ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1984 ਵਿੱਚ ਹੋਈ ਸਿੱਖ ਨਕਸਕੁਸ਼ੀ ਨਾਲ ਜੁੜੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿਖੇ ਸੁਣਵਾਈ ਦੌਰਾਨ ਜ਼ਮਾਨਤ ਲਈ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਨੇ ਖ਼ਾਰਜ਼ ਕਰ ਦਿੱਤਾ ਹੈ। ਅਦਾਲਤ ਨੇ ਹੁਕਮ ਜਾਰੀ ਕੀਤੇ ਹਨ ਕਿ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਉੱਤੇ ਅਗਲੇ ਸਾਲ ਮਈ ਵਿੱਚ ਸੁਣਵਾਈ ਕੀਤੀ ਜਾਵੇਗੀ।
-
Supreme Court refuses to grant bail to former Congress leader, Sajjan Kumar, convicted to life imprisonment in the 1984 anti-Sikh riots case. pic.twitter.com/IAKBiG17eT
— ANI (@ANI) August 5, 2019 " class="align-text-top noRightClick twitterSection" data="
">Supreme Court refuses to grant bail to former Congress leader, Sajjan Kumar, convicted to life imprisonment in the 1984 anti-Sikh riots case. pic.twitter.com/IAKBiG17eT
— ANI (@ANI) August 5, 2019Supreme Court refuses to grant bail to former Congress leader, Sajjan Kumar, convicted to life imprisonment in the 1984 anti-Sikh riots case. pic.twitter.com/IAKBiG17eT
— ANI (@ANI) August 5, 2019
ਦੱਸਣਯੋਗ ਹੈ ਕਿ ਸੱਜਣ ਕੁਮਾਰ ਨੂੰ 1984 ਵਿੱਚ ਦਿੱਲੀ ਦੇ ਰਾਜਨਗਰ ਇਲਾਕੇ ਵਿੱਚ 5 ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ ਅਤੇ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਸੀ।
ਇਹ ਵੀ ਪੜ੍ਹੋ : ਕਸ਼ਮੀਰ ਸਮੱਸਿਆ ਦਾ ਹੱਲ ਨਿੱਕਲਣਾ ਸ਼ੁਰੂ: ਅਨੁਪਮ ਖੇਰ
ਜੱਜ ਐੱਸਏ ਬੇਬੜੇ ਅਤੇ ਬੀਆਰ ਗਵਾਈ ਦੀ ਬੈਂਚ ਨੇ ਕਿਹਾ ਕਿ ਇਹ ਕੋਈ ਸਧਾਰਣ ਮਾਮਲਾ ਨਹੀਂ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਹੁਕਮ ਨੂੰ ਜਾਰੀ ਕਰਨ ਤੋਂ ਪਹਿਲਾਂ ਸੁਣਵਾਈ ਜ਼ਰੂਰੀ ਹੈ।
ਤੁਹਾਨੂੰ ਦੱਸ ਦਈਏ ਕਿ 73 ਸਾਲਾ ਸੱਜਣ ਕੁਮਾਰ ਦੇ ਦੋਸ਼ੀ ਸਾਬਤ ਹੋਣ ਅਤੇ ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।