ਚੰਡੀਗੜ੍ਹ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਐਤਵਾਰ ਨੂੰ 1450 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ। ਗੁਰਦੁਆਰਾ ਸਾਹਿਬ ਪਹੁੰਚਣ ਉੱਤੇ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ।
ਦਰਅਸਲ ਬੀਤੀ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ ਜਿਸ ਤੋਂ ਬਾਅਦ ਭਾਰਤ ਤੋਂ ਕਈ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ। ਉਦੋਂ ਤੋਂ ਲੈ ਕੇ ਹੁਣ ਤੱਕ ਪਹਿਲੀ ਵਾਰ ਸਭ ਤੋਂ ਵੱਧ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ।
ਸ਼ਰਧਾਲੂਆਂ ਦੀ ਵਧੀ ਹੋਈ ਗਿਣਤੀ ਵੇਖ ਕੇ ਪਾਕਿਸਤਾਨ ਇਮੀਗ੍ਰੇਸ਼ਨ ਵਿਭਾਗ ਨੇ ਖੁਸ਼ੀ ਪ੍ਰਗਟਾਈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੂੰ ਧੰਨਭਾਗ, ਜੀ ਆਇਆਂ ਨੂੰ ਕਹਿ ਕੇ ਉਨ੍ਹਾਂ ਦਾ ਸਵਾਗਤ ਕੀਤਾ।