ਜੈਪੂਰ : ਰਾਜਧਾਨੀ ਦੇ ਜੇਕੇ ਲੋਨ ਹਸਪਤਾਲ ਵਿੱਚ ਕੋਰੋਨਾ ਦੇ ਚਲਦਿਆਂ 20 ਦਿਨਾਂ ਦੇ ਨਵਜੰਮੇ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਘੱਟ ਉਮਰ ਦੀ ਮੌਤ ਦੱਸੀ ਜਾ ਰਹੀ ਹੈ।
ਜੇਕੇ ਲੋਨ ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਬੱਚੇ ਨੂੰ ਚਾਂਦਪੋਲ ਸ਼ਹਿਰ ਦੇ ਰਹਿਣ ਵਾਲਾ ਪਰਿਵਾਰ ਬਿਮਾਰ ਹੋਣ ਕਰਕੇ ਹਸਪਤਾਲ ਲੈ ਕੇ ਪਹੁੰਚਿਆ ਸੀ, ਪਰ ਸੈਪਟੀਸੀਮੀਆ ਦੇ ਕਰਕੇ ਸਵੇਰੇ ਬੱਚੇ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਤੋਂ ਬਾਅਦ ਜਦੋਂ ਹਸਪਤਾਲ ਪ੍ਰਸ਼ਾਸਨ ਨੇ ਬੱਚੇ ਦੇ ਕੋਰੋਨਾ ਸੈਂਪਲ ਜਾਂਚ ਲਈ ਭੇਜੇ ਤਾਂ ਬੱਚੇ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ।