ETV Bharat / bharat

ਬਿਹਾਰ 'ਚ ਚਮਕੀ ਬੁਖ਼ਾਰ ਕਾਰਨ 126 ਬੱਚਿਆਂ ਦੀ ਮੌਤ - 126 children die

ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਚਮਕੀ ਬੁਖ਼ਾਰ ਦਾ ਕਹਿਰ ਲਗਾਤਾਰ ਜਾਰੀ ਹੈ। ਐਕਿਯੂਟ ਐਂਸੇਫਲਾਈਟਿਸ ਸਿੰਡਰੋਮ ਕਾਰਨ ਹੁਣ ਤੱਕ 126 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਚਮਕੀ ਬੁਖ਼ਾਰ ਕਾਰਨ 126 ਬੱਚਿਆਂ ਦੀ ਮੌਤ
author img

By

Published : Jun 17, 2019, 11:17 AM IST

ਪਟਨਾ: ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਚਮਕੀ ਬੁਖ਼ਾਰ ਨਾਲ ਮੌਤਾਂ ਦਾ ਸਿਲਸਿਲਾ ਵੱਧਦਾ ਜਾ ਰਿਹਾ ਹੈ। ਸਨਿੱਚਰਵਾਰ ਦੇਰ ਰਾਤ ਤੱਕ ਹੋਰ 18 ਬੱਚਿਆਂ ਦੀ ਮੌਤ ਹੋ ਗਈ। ਚਮਕੀ ਬੁਖ਼ਾਰ ਦੇ 16ਵੇਂ ਦਿਨ 15 ਬੱਚਿਆਂ ਦੀ ਮੌਤ ਹੋ ਗਈ। ਮੁਜ਼ੱਫਰਪੁਰ ਤੋਂ ਇਲਾਵਾ ਸਮਸਤੀਪੁਰ ਵਿਖੇ 3 ਅਤੇ ਵੈਸ਼ਾਲੀ ਵਿੱਚ 5 ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਸੋਮਵਾਰ ਸਵੇਰ ਤੱਕ 12 ਦੀ ਮੌਤ ਐਸਕੇਐਮਸੀਐਚ ਅਤੇ 3 ਦੀ ਮੌਤ ਕੇਜਰੀਵਾਲ ਹਸਪਤਾਲ ਵਿਖੇ ਹੋਈ। ਅਜਿਹੇ ਵਿੱਚ ਚਮਕੀ ਬੁਖ਼ਾਰ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 126 ਤੱਕ ਪੁੱਜ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਸਿਹਤ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਚਮਕੀ ਬੁਖ਼ਾਰ ਦੇ 334 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਂ ਲਗਭਗ 116 ਤੋਂ ਵੱਧ ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਵੀ ਮੁਜ਼ੱਫਰਪੁਰ ਪੁੱਜੇ ਸਨ, ਉਨ੍ਹਾਂ ਦੇ ਸਾਹਮਣੇ ਹੀ 3 ਬੱਚਿਆਂ ਨੇ ਦਮ ਤੋੜ ਦਿੱਤਾ।

ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ

ਏਈਐਸ ਉੱਤੇ ਕੇਂਦਰੀ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ।

ਕੀ ਨੇ ਲੱਛਣ?

ਏਈਐਸ ਨਾਲ ਪੀੜਤ ਬੱਚੇ ਦੀ ਅਚਾਨਕ ਤਬੀਅਤ ਬਿਗੜ ਜਾਂਦੀ ਹੈ ਅਤੇ ਪੀੜਤ ਵਿਅਕਤੀ ਅਚਾਨਕ ਕੋਮਾ ਵਿੱਚ ਚਲਾ ਜਾਂਦਾ ਹੈ। ਇਸ ਬਿਮਾਰੀ ਦੇ ਲੱਛਣ ਆਮ ਹੁੰਦੇ ਹਨ। ਗਰਮੀ ਦੇ ਦੌਰਾਨ ਇਨ੍ਹਾਂ ਲੱਛਣਾਂ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਤੇਜ਼ ਬੁਖਾਰ, ਸਿਰ ਦਰਦ, ਗਰਦਨ 'ਚ ਅਕੜਨ, ਉਲਟੀਆਂ, ਸੁਸਤੀ, ਭੁੱਖ ਨਾ ਲੱਗਣਾ, ਆਦਿ ਇਸ ਦੇ ਮੁੱਖ ਲੱਛਣ ਹਨ। ਇਸ ਤੋਂ ਇਲਾਵਾ, ਬੱਚੇ ਦੇ ਮੂੰਹ ਵਿੱਚ ਝਾਗ ਅਤੇ ਝਟਕਾ ਲੱਗਣਾ, ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ। ਅਜਿਹੀ ਸਥਿਤੀ ਵਿੱਚ ਪੀੜਤ ਨੂੰ ਤੁਰੰਤ ਹਸਪਤਾਲ ਲਿਜਾ ਕੇ ਮਾਹਿਰ ਡਾਕਟਰਾਂ ਕੋਲੋਂ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਨਾਲ ਪੀੜਤ ਬੱਚਿਆਂ ਦੇ ਸਰੀਰ ਵਿੱਚ ਸ਼ੁਗਰ ਲੈਵਲ ਘੱਟ ਜਾਂਦਾ ਹੈ।

ਇਸ ਬਿਮਾਰੀ ਤੋਂ ਬਚਾਅ

ਇਸ ਬਿਮਾਰੀ ਤੋਂ ਬਚਾਅ ਕਰਨ ਲਈ ਬੱਚਿਆਂ ਨੂੰ ਗੰਦੇ ਪਾਣੀ ਦੇ ਸੰਪਰਕ ਵਿੱਚ ਨਾ ਆਉਣ ਦਿਓ, ਮੱਛਰਾਂ ਤੋਂ ਬਚਾਅ ਲਈ ਘਰ ਦੇ ਆਲੇ ਦੁਆਲੇ ਦੇ ਪਾਣੀ ਇੱਕਠਾ ਨਾ ਹੋਣ ਦੇਵੋ । ਬੱਚਿਆਂ ਨੂੰ ਤੇਜ਼ ਧੁੱਪ ਵਿੱਚ ਨਿਕਲਣ ਤੋਂ ਬਚਾਓ। ਜੇਕਰ ਬੱਚੇ ਵਿੱਚ ਚਮਕੀ ਬੁਖ਼ਾਰ ਦੇ ਲੱਛਣ ਵਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਤੋਂ ਇਲਾਜ ਕਰਵਾਓ।

ਸੂਬਾ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਲਈ ਮੁਆਵਜ਼ੇ ਦਾ ਐਲਾਨ

ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਇਸ ਮਾਮਲੇ ਵਿੱਚ ਬਿਹਾਰ ਦੇ ਸਿਹਤ ਮੰਤਰੀ ਮੰਗਲ ਪਾਂਡੇ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਵਿੱਚ ਜੁੱਟੇ ਹੋਏ ਹਾਂ ਕਿ ਅਸੀਂ ਮਰੀਜ਼ਾਂ ਨੂੰ ਬਚਾ ਸਕੀਏ। ਇਸ ਦੇ ਲਈ ਮਾਹਿਰ ਡਾਕਟਰਾਂ, ਨਰਸਾਂ ਅਤੇ ਦਵਾਈਆਂ ਹਰ ਤਰ੍ਹਾਂ ਦੀ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

Intro:Body:

bihar

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.