ETV Bharat / bharat

Baisakhi 2023: ਕਦੋਂ ਤੇ ਕਿਉਂ ਮਨਾਇਆ ਜਾਂਦੈ ਵਿਸਾਖੀ ਦਾ ਤਿਉਹਾਰ ? ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਤਾ

ਵਿਸਾਖੀ ਪ੍ਰਸਿੱਧ ਵਾਢੀ ਦਾ ਤਿਉਹਾਰ ਅਤੇ ਸਿੱਖਾਂ ਦਾ ਨਵਾਂ ਸਾਲ ਹੈ। ਇਸ ਸਾਲ ਇਹ ਤਿਉਹਾਰ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਦਿਨ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕੀਤੀ ਸੀ, ਜਿਸ ਕਾਰਨ ਇਸ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਖਬਰ ਰਾਹੀਂ ਤੁਹਾਨੂੰ ਦੱਸਾਂਗੇ ਇਕ ਤਿਉਹਾਰ ਦਾ ਇਤਿਹਾਸ ਦੇ ਮਹੱਤਤਾ।

Baisakhi 2023: When and why Baisakhi festival celebrated? Know the history and importance
ਕਦੋਂ ਤੇ ਕਿਉਂ ਮਨਾਇਆ ਜਾਂਦੈ ਵਿਸਾਖੀ ਦਾ ਤਿਉਹਾਰ ? ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਤਾ
author img

By

Published : Apr 14, 2023, 7:38 AM IST

ਚੰਡੀਗੜ੍ਹ : ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਮਹੱਤਤਾ ਰੱਖਦਾ ਹੈ। 14 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਇਸੇ ਹੀ ਦਿਨ ਕਿਸਾਨ ਨਵੀਂ ਫ਼ਸਲ ਕੱਟਣ ਦੀ ਖ਼ੁਸ਼ੀ ਮਨਾਉਂਦੇ ਹਨ। ਅਪ੍ਰੈਲ ਮਹੀਨੇ ਚ ਨਵੀਂ ਫ਼ਸਲ ਆਉਂਦੀ ਹੈ ਤਾਂ ਇਹ ਕਿਸਾਨਾਂ ਵਾਸਤੇ ਕਿਸੇ ਤਿਉਹਾਰ ਤੋਂ ਘੱਟ ਨਹੀਂ ਹੁੰਦੀ। ਇਸੇ ਲਈ ਵਿਸਾਖੀ ਵਾਲੇ ਦਿਨ ਕਿਸਾਨ ਫ਼ਸਲ ਦੀ ਵਾਢੀ ਦੀ ਖ਼ੁਸ਼ੀ ਮਨਾਉਂਦੇ ਹਨ। ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

ਵਿਸਾਖੀ ਦੀ ਮਹੱਤਤਾ : ਵਿਸਾਖੀ ਦੀ ਪੰਜਾਬ ਲਈ ਸਿਰਫ ਧਾਰਮਿਕ ਹੀ ਨਹੀਂ ਬਲਕਿ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ। ਕਿਸਾਨਾਂ ਵੱਲੋਂ ਵਿਸਾਖੀ ਵਾਲੇ ਦਿਨ ਹੀ ਕਣਕ ਦੀ ਵਾਢੀ ਕੀਤੀ ਜਾਂਦੀ ਹੈ ਖੇਤਾਂ ਵਿੱਚ ਜਵਾਨ ਹੋਈਆਂ ਸੋਨੇ ਰੰਗੀ ਕਣਕ ਦੇਖ ਕੇ ਕਿਸਾਨ ਆਪਣੀ ਅਣਥੱਕ ਮਿਹਨਤ ਦਾ ਮੁੱਲ ਮੁੜਦਾ ਦੇਖਦੇ ਹਨ। ਪੰਜਾਬ ਤੋਂ ਇਲਾਵਾ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟਣ ਮਗਰੋਂ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਲੇ-ਦੁਆਲੇ ਦੇ ਸੂਬਿਆਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਵਿਸਾਖੀ ਦੇ ਇਸ ਤਿਉਹਾਰ ਨੂੰ ਵਸੋਆ ਕਹਿ ਕੇ ਵੀ ਸੰਬੋਧਿਤ ਕੀਤਾ ਜਾਂਦਾ ਹੈ। ਇਹ ਵਾਢੀ ਦਾ ਤਿਉਹਾਰ ਮੁੱਖ ਤੌਰ 'ਤੇ ਭਾਰਤ ਦੇ ਉੱਤਰੀ ਹਿੱਸਿਆਂ ਵਿੱਚ ਮਨਾਇਆ ਜਾਂਦਾ ਹੈ। ਦ੍ਰਿਕ ਪੰਚਾਂਗ ਅਨੁਸਾਰ ਵਸਾਖੀ ਸੰਕ੍ਰਾਂਤੀ ਮਿਤੀ 14 ਅਪ੍ਰੈਲ ਨੂੰ ਬਾਅਦ ਦੁਪਹਿਰ 3:12 ਵਜੇ ਸ਼ੁਰੂ ਹੋਵੇਗੀ।

ਖਾਲਸਾ ਪੰਥ ਦੀ ਸਥਾਪਨਾ : 1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਇਕ ਮਹਾਨ ਇਕੱਠ ਬੁਲਾਇਆ, ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਮੀਟਿੰਗ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਆਪਣੀ ਤਲਵਾਰ ਕੱਢੀ ਅਤੇ ਕਿਹਾ, "ਇੱਕ ਸਿੱਖ ਹੈ ਜੋ ਧਰਮ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰ ਸਕਦਾ ਹੈ।" ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਇਕ-ਇਕ ਕਰਕੇ ਖੜ੍ਹੇ ਹੋ ਗਏ ਅਤੇ ਗੁਰੂ ਸਾਹਿਬ ਅੱਗੇ ਸਮਰਪਣ ਕਰ ਦਿੱਤਾ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਭਰੀ ਨਾਜ਼ਮਦਗੀ, ਕਿਹਾ- "ਪਾਰਟੀ ਲਈ ਤਨਦੇਹੀ ਨਾਲ ਕਰਾਂਗੀ ਕੰਮ"

ਗੁਰੂ ਸਾਹਿਬ ਨੇ ਉਨ੍ਹਾਂ ਪੰਜੇ ਵਾਲੇ ਸ਼ੇਰਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦਾ ਦਰਜਾ ਦਿੱਤਾ ਅਤੇ ਬਾਅਦ ਵਿੱਚ ਆਪ ਉਨ੍ਹਾਂ ਤੋਂ ਅੰਮ੍ਰਿਤ ਛਕਿਆ। ਗੁਰੂ ਸਾਹਿਬ ਨੇ ਖਾਲਸੇ ਦੀ ਸਥਾਪਨਾ ਕਰਕੇ ਇਕ ਨਵੇਂ ਪੰਥ ਦੀ ਸਿਰਜਣਾ ਕੀਤੀ ਅਤੇ ਜਾਤ-ਪਾਤ, ਰੰਗ ਆਦਿ ਦੇ ਵਿਤਕਰੇ ਨੂੰ ਖਤਮ ਕੀਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਣ ਉਪਰੰਤ ਪੁਰਸ਼ਾਂ ਦੇ ਨਾਂ ਪਿੱਛੇ ‘ਸਿੰਘ’ ਅਤੇ ਇਸਤਰੀਆਂ ਦੇ ਨਾਂ ’ਤੇ ‘ਕੌਰ’ ਲਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਣ ਤੋਂ ਬਾਅਦ ਕੇਸ, ਕਾਂਘਾ, ਕੜਾ, ਸਾਬਰ ਅਤੇ ਕਛਹਿਰਾ ਹਰ ਸਿੱਖ ਦੇ ਪਹਿਰਾਵੇ ਦਾ ਜ਼ਰੂਰੀ ਅੰਗ ਬਣ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.