ਉੱਤਰ ਪ੍ਰਦੇਸ਼ : ਬਾਂਦਾ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਵਿੱਚ ਸਕੂਟੀ ਸਵਾਰ ਖੇਤੀਬਾੜੀ ਯੂਨੀਵਰਸਿਟੀ ਦੀ ਇੱਕ ਮਹਿਲਾ ਮੁਲਾਜ਼ਮ ਦੀ ਮੌਤ ਹੋ ਗਈ। ਘਟਨਾ ਇੰਨੀ ਭਿਆਨਕ ਸੀ ਕਿ ਸਕੂਟੀ ਨੂੰ ਟੱਕਰ ਮਾਰਨ ਤੋਂ ਬਾਅਦ ਟਰੱਕ ਇਸ ਨੂੰ ਕਰੀਬ 3 ਕਿਲੋਮੀਟਰ ਤੱਕ ਘਸੀਟਦਾ ਲੈ ਗਿਆ। ਇਸ ਦੌਰਾਨ ਸਕੂਟੀ ਅਤੇ ਟਰੱਕ ਨੂੰ ਅੱਗ ਲੱਗਣ ਕਾਰਨ ਮਹਿਲਾ ਮੁਲਾਜ਼ਮ ਜ਼ਿੰਦਾ ਸੜ ਗਈ। ਇਸ ਦੇ ਨਾਲ ਹੀ ਘਟਨਾ (truck dragged scooty of university female employee) ਤੋਂ ਬਾਅਦ ਟਰੱਕ ਚਾਲਕ ਟਰੱਕ ਛੱਡ ਕੇ ਫਰਾਰ ਹੋ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਰੋਸ ਵਜੋਂ ਹਾਈਵੇਅ ’ਤੇ ਜਾਮ ਲਾ ਦਿੱਤਾ। ਉਨ੍ਹਾਂ ਕਈ ਵਾਹਨਾਂ ਦੀ ਭੰਨਤੋੜ ਕੀਤੀ। ਇਸ ਦੇ ਨਾਲ ਹੀ, ਸੂਚਨਾ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਟਰੱਕ ਅਤੇ ਸਕੂਟੀ 'ਚ (truck dragged scooty in banda) ਲੱਗੀ ਅੱਗ 'ਤੇ ਕਾਬੂ ਪਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸਮਝਾ ਕੇ ਸ਼ਾਂਤ ਕੀਤਾ।
ਦੱਸ ਦੇਈਏ ਕਿ ਇਹ ਘਟਨਾ ਬੁੱਧਵਾਰ ਦੇਰ ਸ਼ਾਮ ਕੋਤਵਾਲੀ ਇਲਾਕੇ ਦੇ ਪਿੰਡ ਮਵਾਈ ਤੋਂ ਸਾਹਮਣੇ ਆਈ ਹੈ। ਯੂਨੀਵਰਸਿਟੀ ਆਫ ਐਗਰੀਕਲਚਰ ਐਂਡ ਟੈਕਨਾਲੋਜੀ ਦੀ ਮਹਿਲਾ ਮੁਲਾਜ਼ਮ ਪੁਸ਼ਪਾ ਆਪਣੀ ਸਕੂਟੀ 'ਚ ਪੈਟਰੋਲ ਭਰਨ ਲਈ ਯੂਨੀਵਰਸਿਟੀ ਤੋਂ ਮਵਾਈ ਪਿੰਡ ਸਥਿਤ ਪੈਟਰੋਲ ਪੰਪ 'ਤੇ ਜਾ ਰਹੀ ਸੀ। ਜਿਵੇਂ ਹੀ ਉਹ ਮਵਾਈ ਬਾਈਪਾਸ 'ਤੇ ਪਹੁੰਚੀ, ਤਾਂ ਇਕ ਤੇਜ਼ ਰਫਤਾਰ ਟਰੱਕ ਨੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਸਕੂਟੀ ਤੇ ਸਕੂਟੀ ਸਵਾਰ ਮਹਿਲਾ ਮੁਲਾਜ਼ਮ ਟਰੱਕ ਦੇ ਹੇਠਾਂ ਆ ਗਈ। ਡਰਾਈਵਰ ਨੇ ਟਰੱਕ ਨਹੀਂ ਰੋਕਿਆ ਅਤੇ ਸਕੂਟੀ ਅਤੇ ਮਹਿਲਾ ਮੁਲਾਜ਼ਮ ਨੂੰ ਕਰੀਬ 3 ਕਿਲੋਮੀਟਰ ਤੱਕ ਘਸੀਟਦਾ ਲੈ ਗਿਆ। ਇਸ ਦੌਰਾਨ ਜਦੋਂ ਸਕੂਟੀ ਅਤੇ ਟਰੱਕ ਨੂੰ ਅੱਗ ਲੱਗ ਗਈ ਤਾਂ ਟਰੱਕ ਚਾਲਕ (Banda road accident news) ਟਰੱਕ ਨੂੰ ਪਿੱਛੇ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਸਕੂਟੀ ਅਤੇ ਟਰੱਕ ਸਮੇਤ ਔਰਤ ਜ਼ਿੰਦਾ ਸੜ ਗਈ।
ਸੂਚਨਾ ਮਿਲਦੇ ਹੀ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਹਾਈਵੇ ਜਾਮ ਕਰਨ ਦੇ ਨਾਲ-ਨਾਲ ਕਈ ਵਾਹਨਾਂ ਦੀ ਭੰਨਤੋੜ ਵੀ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਵਧੀਕ ਪੁਲਿਸ ਸੁਪਰੀਡੈਂਟ ਲਕਸ਼ਮੀ ਨਿਵਾਸ ਮਿਸ਼ਰਾ ਅਤੇ ਉਪ ਜ਼ਿਲ੍ਹਾ ਮੈਜਿਸਟ੍ਰੇਟ ਸੂਰਜ ਸ਼ਰਮਾ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਇਨ੍ਹਾਂ ਲੋਕਾਂ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਮਝਾ ਕੇ ਸ਼ਾਂਤ ਕੀਤਾ। ਇਹ ਔਰਤ ਲਖਨਊ ਦੀ ਰਹਿਣ ਵਾਲੀ ਸੀ। ਉਸ ਦੇ ਪਤੀ ਦੀ ਪਿਛਲੇ ਸਾਲ ਮੌਤ (truck dragged scooty 3 kilometers) ਹੋ ਗਈ ਸੀ। ਉਸ ਨੂੰ ਪਤੀ ਦੀ ਥਾਂ ਨੌਕਰੀ ਮਿਲੀ ਸੀ।
ਡਿਪਟੀ ਕਲੈਕਟਰ ਸੁਰਭੀ ਸ਼ਰਮਾ ਨੇ ਦੱਸਿਆ ਕਿ ਇੱਕ ਔਰਤ ਦੀ ਟਰੱਕ ਵੱਲੋਂ ਕੁਚਲਣ ਨਾਲ ਮੌਤ ਹੋ ਗਈ ਸੀ। ਇਸ ਤੋਂ ਬਾਅਦ ਗੁੱਸੇ 'ਚ ਕੁਝ ਲੋਕ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੀ ਮੰਗ ਸੀ ਕਿ ਚੌਰਾਹੇ ’ਤੇ ਰੋਸ਼ਨੀ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ। ਨਾਲ ਹੀ, ਇੱਥੇ ਸਪੀਡ (university female employee to death) ਬ੍ਰੇਕਰ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਦਿੱਲੀ ਕਾਂਝਵਾਲਾ ਮਾਮਲਾ: PM ਰਿਪੋਰਟ 'ਚ ਹੋਇਆ ਖੁਲਾਸਾ, ਅੰਜਲੀ ਨੇ ਨਹੀਂ ਪੀਤੀ ਸੀ ਸ਼ਰਾਬ, ਦੋਸਤਾਂ ਨੇ ਦਿੱਤਾ ਸੀ ਬਿਆਨ