ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੀ ਮੁੰਬਈ ਖੇਤਰੀ ਇਕਾਈ ਦੇ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਆਰਿਅਨ ਮਾਮਲੇ 'ਚੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ, ਉਹ ਮੁੰਬਈ ਖੇਤਰੀ ਇਕਾਈ ਦੇ ਨਿਰਦੇਸ਼ਕ ਬਣੇ ਰਹਿਣਗੇ। ਵਾਨਖੇੜੇ, ਕਰੂਜ਼ ਨਸ਼ੀਲੇ ਪਦਾਰਥਾਂ ਦੇ ਮਾਮਲੇ ਦੀ ਜਾਂਚ ਦੀ ਅਗਵਾਈ ਕਰ ਰਿਹਾ ਸੀ, ਜਿਸ ਵਿੱਚ ਪ੍ਰਸਿੱਧ ਫਿਲਮ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰਿਅਨ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। NCB ਵੱਲੋਂ ਦੱਸਿਆ ਗਿਆ ਹੈ ਕਿ ਦਿੱਲੀ ਅਧਿਕਾਰੀ ਆਰੀਅਨ ਸਮੇਤ ਕੁੱਲ ਛੇ ਮਾਮਲਿਆਂ ਦੀ ਜਾਂਚ ਕਰਨਗੇ।
ਇਸ ਮਾਮਲੇ 'ਤੇ NCB ਦੇ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਰਿਅਨ ਮਾਮਲੇ 'ਚ ਜਾਂਚ ਤੋਂ ਨਹੀਂ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸਨੇ ਖੁਦ ਇਸ ਮਾਮਲੇ ਨੂੰ ਲੈ ਕੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਦਿੱਲੀ ਮੁੱਖ ਦਫਤਰ ਦੇ ਅਧਿਕਾਰੀ ਤੋਂ ਕਰਵਾਈ ਜਾਵੇ। ਇਸ ਲਈ ਆਰਿਅਨ ਕੇਸ ਅਤੇ ਸਮੀਰ ਖਾਨ ਕੇਸ ਦੀ ਜਾਂਚ ਦਿੱਲੀ ਐਨਸੀਬੀ ਦੀ ਐਸਆਈਟੀ ਕਰੇਗੀ। ਇਹ ਦਿੱਲੀ ਅਤੇ ਮੁੰਬਈ ਦੀਆਂ NCB ਟੀਮਾਂ ਵਿਚਕਾਰ ਤਾਲਮੇਲ ਹੈ।
ਐਨਸੀਬੀ ਅਧਿਕਾਰੀ ਮੁਥਾ ਅਸ਼ੋਕ ਜੈਨ ਨੇ ਕਿਹਾ ਕਿ ਹੁਣ ਦਿੱਲੀ ਦੀਆਂ ਟੀਮਾਂ (ਐਨਸੀਬੀਜ਼) ਸਾਡੇ ਜ਼ੋਨ ਦੇ ਕੁੱਲ 6 ਕੇਸਾਂ ਦੀ ਜਾਂਚ ਕਰਨਗੀਆਂ, ਜਿੰਨ੍ਹਾਂ ਵਿੱਚ ਆਰਿਅਨ ਖਾਨ ਦਾ ਕੇਸ ਅਤੇ 5 ਹੋਰ ਕੇਸ ਸ਼ਾਮਲ ਹਨ। ਇਹ ਪ੍ਰਸ਼ਾਸਨਿਕ ਫੈਸਲਾ ਹੈ।
ਦੱਸ ਦੇਈਏ ਕਿ ਮਹਾਰਾਸ਼ਟਰ ਦੇ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਆਗੂ ਨਵਾਬ ਮਲਿਕ ਨੇ ਦੋਸ਼ ਲਗਾਇਆ ਹੈ ਕਿ ਸਮੀਰ ਵਾਨਖੇੜੇ ਦਾ ਜਨਮ ਇੱਕ ਮੁਸਲਿਮ ਪਰਿਵਾਰ ਵਿੱਚ ਹੋਇਆ ਸੀ। ਮਲਿਕ ਦਾ ਕਹਿਣਾ ਹੈ ਕਿ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ, ਵਾਨਖੇੜੇ ਨੇ ਰਾਖਵੇਂਕਰਨ ਤਹਿਤ ਨੌਕਰੀ ਹਾਸਲ ਕਰਨ ਲਈ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਸਰਟੀਫਿਕੇਟ ਸਮੇਤ ਕਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ। ਹਾਲਾਂਕਿ ਵਾਨਖੇੜੇ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਵਾਨਖੇੜੇ ਅਤੇ ਮੁੰਬਈ ਯੂਨਿਟ ਦੇ ਕਈ ਅਧਿਕਾਰੀਆਂ ’ਤੇ ਆਰਿਅਨ ਖਾਨ ਨੂੰ ਰਿਹਾਅ ਕਰਨ ਲਈ 25 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਕਰਨ ਦਾ ਵੀ ਦੋਸ਼ ਹੈ। ਐਨਸੀਬੀ ਨੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਉਪ-ਚੇਅਰਮੈਨ ਅਰੁਣ ਹਲਦਰ ਨੇ ਐਤਵਾਰ ਨੂੰ ਵਾਨਖੇੜੇ ਦੇ ਸਮਰਥਨ 'ਚ ਸਾਹਮਣੇ ਆਉਂਦਿਆਂ ਕਿਹਾ ਕਿ ਅਧਿਕਾਰੀ ਚੰਗਾ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਵਿਭਾਗ ਤੇ ਮਾਣ ਮਹਿਸੂਸ ਕਰ ਰਹੇ ਹਨ, ਪਰ ਇਕ ਮੰਤਰੀ ਉਨ੍ਹਾਂ 'ਤੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਨਿੱਜੀ ਹਮਲੇ ਕਰ ਰਿਹਾ ਹੈ। ਹਲਦਰ ਵਾਨਖੇੜੇ ਦੀ ਮੁੰਬਈ ਸਥਿਤ ਰਿਹਾਇਸ਼ 'ਤੇ ਵੀ ਪਹੁੰਚ ਗਿਆ ਸੀ।
ਇਹ ਵੀ ਪੜ੍ਹੋ: ਅਰਜੁਨ ਕਪੂਰ ਨੇ ਮਲਾਇਕਾ ਅਰੋੜਾ ਨਾਲ ਮਨਾਈ ਦੀਵਾਲੀ, ਵੇਖੋ ਤਸਵੀਰਾਂ