼ੋਰ ਗਰਭਵਤੀ ਹੋ ਗਈ ਅਤੇ ਉਸ ਨੇ ਉਨ੍ਹਾਂ ਤੋਂ ਇੱਕ ਬੱਚੇ ਨੂੰ ਜਨਮ ਦਿੱਤਾ।
ਹਾਲ ਹੀ 'ਚ ਬੱਚੀ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਬੱਚੇ ਨੂੰ ਜਨਮ ਦਿੱਤਾ। ਇਸ ਤੋਂ ਬਾਅਦ ਲੜਕੀ ਨਾਲ ਬੇਰਹਿਮੀ ਦੀ ਘਟਨਾ ਸਾਹਮਣੇ ਆਈ।
ਪੁਲਿਸ ਨੇ ਮੁਲਜ਼ਮ ਸੁਰੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਟੈਕਸੀ ਡਰਾਈਵਰ ਹੈ। ਪੁਲਿਸ ਮੁਤਾਬਕ ਆਰੋਪੀ ਖਿਲਾਫ਼ ਚਿਲਕਲਪੁੜੀ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ:- ਸਿੰਗਾਪੁਰ ਵਿੱਚ ਓਮੀਕਰੋਨ ਦਾ ਨਵਾਂ ਸਬ ਵੇਰੀਐਂਟ ਦਾ ਲੱਗਿਆ ਪਤਾ