ਬੈਂਗਲੁਰੂ: ਨਿਜ਼ਾਮੂਦੀਨ ਮਰਕਜ਼ ਵਿੱਚੋਂ ਬੀਤੇ ਦਿਨੀਂ 1000 ਦੇ ਕਰੀਬ ਲੋਕਾਂ ਨੂੰ ਕੱਢਿਆ ਗਿਆ ਸੀ ਜਿੰਨਾ ਵਿੱਚੋਂ 24 ਪੌਜ਼ੀਟਿਵ ਮਰੀਜ਼ ਸਾਹਮਣੇ ਆਏ ਸਨ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਇਥੋਂ ਹਿੱਸਾ ਲੈ ਕੇ ਗਏ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਕਰਨਾਟਕ 'ਚੋਂ ਅੱਜ ਨਿਜ਼ਾਮੂਦੀਨ ਮਰਕਜ਼ 'ਚ ਹਿੱਸਾ ਲੈ ਕੇ ਗਏ 11 ਲੋਕ ਕੋਰੋਨਾ ਪੌਜ਼ੀਟਿਵ ਆਏ ਹਨ।
ਕਰਨਾਟਕ ਦੇ ਸਿਹਤ ਮੰਤਰੀ ਵੱਲੋਂ ਜਾਣਕਾਰੀ ਦੇ ਮੁਤਾਬਕ ਨਿਜ਼ਾਮੂਦੀਨ ਮਰਕਜ਼ 'ਚ ਕਰਨਾਟਕ ਦੇ 362 ਲੋਕਾਂ ਨੇ ਹਿੱਸਾ ਲਿਆ ਸੀ, ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੀਦਰ ਦੇ 27 ਲੋਕਾਂ ਨੇ ਮਰਕਜ਼ 'ਚ ਹਿੱਸਾ ਲਿਆ ਸੀ ਜਿਨ੍ਹਾਂ 'ਚ 11 ਲੋਕ ਪੌਜ਼ੀਟਿਵ ਪਾਏ ਗਏ ਹਨ, ਜਦਕਿ 16 ਲੋਕਾਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਕੋਰੋਨਾ ਪੌਜ਼ੀਟਿਵ ਦੇ ਕੁੱਲ ਮਾਮਲਿਆਂ ਦੀ ਗਿਣਤੀ 121 ਹੋ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਕੋਵਿਡ-19 ਦਾ ਇੱਕ ਹੋਰ ਮਾਮਲਾ ਆਇਆ ਪੌਜ਼ੀਟਿਵ, ਪੀੜਤਾਂ ਦੀ ਗਿਣਤੀ ਹੋਈ 47
ਜਾਣਕਾਰੀ ਲਈ ਦੱਸ ਦਈਏ ਕਿ ਨਿਜ਼ਾਮੂਦੀਨ ਦੇ ਮਰਕਜ਼ ਵਿੱਚ ਜਮ੍ਹਾਂ ਹੋਈ ਲੋਕਾਂ ਦੀ ਭੀੜ ਵਿੱਚੋਂ ਬੀਤੇ ਦਿਨੀਂ 1000 ਲੋਕਾਂ ਨੂੰ ਕੱਢਿਆ ਗਿਆ ਸੀ ਜਿਨ੍ਹਾਂ ਵਿਚੋਂ 300 ਲੋਕਾਂ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ ਜਦੋਂ ਕਿ 700 ਲੋਕਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।