ਹੈਦਰਾਬਾਦ ਡੈਸਕ: ਚੋਣ ਕਮਿਸ਼ਨ ਨੇ ਛੇਤੀ ਹੀ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 2023 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਮਿਜ਼ੋਰਮ, ਮੱਧ ਪ੍ਰਦੇਸ਼, ਛੱਤੀਸਗੜ੍ਹ (Assembly Elections 2023), ਤੇਲੰਗਾਨਾ ਅਤੇ ਰਾਜਸਥਾਨ 'ਚ ਨਵੰਬਰ ਮਹੀਨੇ ਵਿੱਚ ਹੀ ਵੋਟਿੰਗ ਹੋਵੇਗੀ। ਸਾਰੇ ਰਾਜਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ।
-
#WATCH | Chief Election Commissioner Rajiv Kumar announces schedule of elections to 5 State Legislative Assemblies of Mizoram, Chhattisgarh, Madhya Pradesh, Rajasthan and Telangana pic.twitter.com/Tsr2NVw5uj
— ANI (@ANI) October 9, 2023 " class="align-text-top noRightClick twitterSection" data="
">#WATCH | Chief Election Commissioner Rajiv Kumar announces schedule of elections to 5 State Legislative Assemblies of Mizoram, Chhattisgarh, Madhya Pradesh, Rajasthan and Telangana pic.twitter.com/Tsr2NVw5uj
— ANI (@ANI) October 9, 2023#WATCH | Chief Election Commissioner Rajiv Kumar announces schedule of elections to 5 State Legislative Assemblies of Mizoram, Chhattisgarh, Madhya Pradesh, Rajasthan and Telangana pic.twitter.com/Tsr2NVw5uj
— ANI (@ANI) October 9, 2023
ਚੋਣ ਕਮਿਸ਼ਨ ਵਲੋਂ ਵੋਟਿੰਗ ਲਈ ਤਰੀਕਾਂ ਦਾ ਐਲ਼ਾਨ:-
- ਛੱਤੀਸਗੜ੍ਹ ਵਿੱਚ ਵੋਟਿੰਗ ਲਈ 2 ਪੜਾਅ, 7 ਅਤੇ 17 ਨਵੰਬਰ ਨੂੰ ਵੋਟਿੰਗ ਹੋਵੇਗੀ।
- ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਿੰਗ ਹੋਵੇਗੀ।
- ਰਾਜਸਥਾਨ ਵਿੱਚ 23 ਨਵੰਬਰ ਨੂੰ ਵੋਟਿੰਗ ਹੋਵੇਗੀ।
- ਮਿਜ਼ੋਰਮ ਵਿੱਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।
- ਤੇਲੰਗਾਨਾ 'ਚ 30 ਨਵੰਬਰ ਵੋਟਿੰਗ ਹੋਵੇਗੀ।
ਮੱਧ ਪ੍ਰਦੇਸ਼ ਚੋਣ 2018 ਦੇ ਨਤੀਜੇ: ਮੱਧ ਪ੍ਰਦੇਸ਼ ਵਿਧਾਨ ਸਭਾ ਵਿੱਚ 230 ਸੀਟਾਂ ਹਨ। ਇਸ ਰਾਜ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 6 ਜਨਵਰੀ 2024 ਨੂੰ ਖਤਮ ਹੋਵੇਗਾ। ਇਸ ਤੋਂ ਪਹਿਲਾਂ ਨਵੀਂ ਸਰਕਾਰ ਬਣਾਈ ਜਾਣੀ ਹੈ। ਦੱਸ ਦੇਈਏ ਕਿ 2018 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਸਨ। ਕਾਂਗਰਸ ਨੇ ਰਾਜ ਵਿੱਚ ਕਮਲਨਾਥ ਦੀ ਅਗਵਾਈ ਵਿੱਚ ਸਰਕਾਰ ਬਣਾਈ, ਪਰ ਰਾਜਨੀਤਿਕ ਉਥਲ-ਪੁਥਲ ਦੇ ਵਿਚਕਾਰ, ਮਾਰਚ 2020 ਵਿੱਚ, ਕਾਂਗਰਸ ਸਰਕਾਰ ਦੇ ਲਗਭਗ 22 ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਅਤੇ ਜੋਤੀਰਾਦਿੱਤਿਆ ਸਿੰਧੀਆ ਦੇ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਕਾਂਗਰਸ ਸਰਕਾਰ ਨੂੰ ਅਸਤੀਫਾ ਦੇਣਾ ਪਿਆ ਅਤੇ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ।
ਜਾਣੋ, ਰਾਜਸਥਾਨ ਵਿਧਾਨ ਸਭਾ ਬਾਰੇ: ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਦਾ ਕਾਰਜਕਾਲ 14 ਜਨਵਰੀ 2023 ਨੂੰ ਖ਼ਤਮ ਹੋ ਰਿਹਾ ਹੈ। ਇਸ ਰਾਜ ਵਿੱਚ 200 ਵਿਧਾਨ ਸਭਾ ਸੀਟਾਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ 2018 ਵਿੱਚ ਕਾਂਗਰਸ ਦੀ ਸਰਕਾਰ ਬਣੀ ਸੀ।
ਤੇਲੰਗਾਨਾ ਵਿੱਚ ਵੀ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ: ਭਾਰਤ ਦੇ ਦੱਖਣੀ ਰਾਜ ਤੇਲੰਗਾਨਾ ਵਿੱਚ ਵੀ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਰਾਜ ਵਿੱਚ 119 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਦਾ ਕਾਰਜਕਾਲ ਅਗਲੇ ਸਾਲ 16 ਜਨਵਰੀ 2024 ਨੂੰ ਖਤਮ ਹੋ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ 2018 'ਚ ਤੇਲੰਗਾਨਾ ਰਾਸ਼ਟਰ ਸਮਿਤੀ ਨੇ ਸਰਕਾਰ ਬਣਾਈ ਸੀ, ਜੋ ਹੁਣ ਭਾਰਤ ਰਾਸ਼ਟਰ ਸਮਿਤੀ ਦੇ ਨਾਂ 'ਤੇ ਚੋਣਾਂ ਲੜ ਰਹੀ ਹੈ। ਪਾਰਟੀ ਦੇ ਮੁਖੀ ਕੇ ਚੰਦਰਸ਼ੇਖਰ ਰਾਓ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਹਨ।
-
Election Commission of India to hold a press conference in Delhi today. The election schedule of the general election to legislative Assemblies of Mizoram, Chhattisgarh, Madhya Pradesh, Rajasthan and Telangana to be announced. pic.twitter.com/Xni6RJDise
— ANI (@ANI) October 9, 2023 " class="align-text-top noRightClick twitterSection" data="
">Election Commission of India to hold a press conference in Delhi today. The election schedule of the general election to legislative Assemblies of Mizoram, Chhattisgarh, Madhya Pradesh, Rajasthan and Telangana to be announced. pic.twitter.com/Xni6RJDise
— ANI (@ANI) October 9, 2023Election Commission of India to hold a press conference in Delhi today. The election schedule of the general election to legislative Assemblies of Mizoram, Chhattisgarh, Madhya Pradesh, Rajasthan and Telangana to be announced. pic.twitter.com/Xni6RJDise
— ANI (@ANI) October 9, 2023
ਛੱਤੀਸਗੜ੍ਹ ਵਿੱਚ 90 ਵਿਧਾਨ ਸਭਾ ਸੀਟਾਂ: ਛੱਤੀਸਗੜ੍ਹ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਣੀ ਹੈ। ਇਸ ਰਾਜ ਦੀ ਵਿਧਾਨ ਸਭਾ ਦਾ ਕਾਰਜਕਾਲ ਵੀ 3 ਜਨਵਰੀ 2024 ਨੂੰ ਖਤਮ ਹੋ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ 2018 ਵਿੱਚ ਕਾਂਗਰਸ ਨੇ ਭੁਪੇਸ਼ ਬਘੇਲ ਦੀ ਅਗਵਾਈ ਵਿੱਚ ਸਰਕਾਰ ਬਣਾਈ ਸੀ।
ਮਿਜ਼ੋਰਮ ਵਿੱਚ ਵਿਧਾਨ ਸਭਾ ਦੀਆਂ 40 ਸੀਟਾਂ: ਭਾਰਤ ਦੇ ਉੱਤਰ-ਪੂਰਬੀ ਰਾਜ ਮਿਜ਼ੋਰਮ ਵਿੱਚ 40 ਵਿਧਾਨ ਸਭਾ ਸੀਟਾਂ ਹਨ। ਇਸ ਰਾਜ ਵਿਧਾਨ ਸਭਾ ਦਾ ਕਾਰਜਕਾਲ 17 ਦਸੰਬਰ 2023 ਨੂੰ ਖਤਮ ਹੋ ਰਿਹਾ ਹੈ। ਮਿਜ਼ੋ ਨੈਸ਼ਨਲ ਫਰੰਟ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2018 ਵਿੱਚ ਸਰਕਾਰ ਬਣਾਈ ਸੀ। ਜਿਸ ਦਾ ਮੁਖੀ ਜ਼ੋਰਮਥੰਗਾ ਸੀ।