ETV Bharat / bharat

ਜੰਮੂ-ਕਸ਼ਮੀਰ: ਸੋਪੋਰ 'ਚ ਲਸ਼ਕਰ-ਏ-ਤੋਇਬਾ ਦੇ 2 ਸਾਥੀ ਕਾਬੂ

author img

By

Published : Apr 3, 2020, 2:55 PM IST

ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 2 ਮਦਦਗਾਰਾਂ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਸ਼ੱਕੀ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਅੱਤਵਾਦੀ ਸੰਗਠਨ ਦੇ ਲੋਕਾਂ ਨੂੰ ਪਨਾਹ ਦਿੰਦੇ ਸਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਮੱਗਰੀਆਂ ਪ੍ਰਦਾਨ ਕਰਦੇ ਸਨ।

ਫ਼ੋਟੋ
ਫ਼ੋਟੋ

ਸ੍ਰੀਨਗਰ: ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 2 ਮਦਦਗਾਰਾਂ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਸ਼ੱਕੀ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਅੱਤਵਾਦੀ ਸੰਗਠਨ ਦੇ ਲੋਕਾਂ ਨੂੰ ਪਨਾਹ ਦਿੰਦੇ ਸਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਮੱਗਰੀਆਂ ਪ੍ਰਦਾਨ ਕਰਦੇ ਸਨ।

ਸੋਪੋਰ ਦੇ ਪੁਲਿਸ ਸੁਪਰਡੈਂਟ ਜਾਵੇਦ ਇਕਬਾਲ ਨੇ ਦੱਸਿਆ ਕਿ ਅੱਤਵਾਦੀਆਂ ਖਿਲਾਫ ਨੈਸ਼ਨਲ ਰਾਈਫਲਜ਼, ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ), ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਅਤੇ ਸੋਪੋਰ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਦੋਵਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਵੀ ਪਤਾ ਲੱਗ ਸਕਦਾ ਹੈ।

ਇਹ ਵੀ ਪੜ੍ਹੋ: ਮੋਦੀ ਦਾ ਦੇਸ਼ ਵਾਸੀਆਂ ਨੂੰ ਸੰਦੇਸ਼, 5 ਅਪ੍ਰੈਲ ਨੂੰ ਰਾਤ 9 ਵਜੇ ਸਾਰੇ ਜਗਾਓ ਦੀਵੇ ਤੇ ਮੋਮਬੱਤੀਆਂ

ਉਨ੍ਹਾਂ ਦੱਸਿਆ ਕਿ ਇਹ ਦੋਵੇਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੂੰ ਪਨਾਹ ਦਿੰਦੇ ਸੀ ਅਤੇ ਉਨ੍ਹਾਂ ਨੂੰ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਉਂਦੇ ਸੀ। ਦੱਸ ਦਈਏ ਕਿ ਪੁਲਿਸ ਨੇ 23 ਮਾਰਚ ਨੂੰ ਸੋਪੋਰ ਜ਼ਿਲ੍ਹੇ 'ਚੋਂ 4 ਹਥਿਆਰ ਤਸਕਰਾਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਤੋਂ ਕਈ ਹਥਿਆਰ ਬਰਾਮਦ ਹੋਏ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.