ETV Bharat / bharat

Violent Protests In Bengal: ਨਾਬਾਲਿਗ ਨਾਲ ਬਲਾਤਕਾਰ ਤੋਂ ਬਾਅਦ ਕਤਲ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ - ਭਾਜਪਾ ਦੇ ਨੇਤਾ ਸ਼ੁਭੇਂਦੂ

ਪੱਛਮੀ ਬੰਗਾਲ ਦੇ ਉੱਤਰ ਦਿਨਾਜਪੁਰ ਜ਼ਿਲ੍ਹੇ ਦੇ ਕਾਲੀਆਗੰਜ ਵਿੱਚ ਇੱਕ ਨਾਬਾਲਿਗ ਲੜਕੀ ਨਾਲ ਕਥਿਤ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Violent Protests In Bengal
Violent Protests In Bengal
author img

By

Published : Apr 23, 2023, 12:24 PM IST

ਰਾਏਗੰਜ/ਕਾਲੀਗੰਜ (ਪੱਛਮੀ ਬੰਗਾਲ): ਪੁਲਿਸ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲ੍ਹੇ ਵਿੱਚ ਇੱਕ 17 ਸਾਲਾ ਲੜਕੀ ਨਾਲ ਕਥਿਤ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਖ਼ਿਲਾਫ਼ ਸਥਾਨਕ ਲੋਕਾਂ ਵੱਲੋਂ ਕੀਤੇ ਗਏ ਰੋਸ ਨੇ ਹਿੰਸਕ ਰੂਪ ਧਾਰਨ ਕਰ ਲਿਆ ਸੀ। ਜਿਸ ਕਾਰਨ ਪੁਲਿਸ ਨੂੰ ਤਾਕਤ ਦੀ ਵਰਤੋਂ ਕਰਨੀ ਪਈ। ਪੁਲਿਸ ਸੁਪਰਡੈਂਟ ਮੁਹੰਮਦ ਸਨਾ ਅਖਤਰ ਨੇ ਦੱਸਿਆ ਕਿ ਇਸ 17 ਸਾਲਾ ਲੜਕੀ ਦੀ ਲਾਸ਼ ਸ਼ੁੱਕਰਵਾਰ ਨੂੰ ਕਾਲੀਆਗੰਜ ਥਾਣਾ ਖੇਤਰ 'ਚ ਇੱਕ ਨਹਿਰ 'ਚੋਂ ਮਿਲੀ। ਉਸ ਨੇ ਦੱਸਿਆ ਕਿ ਲੜਕੀ ਮੁਖ ਮੁਲਜ਼ਮ ਨੂੰ ਜਾਣਦੀ ਸੀ।

ਮੁਲਜ਼ਮ ਖਿਲਾਫ਼ ਇਸ ਐਕਟ ਤਹਿਤ ਮਾਮਲਾ ਕੀਤਾ ਗਿਆ ਦਰਜ: ਅਖਤਰ ਨੇ ਦੱਸਿਆ ਕਿ ਲੜਕੀ ਦੀ ਮਾਂ ਤੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302 (ਕਤਲ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਖਤਰ ਨੇ ਦੱਸਿਆ ਕਿ ਮੁੱਢਲੀ ਪੋਸਟਮਾਰਟਮ ਰਿਪੋਰਟ 'ਚ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਉਸ ਨੇ ਦੱਸਿਆ ਕਿ ਲਾਸ਼ ਨੇੜੇ ਜ਼ਹਿਰ ਦੀ ਇੱਕ ਸ਼ੀਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਾਂ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ-ਬੰਗਲਾਦੇਸ਼ ਸਰਹੱਦ ਤੋਂ ਕਰੀਬ 18 ਕਿਲੋਮੀਟਰ ਅਤੇ ਕੋਲਕਾਤਾ ਤੋਂ 320 ਕਿਲੋਮੀਟਰ ਉੱਤਰ ਵਿੱਚ ਸਥਿਤ ਕਾਲੀਆਗੰਜ ਵਿੱਚ ਸਥਾਨਕ ਲੋਕਾਂ ਨੇ ਇਸ ਘਟਨਾ ਦਾ ਵਿਰੋਧ ਕੀਤਾ।

ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ: ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੂੰ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ ਅਤੇ ਲਾਠੀਆਂ ਦੀ ਵਰਤੋਂ ਕਰਨੀ ਪਈ। ਇਸ ਤੋਂ ਪਹਿਲਾਂ ਕਿ ਸਥਿਤੀ ਕਾਬੂ ਵਿੱਚ ਹੁੰਦੀ, ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਭੜਕੀ ਭੀੜ ਨੇ ਕਈ ਦੁਕਾਨਾਂ ਅਤੇ ਈ-ਰਿਕਸ਼ਾ ਨੂੰ ਅੱਗ ਲਗਾ ਦਿੱਤੀ। ਅਧਿਕਾਰੀਆਂ ਮੁਤਾਬਕ ਸਥਾਨਕ ਲੋਕਾਂ ਨੇ ਸੜਕਾਂ 'ਤੇ ਟਾਇਰ ਸਾੜ ਕੇ ਆਵਾਜਾਈ ਰੋਕ ਦਿੱਤੀ ਅਤੇ ਪੁਲਸ ਮੁਲਾਜ਼ਮਾਂ 'ਤੇ ਪਥਰਾਅ ਕੀਤਾ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਨੇ ਕਾਲੀਆਗੰਜ ਥਾਣੇ ਦਾ ਘਿਰਾਓ ਕੀਤਾ ਜਦਕਿ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਨੂੰ ਲੈ ਕੇ ਪੁਲਸ ਸੁਪਰਡੈਂਟ ਦਫਤਰ ਦੇ ਬਾਹਰ ਧਰਨੇ 'ਤੇ ਬੈਠੇ।

CBI ਜਾਂਚ ਦੀ ਮੰਗ: ਅਧਿਕਾਰੀਆਂ ਮੁਤਾਬਕ ਸਥਿਤੀ 'ਤੇ ਕਾਬੂ ਪਾਉਣ ਲਈ ਰੈਪਿਡ ਐਕਸ਼ਨ ਫੋਰਸ (ਆਰਏਐਫ) ਨੂੰ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਹਿੰਸਾ ਵਿੱਚ ਸ਼ਾਮਲ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਪੁਲਿਸ ਦੀ ਕਾਰਵਾਈ 'ਚ ਤਿੰਨ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਰਾਏਗੰਜ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਭਾਜਪਾ ਸੰਸਦ ਦੇਬਾਸ਼੍ਰੀ ਚੌਧਰੀ ਦੇ ਨਾਲ ਪੀੜਤ ਪਰਿਵਾਰ ਨੂੰ ਮਿਲਣ ਆਏ ਮਜੂਮਦਾਰ ਨੇ ਘਟਨਾ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਕੀਤੀ।

ਸਮਾਜ ਕਲਿਆਣ ਮੰਤਰੀ ਡਾ. ਸ਼ਸ਼ੀ ਪੰਜਾ ਨੇ ਭਾਜਪਾ ਦੇ ਨੇਤਾ ਸ਼ੁਭੇਂਦੂ 'ਤੇ ਸਾਧਿਆ ਨਿਸ਼ਾਨਾ: ਇਸ ਦੇ ਨਾਲ ਹੀ ਰਾਜ ਦੇ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜ ਕਲਿਆਣ ਮੰਤਰੀ ਡਾ: ਸ਼ਸ਼ੀ ਪੰਜਾ ਨੇ ਨਾਬਾਲਗ ਲੜਕੀ ਦੀ ਪਛਾਣ ਦਾ ਖੁਲਾਸਾ ਕਰਨ ਲਈ ਆਪਣੇ ਟਵੀਟ ਵਿੱਚ ਭਾਜਪਾ ਲੀਡਰਸ਼ਿਪ ਅਤੇ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਗੂ ਜਨਤਾ ਨੂੰ ਭੰਬਲਭੂਸੇ ਵਿੱਚ ਪਾ ਕੇ ਭੜਕਾਉਣਾ ਚਾਹੁੰਦੇ ਹਨ। ਪੰਜਾ ਨੇ ਕਿਹਾ ਕਿ ਭਾਜਪਾ ਗੰਦੀ ਰਾਜਨੀਤੀ ਕਰਨਾ ਚਾਹੁੰਦੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਆਪਣੇ ਟਵੀਟ ਰਾਹੀਂ ਪੀੜਤ ਲੜਕੀ ਦੀ ਪਛਾਣ ਦਾ ਖੁਲਾਸਾ ਕੀਤਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਅਪਰਾਧ ਹੈ। ਉਹ ਇਹ ਕਿਵੇਂ ਕਰ ਸਕਦਾ ਹੈ? ਉਹ ਲਾਸ਼ਾਂ ਦੀ ਰਾਜਨੀਤੀ ਕਰ ਰਿਹਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ ਲੜਕੀ ਦੀ ਬਲਾਤਕਾਰ ਤੋਂ ਬਾਅਦ ਹੱਤਿਆ ਕੀਤੀ ਗਈ ਸੀ ਜਾਂ ਉਸ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕੀਤੀ ਸੀ।

ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ: ਪੰਜਾ ਨੇ ਕਿਹਾ ਕਿ ਫਿਲਹਾਲ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਯਤਨਸ਼ੀਲ ਹੈ। ਸਾਨੂੰ ਪਰਿਵਾਰ ਦੀ ਮਾਨਸਿਕ ਸਥਿਤੀ ਬਾਰੇ ਸੋਚਣਾ ਚਾਹੀਦਾ ਹੈ। ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ। ਇਸ ਦੌਰਾਨ ਕੌਮੀ ਮਹਿਲਾ ਕਮਿਸ਼ਨ ਦੀ ਟੀਮ ਵੀ ਮੌਕੇ ’ਤੇ ਪੁੱਜੀ ਅਤੇ ਸੂਬਾ ਪੁਲੀਸ ਤੋਂ ਤਿੰਨ ਦਿਨਾਂ ਵਿੱਚ ਘਟਨਾ ਸਬੰਧੀ ਰਿਪੋਰਟ ਮੰਗੀ।

ਇਹ ਵੀ ਪੜ੍ਹੋ: Pune Bus Accident: ਪੁਣੇ 'ਚ ਟਰੱਕ ਨੇ ਬੱਸ ਨੂੰ ਮਾਰੀ ਟੱਕਰ, 4 ਲੋਕਾਂ ਦੀ ਮੌਤ, 18 ਜ਼ਖਮੀ

ETV Bharat Logo

Copyright © 2025 Ushodaya Enterprises Pvt. Ltd., All Rights Reserved.