ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਟਿੱਕਰੀ ਬਾਰਡਰ ’ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਹਮਲੇ ਦੌਰਾਨ ਟਰਾਲੀ ਦੀ ਭੰਨਤੋੜ ਵੀ ਕੀਤੀ ਗਈ ਅਤੇ ਕਿਸਾਨਾਂ ਤੇ ਵੀ ਹਮਲਾ ਕੀਤਾ ਗਿਆ ਜਿਸ ਕਾਰਨ ਦੋ ਕਿਸਾਨ ਜ਼ਖ਼ਮੀ ਹੋ ਗਏ ਹਨ। ਕਿਸਾਨ ਜਥੇਬੰਦੀਆਂ ਮੁਤਾਬਿਕ ਇਸ ਹਮਲੇ ਤੋਂ ਬਾਅਦ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ।
ਕਾਬਿਲੇਗੌਰ ਹੈ ਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਗੁਰਪਤਵੰਤ ਸਿੰਘ ਪੰਨੂ ਦੇ ਖਿਲਾਫ ਟਿੱਪਣੀਆਂ ਕੀਤੀਆ ਸੀ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨ ਉਨ੍ਹਾਂ ਨੂੰ 15 ਦਿਨਾਂ ਲਈ ਸਸਪੈਂਡ ਵੀ ਕਰ ਦਿੱਤਾ ਹੈ।
ਇਹ ਵੀ ਪੜੋ: ਕਿਸਾਨਾਂ ਨੂੰ ਲੈ ਤੋਮਰ ਦੇ ਬਿਆਨ 'ਤੇ ਕੁਲਤਾਰ ਸੰਧਵਾ ਦਾ ਪਲਟਵਾਰ