ETV Bharat / bharat

Atal Bihari Vajpayee Birth Anniversary : ਰਾਸ਼ਟਰਪਤੀ ਮੁਰਮੂ, ਉਪ-ਰਾਸ਼ਟਰਪਤੀ ਧਨਖੜ, ਪੀਐਮ ਮੋਦੀ ਸਣੇ ਹੋਰ ਸਿਆਸੀ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

ਪੂਰਾ ਦੇਸ਼ ਅੱਜ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ 99ਵੀਂ ਜਯੰਤੀ ਮਨਾ ਰਿਹਾ ਹੈ। ਦੇਸ਼ ਦੇ ਪਤਵੰਤਿਆਂ ਨੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਜਪਾ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਗਰਾਮ ਕੀਤੇ ਗਏ ਹਨ।

Atal Bihari Vajpayee Birth Anniversary
Atal Bihari Vajpayee Birth Anniversary
author img

By ETV Bharat Punjabi Team

Published : Dec 25, 2023, 1:43 PM IST

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਅੱਜ 99ਵੀਂ ਜਯੰਤੀ ਮਨਾਈ ਜਾ ਰਹੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਹੋਰ ਪਤਵੰਤਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਨਵੀਂ ਦਿੱਲੀ ਵਿੱਚ ਅਟਲ ਸਮਾਧੀ ਉੱਤੇ ਸਮਾਰੋਹ ਕਰਵਾਇਆ ਗਿਆ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ 'ਸਦੈਵ ਅਟਲ' ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਅਸ਼ਵਿਨੀ ਵੈਸ਼ਨਵ, ਅਨੁਰਾਗ ਠਾਕੁਰ ਸਮੇਤ ਕਈ ਵੱਡੇ ਨੇਤਾਵਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।

  • #WATCH | Delhi: Former President Ram Nath Kovind, BJP national president JP Nadda, Defence Minister Rajnath Singh, Lok Sabha Speaker Om Birla, Rajya Sabha Deputy Chairman Harivansh and other leaders pay floral tribute to former Prime Minister Atal Bihari Vajpayee at 'Sadaiv Atal'… pic.twitter.com/CCFOopsJLO

    — ANI (@ANI) December 25, 2023 " class="align-text-top noRightClick twitterSection" data=" ">

ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ, ਲੋਕ ਸਭਾ ਸਪੀਕਰ ਓਮ ਬਿਰਲਾ, ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਅਤੇ ਹੋਰ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਸਮਾਰਕ 'ਸਦਾਇਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਜਪਾ ਨੇਤਾਵਾਂ ਦਾ ‘ਸਦੈਵ ਅਟਲ’ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਸੀ।

  • #WATCH | Delhi: Visuals from 'Sadaiv Atal' memorial in Delhi where President Droupadi Murmu, Vice President Jagdeep Dhankhar, Prime Minister Narendra Modi and several other leaders have paid floral tribute to former Prime Minister Atal Bihari Vajpayee on his birth anniversary. pic.twitter.com/8BwjNingMN

ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਵਾਜਪਾਈ: ਅਟਲ ਬਿਹਾਰੀ ਵਾਜਪਾਈ ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਸਭ ਤੋਂ ਪਹਿਲਾਂ ਉਹ 1996 ਵਿੱਚ 13 ਦਿਨਾਂ ਲਈ ਪ੍ਰਧਾਨ ਮੰਤਰੀ ਬਣੇ ਸਨ। ਬਹੁਮਤ ਸਾਬਤ ਨਾ ਕਰ ਸਕਣ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ। ਉਹ 1998 ਵਿੱਚ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ। ਸਹਿਯੋਗੀਆਂ ਵੱਲੋਂ ਸਮਰਥਨ ਵਾਪਸ ਲੈਣ ਕਾਰਨ 1999 ਵਿੱਚ 13 ਮਹੀਨਿਆਂ ਬਾਅਦ ਮੁੜ ਆਮ ਚੋਣਾਂ ਕਰਵਾਈਆਂ ਗਈਆਂ। 13 ਅਕਤੂਬਰ 1999 ਨੂੰ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ। ਇਸ ਵਾਰ ਉਨ੍ਹਾਂ ਨੇ 2004 ਤੱਕ ਆਪਣਾ ਕਾਰਜਕਾਲ ਪੂਰਾ ਕੀਤਾ।

  • #WATCH | Prime Minister Narendra Modi and Vice President Jagdeep Dhankhar arrive at 'Sadaiv Atal' memorial to pay tribute to former Prime Minister Atal Bihari Vajpayee on his birth anniversary. pic.twitter.com/NeFIyLhWWh

ਭਾਰਤ ਰਤਨ ਐਵਾਰਡ ਨਾਲ ਸਨਮਾਨਿਤ : ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸ਼ਖਸੀਅਤ ਅਜਿਹੀ ਸੀ ਕਿ ਵਿਰੋਧੀ ਪਾਰਟੀਆਂ ਦੇ ਨੇਤਾ ਵੀ ਉਨ੍ਹਾਂ ਅੱਗੇ ਸਿਰ ਝੁਕਾ ਲੈਂਦੇ ਸਨ। ਮੋਦੀ ਸਰਕਾਰ ਦੌਰਾਨ 2014 ਵਿੱਚ ਅਟਲ ਬਿਹਾਰੀ ਵਾਜਪਾਈ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਭਾਰਤ ਰਤਨ ਪੁਰਸਕਾਰ ਦਾ ਐਲਾਨ ਸਾਲ ਦੇ ਅੰਤ ਵਿੱਚ ਕੀਤਾ ਗਿਆ ਸੀ। ਇਸ ਤੋਂ ਬਾਅਦ ਮਾਰਚ 2015 ਵਿੱਚ ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.