ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ 25 ਅਪ੍ਰੈਲ ਨੂੰ ਆਪਣੇ ਮੰਤਰੀਆਂ ਤੇ ਅਧਿਕਾਰੀਆਂ ਨਾਲ ਦਿੱਲੀ ਦਾ ਦੌਰਾ ਕਰਨਗੇ। ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਵਿੱਚ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦੀ ਨਿਗਰਾਨੀ ਕਰਨਗੇ।
ਦੱਸ ਦੇਈਏ ਕਿ ਇਹ ਦੌਰਾ ਪਹਿਲਾਂ 18 ਅਪ੍ਰੈਲ ਨੂੰ ਹੋਣਾ ਸੀ ਪਰ ਕਿਸੇ ਕਾਰਨ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਿਹਤ ਸਕੱਤਰ ਅਤੇ ਸਿੱਖਿਆ ਸਕੱਤਰ ਵੀ ਹਾਜ਼ਰ ਰਹਿਣਗੇ।
ਮੋਟਰ ਰੇਹੜੀ ਵਾਲਿਆਂ ਦੇ ਹੱਕ 'ਚ ਬੋਲੇ ਭਗਵੰਤ ਮਾਨ
ਮੋਡੀਫਾਈ ਮੋਟਰਸਾਈਕਲ ਰੇਹੜੀ (Modified motorcycle) ਭਾਵ ਜੁਗਾੜੂ ਰੇਹੜੀ ’ਤੇ ਰੋਕ ਦੇ ਫੈਸਲੇ ਨੂੰ ਲੈ ਤੇ ਮੁੱਖ ਮੰਤਰੀ ਭਗਵੰਤ ਮਾਵ ਨੇ ਨਾਰਾਜ਼ਗੀ ਜਤਾਈ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਤੁਰੰਤ ਟਰਾਂਸਪੋਰਟ ਵਿਭਾਗ ਤੋਂ ਰਿਪੋਰਟ ਮੰਗੀ ਸੀ ਤੇ ਦੁਪਹਿਰ 12 ਵਜੇ ਟ੍ਰੈਫਿਕ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਵੀ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਭਗਵੰਤ ਮਾਨ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਮੋਟਰਸਾਈਕਲ ਰੇਹੜੀ ਵਾਲਿਆਂ ਨੂੰ ਕੋਈ ਤੰਗ ਨਾ ਕਰੇ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।
ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਈਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਹਨ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।
ਮੁੱਖ ਮੰਤਰੀ ਦੀ ਦਖਲਅੰਦਾਜ਼ੀ ਤੋਂ ਬਾਅਦ ਫੈਸਲਾ ਲਿਆ ਵਾਪਸ: ਦੱਸ ਦਈਏ ਕਿ ਪੁਲਿਸ ਨੇ ਜੁਗਾੜੂ ਰੇਹੜੀ ਯਾਨੀ ਮੋਡੀਫਾਈ ਮੋਟਰਸਾਈਕਲ ਰੇਹੜੀ ’ਤੇ ਰੋਕ ਲਗਾ ਦਿੱਤੀ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਆਪਣਾ ਫੈਸਲਾ ਵਾਪਿਸ (withdraws restraining order on MODIFY MOTORCYCLES) ਲੈ ਲਿਆ ਹੈ।
ਇਹ ਵੀ ਪੜ੍ਹੋ:- ਮੋਟਰ ਰੇਹੜੀ ਵਾਲਿਆਂ ਦੇ ਹੱਕ 'ਚ ਬੋਲੇ ਭਗਵੰਤ ਮਾਨ, ਸਾਡੀ ਸਰਕਾਰ ਦਾ ਮਕਸਦ ਰੁਜ਼ਗਾਰ ਦੇਣਾ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ...