ETV Bharat / bharat

ਅਰਵਿੰਦ ਕੇਜਰੀਵਾਲ ਦਾ ਦਾਅਵਾ: ‘ED ਸਤੇਂਦਰ ਜੈਨ ਨੂੰ ਕਰੇਗੀ ਗ੍ਰਿਫ਼ਤਾਰ’ - ਸਤੇਂਦਰ ਜੈਨ ਨੂੰ ਗ੍ਰਿਫ਼ਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੇਂਦਰੀ ਜਾਂਚ ਏਜੰਸੀ ED ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਨ ਵਾਲੀ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਈਡੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

arrest satyendra jain, arvind kejriwal
ਅਰਵਿੰਦ ਕੇਜਰੀਵਾਲ ਦਾ ਦਾਅਵਾ: "ED ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰੇਗੀ"
author img

By

Published : Jan 23, 2022, 1:40 PM IST

Updated : Jan 23, 2022, 1:55 PM IST

ਨਵੀਂ ਦਿੱਲੀ: ਇੱਕ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜ ਰਾਜਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਭਾਜਪਾ ਹੁਣ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ। ਸਾਨੂੰ ਜਾਣਕਾਰੀ ਮਿਲ ਰਹੀ ਹੈ ਕਿ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ 'ਤੇ ਕਾਰਵਾਈ ਕਰਦੇ ਹੋਏ ਕੇਂਦਰੀ ਜਾਂਚ ਏਜੰਸੀ ਈਡੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਇਸ ਗੱਲ ਦਾ ਦਾਅਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਚਾਲ ਹੈ।

"AAP ਕਿਸੇ ਤੋਂ ਡਰਦੀ ਨਹੀਂ"

ਭਾਜਪਾ ਉੱਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਚੋਣਾਂ ਵਿੱਚ ਹਾਰ ਦਾ ਡਰ ਸਤਾਉਣ ਲੱਗਦਾ ਹੈ, ਤਾਂ ਉਹ ਜਾਂਚ ਏਜੰਸੀਆਂ ਦੀ ਦੁਰਵਰਤੋਂ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਹੋਰ ਅਜਿਹੀਆਂ ਏਜੰਸੀਆਂ ਹਨ, ਜਿਸ ਨਾਲ ਉਹ ਜੋ ਵੀ ਕੰਮ ਕਰਵਾਉਣਾ ਚਾਹੁੰਦੇ ਹਨ, ਉਹ ਕਰਵਾ ਸਕਦੇ ਹਨ। ਆਮ ਆਦਮੀ ਪਾਰਟੀ ਨੂੰ ਕਿਸੇ ਕਿਸਮ ਦਾ ਕੋਈ ਡਰ ਨਹੀਂ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 21 ਵਿਧਾਇਕਾਂ ਵਿਰੁੱਧ ਕਾਰਵਾਈ ਹੋ ਸਕਦੀ ਹੈ।

ਅਰਵਿੰਦ ਕੇਜਰੀਵਾਲ ਦਾ ਦਾਅਵਾ: ‘ED ਸਤੇਂਦਰ ਜੈਨ ਨੂੰ ਕਰੇਗੀ ਗ੍ਰਿਫ਼ਤਾਰ’

ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਕੱਸਿਆ ਤੰਜ਼

ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਕੇਂਦਰੀ ਜਾਂਚ ਏਜੰਸੀ ਦੀ ਦੁਰਵਰਤੋਂ ਕਰ ਸਕਦੀ ਹੈ, ਪਰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਂਗ ਨਹੀਂ ਰੋਏਗੀ, ਕਿਉਂਕਿ ਉਨ੍ਹਾਂ ਨੇ ਗ਼ਲਤ ਕੀਤਾ ਹੈ। ਉਨ੍ਹਾਂ ਕੋਲੋਂ ਮੋਟੇ ਨੋਟਾਂ ਦੀਆਂ ਗੱਢੀਆਂ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਗ਼ਲਤ ਕੰਮ ਨਹੀਂ ਕੀਤਾ ਹੈ, ਇਸ ਲਈ ਕੋਈ ਡਰ ਨਹੀਂ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਬੇਨਤੀ ਕੀਤੀ ਕਿ ਉਹ ਸਾਰੀਆਂ ਏਜੰਸੀਆਂ ਨੂੰ ਭੇਜੇ, ਉਨ੍ਹਾਂ ਦਾ ਸਵਾਗਤ ਹੈ, ਜੋ ਵਿਅਕਤੀ ਗ੍ਰਿਫ਼ਤਾਰ ਕਰਨਾ ਚਾਹੁੰਦਾ ਹੈ, ਉਹ ਮੁਸਕਰਾ ਕੇ ਆਪਣੀ ਗ੍ਰਿਫ਼ਤਾਰੀ ਦੇਵੇਗਾ।

Last Updated : Jan 23, 2022, 1:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.