ਗੁਹਾਟੀ: ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਗੋਗੋਈ ਦਾ ਗੌਹਟੀ ਮੈਡੀਕਲ ਕਾਲਜ (ਜੀਐਮਸੀਐਚ) ਵਿਖੇ ਇਲਾਜ ਚੱਲ ਰਿਹਾ ਸੀ। ਕਈ ਅੰਗਾਂ ਦੇ ਕੰਮ ਕਰਨਾ ਬੰਦ ਕਰਨ ਤੋਂ ਬਾਅਦ, ਗੋਗੋਈ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।
ਅਸਾਮ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਗੋਗੋਈ ਨੂੰ 2 ਨਵੰਬਰ ਨੂੰ ਜੀਐਮਸੀਐਚ ਵਿੱਚ ਦਾਖਲ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।
ਗੋਗੋਈ 25 ਅਗਸਤ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ ਅਤੇ ਇਸ ਦੇ ਅਗਲੇ ਹੀ ਦਿਨ ਉਨ੍ਹਾਂ ਨੂੰ ਜੀਐਮਸੀਐੱ 'ਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 25 ਅਕਤੂਬਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਗੋਗੋਈ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਦੀ ਦੇਖ ਭਾਲ ਕਰ ਰਹੇ ਡਾਕਟਰਾਂ ਨੇ ਕਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਦੀ ਹਾਲਤ ‘ਬਹੁਤ ਨਾਜ਼ੁਕ’ ਹੈ।