ਅਹਿਮਦਾਬਾਦ: ਜ਼ਿਲ੍ਹਾ ਜਾਮਨਗਰ ਵਿਖੇ 14 ਮਹੀਨਿਆਂ ਦੇ ਬੱਚੇ ਦੀ 5 ਅਪ੍ਰੈਲ ਨੂੰ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਬੱਚੇ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਜਿਸ ਨਾਲ ਉਸ ਨੇ ਦਮ ਤੋੜ ਦਿੱਤਾ। ਹਾਲਾਂਕਿ, ਬੱਚੇ ਤੇ ਉਸ ਦੇ ਮਾਤਾ-ਪਿਤਾ ਦੀ ਪਿਛਲੇ ਕੁੱਝ ਮਹੀਨਿਆਂ ਤੋਂ ਕੋਈ ਯਾਤਰਾ ਦਾ ਰਿਕਾਰਡ ਨਹੀਂ ਹੈ।
ਜਦੋਂ ਬੱਚੇ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਉਸ ਸਮੇਂ ਉਸ ਦੀ ਹਾਲਤ ਬੇਹਦ ਨਾਜ਼ੁਕ ਬਣੀ ਹੋਈ ਸੀ। ਜਾਰੀ ਬਿਆਨ ਵਿੱਚ ਕਿਹਾ ਗਿਆ ਕਿ 2 ਦਿਨ ਪਹਿਲਾਂ ਕੋਰੋਨਾ ਵਾਇਰਸ ਪੌਜ਼ੀਟਿਵ ਆਉਣ ਉੱਤੇ ਬੱਚੇ ਨੂੰ ਹਸਪਤਾਲ ਵਿੱਚ ਵੇਂਟੀਲੇਟਰ ਉੱਤੇ ਰੱਖਿਆ ਗਿਆ ਸੀ।
ਇਹ 14 ਸਾਲਾਂ ਬੱਚਾ ਗੁਜਰਾਤ ਵਿੱਚ ਕੋਵਿਡ-19 ਨਾਲ ਮਰਨ ਵਾਲਿਆਂ 'ਚ ਸਭ ਤੋਂ ਘੱਟ ਉਮਰ ਵਾਲਾ ਬੱਚਾ ਹੈ। ਅਧਿਕਾਰੀਆਂ ਨੇ ਕਿਹਾ ਕਿ ਜਿਸ ਖੇਤਰ ਵਿੱਚ ਮ੍ਰਿਤਕ ਬੱਚੇ ਦੇ ਮਾਤਾ-ਪਿਤਾ ਜਾਮਨਗਰ ਸ਼ਹਿਰ ਦੇ ਨਜ਼ਦੀਕ ਡੇਅਰਡ ਪਿੰਡ ਵਿੱਚ ਰਹਿੰਦੇ ਹਨ। ਉੱਥੇ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ, ਗੁਜਰਾਤ ਵਿੱਚ 175 ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ