ETV Bharat / bharat

ਅਰਵਿੰਦ ਕੇਜਰੀਵਾਲ ਨੇ ਕਿਹਾ ਕਾਂਗਰਸ ਦਾ ਦੇਸ਼ ਵਿੱਚੋਂ ਹੋਇਆ ਖਾਤਮਾ

ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਾਂਗਰਸ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਗੁਜਰਾਤ ਵਿੱਚ ਕਿਹਾ ਕਿ ਕਾਂਗਰਸ ਖਤਮ ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਨੂੰ ਵੋਟ ਦੇਕੇ ਕੀਮਤੀ ਵੋਟ ਨੂੰ ਖ਼ਰਾਬ ਨਾ ਕਰੋ। ਉਨ੍ਹਾਂ ਕਿਹਾ ਕਿ ਭਾਜਪਾ ਦਾ ਬਦਲ ਸਿਰਫ਼ 'ਆਪ' ਹੈ।

Arvind Kejriwal said that Congress has been eliminated from the country
ਅਰਵਿੰਦ ਕੇਜਰੀਵਾਲ ਨੇ ਕਿਹਾ ਕਾਂਗਰਸ ਦਾ ਦੇਸ਼ ਵਿੱਚੋਂ ਹੋਇਆ ਖਾਤਮਾ
author img

By

Published : Sep 13, 2022, 5:26 PM IST

ਗਾਂਧੀ ਨਗਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਉੱਤੇ ਨਿਸ਼ਾਨਾ ਸਾਧਿਆ। ਕਾਂਗਰਸ ਦੇ ਇਲਜ਼ਾਮ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਖਤਮ ਹੋ ਚੁੱਕੀ (Arvind Kejriwal says Congress Is Finished) ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਗੁਜਰਾਤ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ ਗੁਜਰਾਤ ਵਿੱਚ ਹਨ।

ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਦੌਰਾਨ ਪੁੱਚਿਆ ਗਿਆ ਕਿ ਕਾਂਗਰਸ ਦਾ ਇਲਜ਼ਾਮ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਰੋੜਾਂ ਰੁਪਏ ਗੁਜਰਾਤ ਦੇ ਇਸ਼ਤਿਹਾਰਾਂ ਉੱਤੇ ਖਰਚ ਕਰ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦੀਵਾਲੀਆ ਹੋਣ ਦੀ ਕਗਾਰ ਉੱਤੇ ਹੈ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਕੋਈ ਪੈਸਾ ਨਹੀਂ ਹੈ। ਕੇਜਰੀਵਾਲ ਨੇ ਕਾਂਗਰਸ ਦੇ ਇਸ ਇਲਜ਼ਾਮ ਉੱਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਦੇਸ਼ ਵਿੱਚੋਂ ਕਾਂਗਰਸ ਖਤਮ ਹੋ ਗਈ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ "ਕਾਂਗਰਸ ਦੇ ਸਵਾਲ ਚੁੱਕਣੇ ਬੰਦ ਕਰੋ। ਲੋਕ ਇਸ ਬਾਰੇ ਸਪੱਸ਼ਟ ਹਨ। ਕੋਈ ਵੀ ਉਨ੍ਹਾਂ ਦੇ ਸਵਾਲਾਂ ਦੀ ਪਰਵਾਹ ਨਹੀਂ ਕਰਦਾ।

ਇਹ ਵੀ ਪੜ੍ਹੋ:ਕਾਨਪੁਰ 1984 ਸਿੱਖ ਕਤਲੇਆਮ ਮਾਮਲਾ, ਇੱਕ ਹੋਰ ਦੋਸ਼ੀ ਗ੍ਰਿਫਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਂਗਰਸ ਦੀ ਥਾਂ 'ਆਪ' ਨੂੰ ਭਾਜਪਾ ਦੇ ਮੁੱਖ ਵਿਰੋਧੀ ਵਜੋਂ ਪੇਸ਼ ਕਰ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਆਪਣੀ ਵੋਟ (Gujarat Elections) ਕਾਂਗਰਸ ਨੂੰ ਬਰਬਾਦ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਕਿਤੇ ਵੀ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦਾ ਨਾਂ ਲੈਂਦਿਆਂ ਕਿਹਾ ਕਿ ਅਜਿਹੇ ਲੋਕ ਹਨ ਜੋ ਸੂਬੇ ਵਿੱਚ ਭਾਜਪਾ ਦਾ ਰਾਜ ਨਹੀਂ ਚਾਹੁੰਦੇ ਅਤੇ ਉਹ ਕਾਂਗਰਸ ਨੂੰ ਵੋਟ ਦੇਣਾ ਵੀ ਪਸੰਦ ਨਹੀਂ ਕਰਦੇ। ਅਸੀਂ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨੀਆਂ ਹਨ ਕਿਉਂਕਿ ਅਸੀਂ ਸੂਬੇ ਵਿੱਚ ਭਾਜਪਾ ਦਾ ਇੱਕੋ ਇੱਕ ਬਦਲ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.