ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸ਼ਰਾਬ ਦੀ ਦੁਕਾਨ 'ਤੇ ਹੋਏ ਗ੍ਰਨੇਡ ਹਮਲੇ ਦੇ ਖ਼ਿਲਾਫ਼ ਅੱਜ ਪਰਿਵਾਰਕ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ ਹੈ। ਮ੍ਰਿਤਕ ਦੇ ਵਾਰਸਾਂ ਨੇ ਰਾਜੌਰੀ ਨੇੜੇ ਬੱਖੜ ਵਿਖੇ ਕੌਮੀ ਮਾਰਗ ਜਾਮ ਕਰ ਦਿੱਤਾ। ਇਸ ਕਾਰਨ ਜੰਮੂ ਰਾਜੌਰੀ ਪੁੰਛ ਨੈਸ਼ਨਲ ਹਾਈਵੇਅ 'ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ।
ਰਾਜੌਰੀ ਦੇ ਬਖਰ ਇਲਾਕੇ 'ਚ ਪਿੰਡ ਵਾਸੀਆਂ ਨੇ ਮੰਗਲਵਾਰ ਨੂੰ ਸ਼ਰਾਬ ਦੀ ਦੁਕਾਨ 'ਤੇ ਗ੍ਰੇਨੇਡ ਧਮਾਕੇ 'ਚ ਮਾਰੇ ਗਏ ਇਕ ਸਥਾਨਕ ਵਿਅਕਤੀ ਦੀ ਮੌਤ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ। ਸਥਾਨਕ ਮੀਡੀਆ ਦੇ ਅਨੁਸਾਰ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਪਿੰਡ ਵਾਸੀਆਂ ਨੇ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਨੂੰ ਜੰਮੂ ਸੂਬਾਈ ਹੈੱਡਕੁਆਰਟਰ ਨਾਲ ਜੋੜਨ ਵਾਲੇ ਮੁੱਖ ਮਾਰਗ 'ਤੇ ਜਾਮ ਲਗਾ ਦਿੱਤਾ ਅਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ।
ਪ੍ਰਦਰਸ਼ਨਕਾਰੀਆਂ ਨੇ ਮ੍ਰਿਤਕ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਚਾਰ ਧੀਆਂ ਅਤੇ ਇੱਕ ਨਾਬਾਲਗ ਪੁੱਤਰ ਦਾ ਪਿਤਾ ਸੀ। ਉਹ ਪਰਿਵਾਰ ਦਾ ਇਕੱਲਾ ਰੋਟੀ ਕਮਾਉਣ ਵਾਲਾ ਸੀ। ਚਸ਼ਮਦੀਦਾਂ ਅਨੁਸਾਰ ਸਥਾਨਕ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨੇ ਤੋਂ ਉੱਠਣ ਤੋਂ ਇਨਕਾਰ ਕਰ ਦਿੱਤਾ।
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਮੰਗਲਵਾਰ ਨੂੰ ਇਕ ਨਵੀਂ ਖੁੱਲ੍ਹੀ ਸ਼ਰਾਬ ਦੀ ਦੁਕਾਨ 'ਤੇ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ, ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 3 ਜ਼ਖਮੀ ਹੋ ਗਏ। ਬਾਰਾਮੂਲਾ ਸ਼ਹਿਰ ਦੇ ਦੀਵਾਨ ਬਾਗ ਇਲਾਕੇ 'ਚ ਹਾਲ ਹੀ 'ਚ ਸ਼ਰਾਬ ਦੀ ਦੁਕਾਨ ਖੋਲ੍ਹੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਕੋਰਟ ਰੋਡ 'ਤੇ ਸਥਿਤ ਸ਼ਰਾਬ ਦੀ ਦੁਕਾਨ 'ਤੇ ਰਾਤ ਕਰੀਬ ਸਾਢੇ 8 ਵਜੇ ਗ੍ਰੇਨੇਡ ਸੁੱਟਿਆ ਸੀ। ਹਮਲਾ ਕਰਨ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ। ਹਮਲਾਵਰਾਂ ਨੂੰ ਫੜ੍ਹਣ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ: "ਸੁਪਰ ਸ਼ੇਸ਼ਨਾਗ" ਲੰਬਾਈ ਦੇਖ ਕੇ ਤੁਸੀਂ ਹੋ ਜਾਓਗੇ ਹੈਰਾਨ