ਸ੍ਰੀਨਗਰ: ਪਾਕਿਸਤਾਨ ਫ਼ੌਜ ਨੇ ਮੁੜ ਤੋਂ ਆਪਣਾ ਰੰਗ ਵਿਖਾਉਂਦੇ ਹੋਏ ਗੋਲੀਬੰਦੀ ਦੀ ਉਲੰਘਣ ਕੀਤੀ। ਪਾਕਿਸਤਾਨ ਫ਼ੌਜ ਨੇ ਜੰਮ-ਕਸ਼ਮੀਰ ਦੇ ਤੰਗਧਾਰ ਸੈਕਟਰ ਵਿੱਛ ਕੰਟਰੋਲ ਲਾਇਨ ਦੇ ਨੇੜਲੇ ਇਲਾਕੇ ਵਿੱਚ ਗੋਲੀਬਾਰੀ ਕੀਤੀ।
ਇਸ ਗੋਲੀਬਾਰੀ ਵਿੱਚ ਇੱਕ ਨਾਗਰਿਕ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਸਾਂਝੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲੇ ਦੀ ਪੱਛਾਣ ਸਲੀਨ ਅਵਾਨ(60) ਵਜੋਂ ਹੋਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੀ ਇਸ ਨਾ-ਪਾਕ ਹਰਕਤ ਦਾ ਭਾਰਤੀ ਫ਼ੌਜ ਨੇ ਮੂੰਹ ਤੋੜ ਜਵਾਬ ਦਿੱਤਾ ਹਾਲਾਂਕਿ ਇਸ ਦੌਰਾਨ ਇੱਕ ਨਾਗਰਿਕ ਦੀ ਮੌਤ ਹੋ ਗਈ ਅਤੇ 6 ਜ਼ਖ਼ਮੀ ਹੋ ਗਏ ਹਨ। ਜਿੰਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।