ETV Bharat / bharat

ਕਰੂਜ਼ ਡਰੱਗ ਕੇਸ: ਜ਼ੇਲ੍ਹ ’ਚ ਬੰਦ ਪੁੱਤਰ ਨੂੰ ਮਿਲੇ ਸ਼ਾਹਰੁਖ਼ ਖ਼ਾਨ, ਹੋਈ ਇਹ ਗੱਲ - ਕਰੂਜ਼ ਡਰੱਗ ਕੇਸ

ਕਰੂਜ਼ ਡਰੱਗਜ਼ ਮਾਮਲੇ ’ਚ ਜੇਲ ’ਚ ਬੰਦ ਬੇਟੇ ਆਰੀਅਨ ਖਾਨ ਨੂੰ ਮਿਲਣ ਲਈ ਅਦਾਕਾਰ ਸ਼ਾਹਰੁਖ਼ ਖ਼ਾਨ ਆਰਥਰ ਰੋਡ ਜੇਲ੍ਹ ਪਹੁੰਚੇ ਹਨ।

ਕਰੂਜ਼ ਡਰੱਗ ਕੇਸ
ਕਰੂਜ਼ ਡਰੱਗ ਕੇਸ
author img

By

Published : Oct 21, 2021, 9:40 AM IST

Updated : Oct 21, 2021, 11:40 AM IST

ਮੁੰਬਈ: ਅਦਾਕਾਰ ਸ਼ਾਹਰੁਖ਼ ਖ਼ਾਨ ਕਰੂਜ਼ ਡਰੱਗਜ਼ ਮਾਮਲੇ ’ਚ ਜੇਲ ’ਚ ਬੰਦ ਆਪਣੇ ਬੇਟੇ ਆਰੀਅਨ ਨੂੰ ਮਿਲਣ ਲਈ ਆਰਥਰ ਰੋਡ ਜੇਲ੍ਹ ਪਹੁੰਚੇ। ਇਕ ਅਧਿਕਾਰੀ ਨੇ ਦੱਸਿਆ ਕਿ ਅਦਾਕਾਰ ਸਵੇਰੇ 9 ਵਜੇ ਦੇ ਕਰੀਬ ਮੁੰਬਈ ਸੈਂਟਰਲ ਦੀ ਜੇਲ੍ਹ ਪਹੁੰਚੇ ਅਤੇ ਸਵੇਰੇ 9.35 ਵਜੇ ਚਲੇ ਗਏ। ਸੂਤਰਾਂ ਮੁਤਾਬਕ ਉਹ ਕਰੀਬ 10 ਮਿੰਟ ਤੱਕ ਆਰੀਅਨ ਨੂੰ ਮਿਲੇ।

ਅਦਾਕਾਰ ਸ਼ਾਹਰੁਖ਼ ਖ਼ਾਨ

ਸ਼ਾਹਰੁਖ਼ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਕਈ ਮੀਡੀਆ ਕਰਮਚਾਰੀ ਅਤੇ ਸਥਾਨਕ ਲੋਕ ਜੇਲ ਦੇ ਬਾਹਰ ਇਕੱਠੇ ਹੋ ਗਏ ਸੀ। ਜੇਲ੍ਹ ਦੇ ਬਾਹਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਸੀ।

ਕੋਵਿਡ -19 ਗਲੋਬਲ ਮਹਾਂਮਾਰੀ ਦੇ ਮੱਦੇਨਜ਼ਰ, ਕੈਦੀਆਂ ਨੂੰ ਅਜੇ ਤੱਕ ਜੇਲ੍ਹ ਵਿੱਚ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰ ਤੋਂ ਹੀ ਪਰਿਵਾਰਕ ਮੈਂਬਰਾਂ ਨੂੰ ਕੈਦੀਆਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।

ਨਾਰਕੋਟਿਕਸ ਕੰਟਰੋਲ ਬਿਉਰੋ (NCB) ਨੇ 3 ਅਕਤੂਬਰ ਨੂੰ ਆਰੀਅਨ (23) ਅਤੇ ਕੁਝ ਹੋਰ ਲੋਕਾਂ ਨੂੰ ਮੁੰਬਈ ਤੱਟ ਤੋਂ ਇੱਕ ਕਰੂਜ਼ ਕਿਸ਼ਤੀ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

ਮਹਾਨਗਰ ਦੀ ਇੱਕ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਆਰੀਅਨ ਖਾਨ ਦੀ ਜ਼ਮਾਨਤ ਇਹ ਕਹਿ ਕੇ ਰੱਦ ਕਰ ਦਿੱਤੀ ਸੀ ਕਿ ਪਹਿਲੀ ਨਜ਼ਰ ਵਿੱਚ ਉਹ ਨਿਯਮਿਤ ਤੌਰ 'ਤੇ ਡਰੱਗ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਪ੍ਰਤੀਤ ਹੁੰਦਾ ਹੈ। ਅਦਾਲਤ ਨੇ ਕਿਹਾ ਸੀ ਕਿ ਵਟਸਐਪ ਚੈਟ ਤੋਂ ਵੀ ਇਹੀ ਜਾਪਦਾ ਹੈ ਕਿ ਉਹ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।

ਆਰੀਅਨ ਖਾਨ ਨੇ ਹੇਠਲੀ ਅਦਾਲਤ ਦੇ ਆਦੇਸ਼ ਦੇ ਖਿਲਾਫ ਹੁਣ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਆਰੀਅਨ ਦੀ ਗ੍ਰਿਫਤਾਰੀ ਤੋਂ ਲੈ ਕੇ ਹੁਣ ਤੱਕ ਕੀ ਹੋਇਆ

  • 2 ਅਕਤੂਬਰ: ਐਨਸੀਬੀ (ਨਾਰਕੋਟਿਕਸ ਕੰਟਰੋਲ ਬਿਉਰੋ) ਨੇ ਮੁੰਬਈ ਤੋਂ ਗੋਆ ਜਾਣ ਵਾਲੀ ਕਰੂਜ਼ 'ਤੇ ਛਾਪੇਮਾਰੀ ਦੌਰਾਨ 13 ਗ੍ਰਾਮ ਕੋਕੀਨ, 21 ਗ੍ਰਾਮ ਚਰਨ ਅਤੇ 22 ਗੋਲੀਆਂ ਐਮਡੀਏਐਮਏ ਦੀਆਂ ਬਰਾਮਦ ਹੋਈਆਂ। ਇਸ ਮਾਮਲੇ ਵਿੱਚ ਆਰੀਅਨ ਖਾਨ ਸਮੇਤ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
  • 3 ਅਕਤੂਬਰ: ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ, ਉਸ ਦੇ ਦੋਸਤ ਅਰਬਾਜ਼ ਵਪਾਰੀ, ਮਾਡਲ ਮੁਨਮੁਨ ਧਮੇਚਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ ਐਨਸੀਬੀ ਰਿਮਾਂਡ ਦੇ ਹਵਾਲੇ ਕਰ ਦਿੱਤਾ ਹੈ।
  • 4 ਅਕਤੂਬਰ: ਆਰੀਅਨ ਖਾਨ ਅਤੇ ਹੋਰਨਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਐਨਸੀਬੀ ਨੇ ਆਰੀਅਨ ਖਾਨ ਦੇ ਫ਼ੋਨ ਤੋਂ ਪ੍ਰਾਪਤ ਵੇਰਵਿਆਂ ਦੇ ਆਧਾਰ 'ਤੇ ਆਰੀਅਨ ਖਾਨ ਦੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨਾਲ ਸਬੰਧਾਂ ਬਾਰੇ ਦੱਸਿਆ। ਅਦਾਲਤ ਨੇ ਆਰੀਅਨ ਖਾਨ ਦੀ ਹਿਰਾਸਤ 7 ਅਕਤੂਬਰ ਤੱਕ ਵਧਾ ਦਿੱਤੀ ਹੈ।
  • 7 ਅਕਤੂਬਰ: ਇਸ ਦਿਨ ਐਨਸੀਬੀ ਨੇ ਮੁੜ ਆਰੀਅਨ ਖਾਨ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਇਨਕਾਰ ਕਰ ਦਿੱਤਾ ਅਤੇ ਉਸਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਆਰੀਅਨ ਵੱਲੋਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ।
  • 8 ਅਕਤੂਬਰ: ਅਦਾਲਤ ਨੇ ਆਰੀਅਨ ਖਾਨ, ਅਰਬਾਜ਼ ਮਰਚੇਟ, ਮੁਨਮੁਨ ਧਮੇਚਾ ਦੀ ਜਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ।
  • 9 ਅਕਤੂਬਰ: ਆਰੀਅਨ ਖਾਨ ਨੇ ਫਿਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਉਸ ’ਚ ਕਿਹਾ ਕਿ ਉਸ ਨੂੰ ਗਲਤ ਤਰੀਕੇ ਨਾਲ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਕੋਲੋਂ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ, ਜਿਸ ਨੂੰ ਐਨਸੀਬੀ ਨੇ ਵੀ ਆਪਣੀ ਰਿਪੋਰਟ ਵਿੱਚ ਮੰਨਿਆ ਹੈ।
  • 11 ਅਕਤੂਬਰ: ਆਰੀਅਨ ਖਾਨ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ 'ਤੇ ਜਲਦ ਸੁਣਵਾਈ ਦੀ ਮੰਗ ਕੀਤੀ। ਅਦਾਲਤ ਨੇ ਇਸ ਮਾਮਲੇ ਵਿੱਚ 13 ਅਕਤੂਬਰ ਤੱਕ ਜਵਾਬ ਦੇਣ ਲਈ ਕਿਹਾ ਹੈ।
  • 13 ਅਕਤੂਬਰ: ਵਿਸ਼ੇਸ਼ ਐਨਡੀਪੀਐਸ ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਇੱਕ ਦਿਨ ਲਈ ਮੁਲਤਵੀ ਕਰ ਦਿੱਤੀ।
  • 14 ਅਕਤੂਬਰ: ਮੁੰਬਈ ਦੀ ਸੈਸ਼ਨ ਕੋਰਟ ਵਿੱਚ ਲੰਮੀ ਸੁਣਵਾਈ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਹੁਣ ਅਦਾਲਤ ਅੱਜ ਇਸ ਮਾਮਲੇ ਵਿੱਚ ਅੰਤਿਮ ਫੈਸਲਾ ਸੁਣਾਏਗੀ।

ਦੱਸ ਦਈਏ ਕਿ ਇਸ ਸਮੇਂ ਆਰੀਅਨ ਅਤੇ ਮਰਚੇਟ ਨੂੰ ਆਰਥਰ ਰੋਡ ਜੇਲ੍ਹ ਵਿੱਚ ਰੱਖਿਆ ਗਿਆ ਹੈ ਜਦਕਿ ਧਮੇਚਾ ਨੂੰ ਭਾਏਕਲਾ ਮਹਿਲਾ ਜੇਲ੍ਹ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜੋ: ਕਰੂਜ਼ ਡਰੱਗ ਕੇਸ: ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਦਾ ਵੱਡਾ ਫੈਸਲਾ

Last Updated : Oct 21, 2021, 11:40 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.