ਮਹਾਰਾਸ਼ਟਰ: ਸੋਮਵਾਰ ਦੇਰ ਰਾਤ ਜ਼ਿਲ੍ਹਾ ਰਾਏਗੜ੍ਹ ਵਿਖੇ ਇੱਕ ਸਟੀਲ ਪਲਾਂਟ 'ਚ ਧਮਾਕਾ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 1 ਦੇ ਜ਼ਖਮੀ ਹੋਣ ਦੀ ਸੂਚਨਾ ਹੈ।
ਰਾਏਗੜ੍ਹ ਦੇ ਖੋਪੋਲੀ ਖ਼ੇਤਰ ਵਿੱਚ ਸਥਿਤ ਇੱਕ ਸਟੀਲ ਪਲਾਂਟ ਵਿੱਚ ਦੇਰ ਰਾਤ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਸਟੀਲ ਪਲਾਂਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ।
ਮ੍ਰਿਤਕਾਂ ਦੀ ਪਛਾਣ 55 ਸਾਲਾ ਦਿਨੇਸ਼ ਚਾਹਣ ਅਤੇ 30 ਸਾਲਾ ਪ੍ਰਮੋਦ ਸ਼ਰਮਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਜ਼ਖਮੀ ਵਿਅਕਤੀ ਦੀ ਪਛਾਣ 55 ਸਾਲਾ ਸੁਭਾਸ਼ ਵੰਜਲੇ ਵਜੋਂ ਹੋਈ ਹੈ, ਜ਼ਖਮੀ ਨੂੰ ਜ਼ੇਰੇ ਇਲਾਜ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸਥਾਨਕ ਲੋਕਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਫਿਲਹਾਲ ਸਟੀਲ ਪਲਾਂਟ ਵਿੱਚ ਧਮਾਕਾ ਹੋਣ ਅਤੇ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਹੋਰ ਵੇਰਵਿਆਂ ਲਈ ਉਡੀਕ ਕਰੋ...