ਮੁੰਬਈ: ਵਿਸ਼ਵ ਭਰ ’ਚ ਕੋਰੋਨਾ ਨੇ ਹਾਹਾਕਾਰ ਮਚਾ ਰੱਖੀ ਹੈ, ਜਿਸ ਕਾਰਨ ਦੇਸ਼ ’ਚ ਆਕਸੀਜਨ ਦੀ ਘਾਟ ਵੀ ਹੋ ਗਈ ਹੈ। ਉਥੇ ਹੀ ਵੱਖ-ਵੱਖ ਸੰਸਥਾਵਾਂ ਵੱਲੋਂ ਸੇਵਾ ਨਿਭਾਈ ਜਾ ਰਹੀ ਹੈ ਅਜਿਹੇ ’ਚ ਸਿੱਖ ਕੌਮ ਵੀ ਇਸ ਔਖੀ ਘੜੀ ’ਚ ਕੋਰੋਨਾ ਪੀੜਤਾ ਦੀ ਵੱਡੇ ਪੱਧਰ ’ਤੇ ਮਦਦ ਕਰ ਰਹੀ ਹੈ ਜੇ ਹਮੇਸ਼ਾਂ ਹੀ ਪੀੜਾਂ ਵਾਲੀ ਥਾਂ ’ਤੇ ਸਭ ਤੋਂ ਪਹਿਲਾਂ ਪਹੁੰਚ ਜਾਂਦੀ ਹੈ। ਹੁਣ ਮੁੰਬਈ ਦੇ ਸ੍ਰੀ ਗੁਰੂ ਸਿੰਘ ਸਭਾ ਗੁਰੂਦੁਆਰਾ ਕਮੇਟੀ ਵੱਲੋਂ ਲੋਕਾਂ ਲਈ ਆਕਸੀਜਨ ਦਾ ਲੰਗਰ ਲਗਾਇਆ ਗਿਆ ਹੈ ਜਿਥੇ ਹਰ ਜਾਤ ਧਰਮ ਦੇ ਲੋਕਾਂ ਨੂੰ ਮੁਫਤ ਆਕਸੀਜਨ ਦਿੱਤੀ ਜਾ ਰਹੀ ਹੈ। ਉਥੇ ਹੀ ਕਮੇਟੀ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਦਿੱਤਾ ਜਾ ਰਿਹਾ ਹੈ।
ਇਹ ਵੀ ਪੜੋ: ਵਿਧਾਇਕ ਦੇ ਟਵੀਟ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਖੁੱਲ੍ਹੀ ਨੀਂਦ
ਉਥੇ ਹੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ 80 ਆਕਸੀਜਨ ਦੇ ਸਿਲੰਡਰ ਖਰੀਦ ਲਏ ਹਨ ਤੇ ਹਰ ਪੀੜਤ ਪਰਿਵਾਰ ਦੀ ਇਸ ਔਖੀ ਘੜੀ ਵਿੱਚ ਸਾਡੇ ਵੱਲੋਂ ਮਦਦ ਕੀਤੀ ਜਾ ਰਹੀ ਹੈ। ਉਥੇ ਹੀ ਉਹਨਾਂ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।