ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਤੇ ਸੀਨੀਅਰ ਵਕੀਲਾਂ ਦੇ ਯਤਨਾਂ ਸਦਕਾ ਅੱਜ 26 ਜਨਵਰੀ ਨੁੰ ਗ੍ਰਿਫਤਾਰ ਕੀਤੇ ਗਏ ਦੋ ਬਜ਼ੁਰਗ ਸਿੱਖਾਂ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ ਜਦਕਿ ਇਕ ਕੇਸ ਵਿਚ ਨੌਦੀਪ ਕੌਰ ਦੀ ਵੀ ਜ਼ਮਾਨਤ ਮਨਜ਼ੂਰ ਹੋ ਗਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਦੱਸਿਆ ਕਿ ਸੰਗਰੂਰ ਦੇ 80 ਸਾਲਾ ਬਜ਼ੁਰਗ ਜੀਤ ਸਿੰਘ ਤੇ ਫਤਹਿਗੜ੍ਹ ਸਾਹਿਬ ਦੇ 70 ਸਾਲਾ ਗੁਰਮੁੱਖ ਸਿੰਘ ਦੀ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਸਿੱਖ ਸਾਬਕਾ ਫੌਜੀ ਹਨ।
ਸਿਰਸਾ ਨੇ ਦੱਸਿਆ ਕਿ ਇਨ੍ਹ ਦੀ ਜ਼ਮਾਨਤ ਕਰਵਾਉਣ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਤੇ ਉਨ੍ਹਾਂ ਦੀ ਟੀਮ ਦਾ ਵੱਡਾ ਯੋਗਦਾਨ ਹੈ।
ਉਹਨਾਂ ਕਿਹਾ ਕਿ ਇਹ ਜ਼ਮਾਨਤ ਮਨਜ਼ੂਰ ਹੋਣ ਵਿਚ ਸੰਗਤ ਦੀਆਂ ਅਰਦਾਸਾਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਕਿਸਾਨ ਸੰਘਰਸ਼ ਵਿਚ ਸਾਡੀ ਜਿੱਤ ਯਕੀਨੀ ਹੈ ਤੇ ਹਰ ਹੀਲੇ ਹੋਵੇਗੀ।