ETV Bharat / bharat

ਪ੍ਰਵਾਸੀ ਮਜ਼ਦੂਰਾਂ ਲਈ ਰੋਜ਼ਾਨਾ ਚੱਲਣਗੀਆਂ 100 ਟ੍ਰੇਨਾਂ - corona virus

ਹੋਰਨਾ ਸੂਬਿਆਂ 'ਚ ਫਸੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਜਲਦੀ ਭੇਜਣ ਲਈ ਅਗਲੇ ਕੁਝ ਹਫਤਿਆਂ ਲਈ ਰੋਜ਼ਾਨਾ 100 ਤੋਂ ਜ਼ਿਆਦਾ ਰੇਲ ਗੱਡੀਆਂ ਭਾਰਤ ਭਰ ਦੇ ਵੱਖ-ਵੱਖ ਹਿੱਸਿਆਂ 'ਚ ਚੱਲਣਗੀਆਂ।

ਪ੍ਰਸਵਾਸੀ ਮਜ਼ਦੂਰਾਂ ਲਈ ਰੋਜ਼ਾਨਾ ਚੱਲਣਗੀਆਂ 100 ਟ੍ਰੇਨਾਂ

author img

By

Published : May 11, 2020, 5:20 PM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਹੋਰਨਾ ਸੂਬਿਆਂ 'ਚ ਫਸੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਜਲਦੀ ਭੇਜਣ ਲਈ ਅਗਲੇ ਕੁਝ ਹਫਤਿਆਂ ਲਈ ਰੋਜ਼ਾਨਾ 100 ਤੋਂ ਜ਼ਿਆਦਾ ਰੇਲ ਗੱਡੀਆਂ ਭਾਰਤ ਭਰ ਦੇ ਵੱਖ-ਵੱਖ ਹਿੱਸਿਆਂ 'ਚ ਚੱਲਣਗੀਆਂ।

ਸੂਤਰਾਂ ਨੇ ਦੱਸਿਆ ਕਿ ਰੇਲਵੇ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੋਹਾਂ ਨੇ ਮੁੱਦੇ ਨੂੰ ਪਹਿਲ ਦੇ ਅਧਾਰ ‘ਤੇ ਲਿਆ ਹੈ ਤਾਂ ਜੋ ਰੇਲਵੇ ਟਰੈਕ 'ਤੇ ਮਜ਼ਦੂਰਾਂ ਦੀ ਆਵਾਜਾਈ ‘ਤੇ ਰੋਕ ਲਗਾਈ ਜਾ ਸਕੇ। ਔਰੰਗਾਬਾਦ ਰੇਲ ਹਾਦਸੇ ਨੂੰ ਲੈ ਕੇ ਮੰਤਰਾਲੇ ਬਹੁਤ ਚਿੰਤਤ ਹੈ। ਇਸ ਹਾਦਸੇ ਵਿੱਚ 16 ਪ੍ਰਵਾਸੀ ਮਜ਼ਦੂਰਾਂ ਨੂੰ ਮਾਲ ਰੇਲ ਗੱਡੀ ਨੇ ਦਰੜਿਆ ਸੀ।

ਗ੍ਰਹਿ ਮੰਤਰਾਲੇ ਅਤੇ ਰੇਲਵੇ ਮੰਤਰਾਲੇ ਵਿਚਕਾਰ ਸ਼੍ਰਮਿਕ ਵਿਸ਼ੇਸ਼ ਰੇਲ ਗੱਡੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਈ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਨੋਡਲ ਅਫ਼ਸਰਾਂ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲਿਆ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਐਤਵਾਰ ਨੂੰ 101 ਸਣੇ 450 ਤੋਂ ਵੱਧ ਰੇਲ ਗੱਡੀਆਂ ਪਹਿਲਾਂ ਹੀ ਕਈ ਲੱਖ ਪ੍ਰਵਾਸੀ ਕਾਮਿਆਂ ਨੂੰ ਲੈ ਕੇ ਰਵਾਨਾ ਹੋ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੈਠਕ ਦੌਰਾਨ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਇਨ੍ਹਾਂ ਦਾ ਹੱਲ ਕੀਤਾ ਗਿਆ ਅਤੇ ਇਸ ਗੱਲ' ਤੇ ਜ਼ੋਰ ਦਿੱਤਾ ਗਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ ਕਿ ਘਰ ਜਾਣ ਦੀ ਇੱਛਾ ਰੱਖਣ ਵਾਲੇ ਸਾਰਿਆਂ ਦੀ ਯਾਤਰਾ ਲਈ ਲੋੜੀਂਦੀਆਂ ਰੇਲ ਗੱਡੀਆਂ ਚਲਾਈਆਂ ਜਾਣਗੀਆਂ।

ਇਸ ਤੋਂ ਪਹਿਲਾਂ ਦਿਨ ਪਹਿਲਾਂ ਗ੍ਰਹਿ ਮੰਤਰਾਲੇ ਨੇ ਰੇਲ ਰਾਹੀਂ ਲੋਕਾਂ ਦੀ ਆਵਾਜਾਈ ਲਈ ਇੱਕ ਸਟੈਂਡਰਡ ਆਪਰੇਟਿੰਗ ਪ੍ਰਕਿਰਿਆ (ਐਸਓਪੀ) ਵੀ ਜਾਰੀ ਕੀਤੀ ਸੀ। ਐਸਓਪੀ ਮੁਤਾਬਕ ਸਿਰਫ਼ ਉਹੀ ਯਾਤਰੀਆਂ ਨੂੰ ਵਾਲੇ ਸਟੇਸ਼ਨ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ ਜਿਨ੍ਹਾਂ ਕੋਲ ਈ-ਟਿਕਟ ਹੋਵੇਗੀ।

ਸੋਮਵਾਰ ਨੂੰ ਜਾਰੀ ਕੀਤੀ ਐਸਓਪੀ ਅਨੁਸਾਰ ਸਾਰੇ ਯਾਤਰੀਆਂ ਦੀ ਪੜਤਾਲ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ ਅਤੇ ਸਿਰਫ਼ ਬਿਨ੍ਹਾਂ ਲੱਛਣ ਵਾਲੇ ਯਾਤਰੀਆਂ ਨੂੰ ਗੱਡੀਆਂ ਵਿੱਚ ਸਵਾਰ ਹੋਣ ਦੀ ਮਨਜ਼ੂਰੀ ਹੋਵੇਗੀ। ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਬੋਰਡਿੰਗ ਅਤੇ ਯਾਤਰਾ ਦੌਰਾਨ, ਸਾਰੇ ਯਾਤਰੀਆਂ ਨੂੰ ਸਮਾਜਕ ਦੂਰੀ ਦੀ ਪਾਲਣਾ ਕਰਨੀ ਪਏਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.