ਤੇਜ਼ਪੁਰ/ਅਰੁਣਾਚਲ ਪ੍ਰਦੇਸ਼ : ਅਰੁਣਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (APPSC) ਦੇ ਪੇਪਰ ਲੀਕ ਮਾਮਲੇ 'ਚ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਵਿੱਚ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀ ਸੀਬੀਆਈ ਜਾਂਚ ਤੋਂ ਸੰਤੁਸ਼ਟ ਨਹੀਂ ਹਨ ਅਤੇ 13 ਨੁਕਾਤੀ ਏਜੰਡੇ ਦੀ ਮੰਗ ਕਰ ਰਹੇ ਹਨ। ਸੀਐਮਓ ਦੇ ਅਨੁਸਾਰ, ਮੁੱਖ ਮੰਤਰੀ ਪੇਮਾ ਖਾਂਡੂ ਅਤੇ ਰਾਜ ਦੇ ਗ੍ਰਹਿ ਮੰਤਰੀ ਬਾਮਾਂਗ ਫੇਲਿਕਸ ਨੇ ਸ਼ਨੀਵਾਰ ਨੂੰ ਦੁਪਹਿਰ 2 ਵਜੇ ਤੋਂ ਰਾਤ 8 ਵਜੇ ਤੱਕ ਪੀਏਜੇਐਸਸੀ ਅਧਿਕਾਰੀਆਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਬੈਠਕ 'ਚ ਕੀ ਫੈਸਲਾ ਲਿਆ ਗਿਆ ਹੈ, ਇਸ ਦਾ ਖੁਲਾਸਾ ਅਜੇ ਨਹੀਂ ਕੀਤਾ ਗਿਆ ਹੈ।
ਸੀਐਮ ਵੱਲੋਂ ਸ਼ਾਂਤੀ ਬਣਾਏ ਰੱਖਣ ਦੀ ਅਪੀਲ : ਇਸ ਤੋਂ ਪਹਿਲਾਂ ਮੁੱਖ ਮੰਤਰੀ ਪੇਮਾ ਖਾਂਡੂ ਨੇ ਪ੍ਰਦਰਸ਼ਨਕਾਰੀਆਂ ਨੂੰ ਗੱਲਬਾਤ ਲਈ ਆਪਣੇ ਦਫ਼ਤਰ ਬੁਲਾਇਆ ਸੀ। ਈਟਾਨਗਰ ਦੇ ਕਮਿਸ਼ਨਰ (ਇੰਚਾਰਜ) ਸਚਿਨ ਰਾਣਾ ਨੇ ਪ੍ਰਦਰਸ਼ਨਕਾਰੀਆਂ ਨੂੰ ਸੱਦਾ ਦਿੱਤਾ ਸੀ, ਪਰ ਉਨ੍ਹਾਂ ਕਿਸੇ ਵੀ ਮੀਟਿੰਗ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਸ਼ਨੀਵਾਰ ਨੂੰ ਇਕ ਘੰਟੇ ਤੱਕ ਚੱਲੀ ਚਰਚਾ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਹਨ। ਸੀਐਮਓ ਦਫ਼ਤਰ ਨੇ ਕਿਹਾ ਕਿ ਸਰਕਾਰ ਨੇ ਕੁਝ ਸ਼ਰਤਾਂ ਨਾਲ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਨੇ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਬੰਦ ਦਾ ਸੱਦਾ: ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ 12 ਘੰਟੇ ਦੇ ਬੰਦ ਦਾ ਸੱਦਾ ਦਿੱਤਾ ਸੀ, ਪਰ ਬਾਅਦ ਵਿੱਚ ਇਹ ਬੰਦ 21 ਫ਼ਰਵਰੀ ਤੱਕ ਵਧਾ ਦਿੱਤਾ ਗਿਆ ਹੈ। ਰਾਜਧਾਨੀ ਈਟਾਨਗਰ 'ਚ ਸ਼ਨੀਵਾਰ ਰਾਤ 9 ਵਜੇ ਤੱਕ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ, ਬੰਦ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।
ਜਨਜੀਵਨ ਪ੍ਰਭਾਵਿਤ: ਸ਼ਨੀਵਾਰ ਨੂੰ ਸਾਰੇ ਕੇਂਦਰੀ ਸਰਕਾਰੀ ਅਤੇ ਨਿੱਜੀ ਦਫਤਰ, ਵਿਦਿਅਕ ਅਦਾਰੇ, ਦੁਕਾਨਾਂ ਅਤੇ ਬਾਜ਼ਾਰ ਬੰਦ ਰਹੇ। ਹਾਲਾਂਕਿ, ਰਾਜ ਦੇ ਕੁਝ ਸਰਕਾਰੀ ਦਫਤਰ ਜ਼ੀਰੋ ਹਾਜ਼ਰੀ ਅਤੇ ਸੜਕਾਂ 'ਤੇ ਭਾਰੀ ਸੁਰੱਖਿਆ ਦੇ ਨਾਲ ਖੁੱਲ੍ਹੇ ਰਹੇ। ਨਾਹਰਲੋਗੁਨ ਅਤੇ ਈਟਾਨਗਰ ਵਿੱਚ ਸਵੇਰੇ ਹਰ ਤਰ੍ਹਾਂ ਦੇ ਵਪਾਰਕ ਅਦਾਰੇ ਬੰਦ ਰਹੇ। ਸਟੇਟ ਟਰਾਂਸਪੋਰਟ ਸੁਪਰਡੈਂਟ, ਈਟਾਨਗਰ ਦੇ ਅਨੁਸਾਰ, ਰਾਜ ਦੇ ਟਰਾਂਸਪੋਰਟ ਵਿਭਾਗ ਨੇ ਪੁਲਿਸ ਸੁਰੱਖਿਆ ਨਾਲ ਕੁਝ ਬੱਸਾਂ ਸਵੇਰੇ ਦਫਤਰ ਜਾਣ ਵਾਲਿਆਂ ਨੂੰ ਲਿਜਾਣ ਲਈ ਚਲਾਈਆਂ।
ਬੰਦ ਦੌਰਾਨ ਈਟਾਨਗਰ ਵਿੱਚ ਭਾਰੀ ਸੁਰੱਖਿਆ ਦੇ ਵਿਚਕਾਰ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਸ਼ਾਂਤੀਪੂਰਵਕ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਅਰੁਣਾਚਲ ਬਚਾਓ’, ‘ਸਾਡੀਆਂ ਮੰਗਾਂ ਪੂਰੀਆਂ ਕਰੋ’ ਦੇ ਨਾਅਰੇ ਲਾਏ।
ਇਹ ਵੀ ਪੜ੍ਹੋ: KARACHI ATTACK : ਪਾਕਿਸਤਾਨੀ ਪੁਲਿਸ ਦੀ ਪੰਜ ਮੈਂਬਰੀ ਕਮੇਟੀ ਕਰੇਗੀ ਕਰਾਚੀ ਹਮਲੇ ਦੀ ਜਾਂਚ