ETV Bharat / bharat

ਅਸਾਮ ਦੇ ਮੁੱਖ ਮੰਤਰੀ ਦਾ ਬੇਤੁਕਾ ਬਿਆਨ, ਭਾਰਤ ਜੋੜੋ ਯਾਤਰਾ ਨੂੰ ਲੈ ਕੇ ਰਾਹੁਲ ਉੱਤੇ ਕੀਤੀ ਟਿੱਪਣੀ

ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਭਾਰਤ ਜੋੜੋ ਯਾਤਰਾ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਰਾਹੁਲ ਗਾਂਧੀ ਨੂੰ ਪਾਕਿਸਤਾਨ ਵਿੱਚ ਅਜਿਹਾ ਕਰਨਾ ਚਾਹੀਦਾ ਹੈ।

Bharat Jodo Yatra
ਅਸਾਮ ਮੁੱਖ ਮੰਤਰੀ ਦੇ ਬੇਤੁਕਾ ਬਿਆਨ, ਭਾਰਤ ਜੋੜੋ ਯਾਤਰਾ ਨੂੰ ਲੈ ਕੇ ਰਾਹੁਲ ਉੱਤੇ ਕੀਤੀ ਟਿੱਪਨੀ
author img

By

Published : Sep 7, 2022, 12:39 PM IST

ਕੋਕਰਾਝਾਰ: ਅਸਾਮ ਦੇ ਮੁੱਖ ਮੰਤਰੀ ਹੇਮੰਤਾ ਬਿਸਵਾ ਸਰਮਾ (Assam Cm Hemant biswa Sarma) ਵੱਲੋਂ ਭਾਰਤ ਜੋੜੋ ਯਾਤਰਾ (Bharat Jodo Yatra) ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਉੱਤੇ ਬੇਤੁਕਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਮੁਹਿੰਮ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਪਾਰਟੀ ਨੂੰ ਇਹ ਮੁਹਿੰਮ ਪਾਕਿਸਤਾਨ ਵਿੱਚ ਚਲਾਉਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਜੁੜਿਆ ਹੋਇਆ ਹੈ ਅਤੇ ਇਕਜੁੱਟ ਹੈ।

ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਾਵਾ ਨੇ ਬਿਆਨ ਦਿੱਤਾ ਕਿ ਮੈਂ ਰਾਹੁਲ ਗਾਂਧੀ ਨੂੰ ਸੁਝਾਅ ਦੇਣਾ ਚਾਹਾਂਗਾ ਕਿ ਉਹ ਭਾਰਤ ਜੋਡੋ ਯਾਤਰਾ ਨੂੰ ਪਾਕਿਸਤਾਨ ਲੈ ਜਾਣ। ਕਿਹਾ ਕਿ ਭਾਰਤ ਦੀ ਵੰਡ 1947 ਵਿੱਚ ਹੋਈ ਸੀ ਅਤੇ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਦਾ ਕੋਈ ਫਾਇਦਾ ਨਹੀਂ ਹੈ। ਸਰਮਾ ਨੇ ਮੰਗਲਵਾਰ ਨੂੰ ਕਿਹਾ, 'ਭਾਰਤ ਦੀ ਵੰਡ 1947 'ਚ ਕਾਂਗਰਸ ਦੌਰਾਨ ਹੋਈ ਸੀ। ਜੇਕਰ ਉਹ ਭਾਰਤ ਜੋੜੋ ਯਾਤਰਾ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਰਾਹੁਲ ਗਾਂਧੀ ਨੂੰ ਪਾਕਿਸਤਾਨ ਵਿੱਚ ਅਜਿਹਾ ਕਰਨਾ ਚਾਹੀਦਾ ਹੈ। ਭਾਰਤ ਵਿੱਚ ਇਸ ਯਾਤਰਾ ਨੂੰ ਕਰਨ ਦੇ ਕੀ ਫਾਇਦੇ ਹਨ? ਭਾਰਤ ਜੁੜਿਆ ਹੋਇਆ ਹੈ ਅਤੇ ਇਕਜੁੱਟ ਹੈ।

ਅਸਾਮ ਦੇ ਮੁੱਖ ਮੰਤਰੀ ਦਾ ਇਹ ਬਿਆਨ ਕਾਂਗਰਸ ਵੱਲੋਂ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕਰਨ ਤੋਂ ਇੱਕ ਦਿਨ ਪਹਿਲਾਂ ਆਇਆ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ 'ਭਾਰਤ ਜੋੜੋ ਯਾਤਰਾ' ਰਾਹੀਂ ਲੋਕ ਮਹਿੰਗਾਈ, ਬੇਰੁਜ਼ਗਾਰੀ ਸਮੇਤ ਹੋਰ ਮੁੱਦਿਆਂ 'ਤੇ ਇਕਜੁੱਟ ਹੋਣਗੇ। ਪ੍ਰਿਅੰਕਾ ਗਾਂਧੀ ਨੇ ਫੇਸਬੁੱਕ ਵੀਡੀਓ 'ਚ ਕਿਹਾ, 'ਅਸੀਂ ਸਕਾਰਾਤਮਕ ਰਾਜਨੀਤੀ ਸ਼ੁਰੂ ਕਰ ਰਹੇ ਹਾਂ। ਅਸੀਂ ਤੁਹਾਡੇ ਤੋਂ ਸੁਣਨਾ ਚਾਹੁੰਦੇ ਹਾਂ, ਅਸੀਂ ਤੁਹਾਡੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੁੰਦੇ ਹਾਂ। ਅਸੀਂ ਆਪਣੇ ਪਿਆਰੇ ਦੇਸ਼ ਨੂੰ ਇਕਜੁੱਟ ਕਰਨਾ ਚਾਹੁੰਦੇ ਹਾਂ। ਆਉ ਭਾਰਤ ਨੂੰ ਇੱਕਠੇ ਕਰੀਏ।

ਉਨ੍ਹਾਂ ਕਿਹਾ, ''ਅੱਜ ਦਾ ਸਿਆਸੀ ਭਾਸ਼ਣ ਦੇਸ਼ ਦੇ ਲੋਕਾਂ 'ਤੇ ਕੇਂਦਰਿਤ ਨਹੀਂ ਹੈ, ਇਸ ਨੇ ਬਿਲਕੁਲ ਵੱਖਰਾ ਮੋੜ ਲੈ ਲਿਆ ਹੈ। ਅੱਜ ਦੀ ਸਿਆਸਤ ਨੇ ਲੋਕਾਂ ਅਤੇ ਉਨ੍ਹਾਂ ਦੇ ਮਸਲਿਆਂ ਤੋਂ ਅੱਖਾਂ ਮੀਚ ਲਈਆਂ ਹਨ। ਇਸ ਦੌਰੇ ਰਾਹੀਂ ਅਸੀਂ ਆਮ ਆਦਮੀ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਸਾਹਮਣੇ ਲਿਆਉਣਾ ਚਾਹੁੰਦੇ ਹਾਂ। ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਲਗਭਗ 150 ਦਿਨਾਂ ਤੱਕ ਚੱਲਣ ਵਾਲੀ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ 3,570 ਕਿਲੋਮੀਟਰ ਦੀ ਯਾਤਰਾ ਸ਼ੁਰੂ ਕਰਨਗੇ। (ਏਐਨਆਈ)

ਇਹ ਵੀ ਪੜ੍ਹੋ: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਸ਼ੁਰੂ, ਰਾਹੁਲ ਗਾਂਧੀ ਨੇ ਰਾਜੀਵ ਗਾਂਧੀ ਸਮਾਰਕ ਉੱਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.