ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਨੇ ਇੱਕ ਡਿਜੀਟਲ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਅੱਜ ਕੋਰੋਨਾ ਦੇ ਕਰੀਬ 22 ਹਜ਼ਾਰ ਮਾਮਲੇ ਆ ਸਕਦੇ ਹਨ।
ਸੀਐਮ ਕੇਜਰੀਵਾਲ ਨੇ ਕਿਹਾ ਕਿ ਕਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ 7-8 ਦਿਨਾਂ ਦੀ ਹੋਮ ਆਈਸੋਲੇਸ਼ਨ ਪੂਰੀ ਕਰਨ ਤੋਂ ਬਾਅਦ ਮੈਂ ਤੁਹਾਡੀ ਸੇਵਾ ਵਿੱਚ ਵਾਪਸ ਆਇਆ ਹਾਂ ਅਤੇ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਿਹਾ ਹਾਂ।
ਉਨ੍ਹਾਂ ਕਿਹਾ ਕਿ ਫਿਲਹਾਲ ਦਿੱਲੀ 'ਚ ਲਾਕਡਾਊਨ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ। ਜੇਕਰ ਤੁਸੀਂ ਲਗਾਤਾਰ ਮਾਸਕ ਲਗਾਉਂਦੇ ਹੋ ਤਾਂ ਦਿੱਲੀ ਵਿੱਚ ਲਾਕਡਾਊਨ ਨਹੀਂ ਹੋਵੇਗਾ। ਅਸੀਂ ਚਾਹੁੰਦੇ ਹਾਂ ਕਿ ਦਿੱਲੀ ਦਾ ਘੱਟੋ-ਘੱਟ ਪਾਬੰਦੀਆਂ ਲਗਾਈਆਂ ਜਾਣ ਤਾਂ ਕਿ ਕਿਸੇ ਨੂੰ ਰੋਜ਼ੀ-ਰੋਟੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਕੱਲ ਯਾਨੀ ਸੋਮਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ 'ਚ ਡੀਡੀਐੱਮਏ ਦੀ ਬੈਠਕ ਹੋਵੇਗੀ। ਇਸ 'ਚ ਅੱਗੇ ਦੀ ਰਣਨੀਤੀ 'ਤੇ ਫੈਸਲਾ ਲਿਆ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਕੇਂਦਰ ਦਾ ਸਹਿਯੋਗ ਵੀ ਲਗਾਤਾਰ ਮਿਲ ਰਿਹਾ ਹੈ। ਜਿਨ੍ਹਾਂ ਨੇ ਟੀਕਾਕਰਨ ਨਹੀਂ ਕਰਵਾਇਆ ਹੈ, ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਟੀਕਾ ਲਗਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ:Covid PM Modi review :ਕੋਰੋਨਾ ਅਤੇ ਓਮੀਕਰੋਨ ਦੇ ਵੱਧਦੇ ਮਾਮਲਿਆਂ 'ਤੇ ਚਿੰਤਾ, ਪ੍ਰਧਾਨ ਮੰਤਰੀ ਕਰਨਗੇ ਸਮੀਖਿਆ