ਨਵੀਂ ਦਿੱਲੀ: ਤ੍ਰਿਲੋਕਪੁਰੀ 'ਚ 1984 'ਚ ਹੋਏ ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ 'ਚ ਨੋਟਿਸ ਜਾਰੀ ਕਰਕੇ ਹੋਰ ਜਾਣਕਾਰੀ ਮੰਗੀ ਹੈ ਅਤੇ ਅਗਲੀ ਸੁਣਵਾਈ ਹੁਣ 23 ਜੁਲਾਈ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਮਾਮਲੇ 'ਚ ਸੁਪਰੀਮ ਕੋਰਟ ਨੇ 20 ਲੋਕਾਂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਹੋਰ 50 ਲੋਕਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਸਬੂਤ ਅਤੇ ਗਵਾਹ ਘੱਟ ਹਨ ਜਿਸ ਕਾਰਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।
ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ ਹੁਣ 23 ਜੁਲਾਈ ਤੈਅ ਕੀਤੀ ਹੈ ਅਤੇ ਇਸੇ ਦਿਨ ਇਸ ਮਾਮਲੇ 'ਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ 'ਚ ਇੱਕ ਪਟੀਸ਼ਨ ਵੀ ਸੁਪਰੀਮ ਕੋਰਟ 'ਚ ਦਾਖਲ ਕੀਤੀ ਸੀ।