ਸਿੰਘੂ : ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਸਿੰਘੂ ਬਾਰਡਰ 'ਤੇ ਪੁੱਜੇ। ਇਥੇ ਉਨ੍ਹਾਂ ਨਾਲ ਹੋਰਨਾ ਸਾਥੀ ਕਲਾਕਾਰ ਜੱਸ ਬਾਜਵਾ, ਸਿੱਪੀ ਗਿੱਲ ਤੇ ਅਮਿਤੋਜ ਮਾਨ ਵੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਪੁੱਜੇ।
ਦੱਸਣਯੋਗ ਹੈ ਕਿ ਕਿਸਾਨ ਏਕਤਾ ਮੋਰਚਾ ਵੱਲੋਂ ਕੁੱਝ ਦਿਨ ਪਹਿਲਾਂ ਇੱਕ ਪੋਸਟਰ ਸਾਂਝਾ ਕੀਤਾ ਗਿਆ ਸੀ। ਇਸ ਵਿੱਚ ਇਹ ਜਾਣਕਾਰੀ ਦਿੱਤੀ ਈ ਸੀ ਕਿ ਬੱਬੂ ਮਾਨ ਤੇ ਉਨ੍ਹਾਂ ਦੇ ਸਾਥੀ ਕਲਾਕਾਰਾਂ ਨਾਲ ਮਿਲ ਕੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।
- " class="align-text-top noRightClick twitterSection" data="
">
ਅੱਜ ਕਲਾਕਾਰ ਸੱਥ ਸੰਘਰਸ਼ ਹੋਰ ਤੇਜ਼ ਕਰਨ 'ਤੇ ਆਪਣੇ ਵਿਚਾਰ ਕਿਸਾਨ ਭਾਈਚਾਰੇ ਨਾਲ ਸਾਂਝੇ ਕਰਨਗੇ। ਇਹ ਵੀ ਕਿਹਾ ਗਿਆ ਹੈ ਕਿ ਪੰਜਾਬੀ ਕਲਾਕਾਰ ਹਰ ਹਫ਼ਤੇ ਆਪਣੀ ਹਾਜ਼ਰੀ ਭਰ ਕੇ ਕਿਸਾਨ ਅੰਦੋਲਨ 'ਚ ਆਪਣਾ ਬਣਦਾ ਯੋਗਦਾਨ ਪਾਉਣਗੇ।
ਇਸ ਮੌਕੇ ਬੱਬੂ ਮਾਨ, ਜੱਸ ਬਾਜਵਾ, ਸਿੱਪੀ ਗਿੱਲ ਤੇ ਅਮਿਤੋਜ ਮਾਨ ਤੋਂ ਇਲਾਵਾ ਰਣਜੀਤ ਬਾਵਾ, ਤਰਸੇਮ ਜੱਸੜ ਤੇ ਗੁਲ ਪਨਾਗ ਵੀ ਆਪਣੇ ਵਿਚਾਰ ਸਾਂਝੇ ਕਰਨਗੇ।
ਇਸ ਸਬੰਧੀ ਪੋਸਟਰ ਸਾਂਝਾ ਕਰਦੇ ਹੋਏ ਕਿਸਾਨ ਏਕਤਾ ਮੋਰਚਾ ਨੇ ਲਿਖਿਆ ਸੀ, "ਇਹ ਹੱਕ ਤੇ ਸੱਚ ਦੀ ਅੱਗ ਕੀਤੇ ਹੋਰ ਨਹੀਂ, ਸਗੋਂ 15 ਜੁਲਾਈ ਨੂੰ ਸਿੰਘੂ ਬਾਰਡਰ 'ਤੇ ਸਾਰੇ ਮਿਲ ਕੇ ਸਾਂਤਮਈ ਤਰੀਕੇ ਨਾਲ ਜਲਵਾਉਣਗੇ ਤੇ ਚੜ੍ਹਦੀਕਲਾ 'ਚ ਇਹ ਸੰਘਰਸ਼ ਜੋ ਕਿਸੇ ਹੋਰ ਦਾ ਨਹੀਂ ਸਗੋਂ ਸਾਡਾ ਸਭ ਦਾ ਹੈ, ਉਸ ਨੂੰ ਜਿੱਤ ਵੱਲ ਲੈ ਕੇ ਜਾਵਾਂਗੇ। "