ETV Bharat / bharat

ਮੁੜ ਪੰਜਾਬ ਦੌਰੇ 'ਤੇ ਆਉਣਗੇ ਅਰਵਿੰਦ ਕੇਜਰੀਵਾਲ, ਹੋ ਸਕਦਾ ਹੈ ਵੱਡਾ ਐਲਾਨ - Elections in Punjab

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 7 ਦਸੰਬਰ ਨੂੰ ਪੰਜਾਬ ਦੌਰੇ 'ਤੇ ਹੋਣਗੇ। ਇੱਥੇ ਉਹ ਕਈ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪੰਜਾਬ ਲਈ ਨਵੀਂ ਗਾਰੰਟੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

ਮੁੜ ਪੰਜਾਬ ਦੌਰੇ ਤੇ ਆਉਣਗੇ ਅਰਵਿੰਦ ਕੇਜਰੀਵਾਲ
ਮੁੜ ਪੰਜਾਬ ਦੌਰੇ ਤੇ ਆਉਣਗੇ ਅਰਵਿੰਦ ਕੇਜਰੀਵਾਲ
author img

By

Published : Dec 6, 2021, 10:15 PM IST

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) 7 ਦਸੰਬਰ ਮੰਗਲਵਾਰ ਨੂੰ ਪੰਜਾਬ ਦੇ ਇੱਕ ਰੋਜ਼ਾ ਦੌਰੇ 'ਤੇ ਹੋਣਗੇ। ਮੁੱਖ ਮੰਤਰੀ ਇੱਥੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕੇਜਰੀਵਾਲ ਪੰਜਾਬ ਲਈ ਨਵੀਂ ਗਰੰਟੀ ਦਾ ਐਲਾਨ ਕਰ ਸਕਦੇ ਹਨ।

ਪੰਜਾਬ 'ਚ ਵਿਰੋਧੀ ਧਿਰ ਦੇ ਆਗੂ ਅਤੇ ਪਾਰਟੀ ਦੇ ਸੀਨੀਅਰ ਮੈਂਬਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਗਲਵਾਰ ਨੂੰ ਕੇਜਰੀਵਾਲ ਸਭ ਤੋਂ ਪਹਿਲਾਂ ਜਲੰਧਰ ਦੇ ਕਰਤਾਰਪੁਰ 'ਚ ਹੋਣ ਵਾਲੇ ਪ੍ਰੋਗਰਾਮ 'ਚ ਔਰਤਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ‘ਕੇਜਰੀਵਾਲ ਦਾ ਦਲਿਤ ਭਾਈਚਾਰੇ ਨਾਲ ਸੰਵਾਦ’ ਪ੍ਰੋਗਰਾਮ ਵਿੱਚ ਹੁਸ਼ਿਆਰਪੁਰ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਪ੍ਰੋਗਰਾਮ 'ਚ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਸੂਬੇ ਦੇ ਹੋਰ ਸੀਨੀਅਰ ਆਗੂ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਕੇਜਰੀਵਾਲ ਦੇ ਐਲਾਨ ਅਤੇ ਇਨ੍ਹਾਂ ਦੀ ਪੰਜਾਬ ਦੀ ਰਾਜਨੀਤੀ ’ਚ ਅਹਿਮੀਅਤ!

ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਇਹ ਦੌਰਾ ਅਸਲ ਵਿੱਚ ਪਾਰਟੀ ਵੱਲੋਂ 2022 ਦੀਆਂ ਚੋਣਾਂ (2022 elections) ਲਈ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਦਾ ਦੌਰਾ ਕਰਦੇ ਹਨ ਤਾਂ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੋਈ ਨਾ ਕੋਈ ਗਰੰਟੀ ਦੇਣ ਦਾ ਐਲਾਨ ਕਰਦੇ ਹਨ।

ਕੇਜਰੀਵਾਲ ਇਸ ਵਾਰ ਇੱਕ ਹਜ਼ਾਰ ਰੁਪਏ ਦੀ ਗਰੰਟੀ ਲਈ ਮਾਵਾਂ-ਭੈਣਾਂ ਤੋਂ ਸੁਝਾਅ ਮੰਗਣਗੇ ਅਤੇ ਪੰਜਾਬ ਦੇ ਲੋਕਾਂ ਲਈ ਨਵੀਂ ਗਾਰੰਟੀ ਦਾ ਐਲਾਨ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ: 2 ਦਸੰਬਰ ਨੂੰ ਕੇਜਰੀਵਾਲ ਦੀ ਚੌਥੀ ਗਰੰਟੀ: ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.