ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਇੱਕ ਦਿਨ ਵਿੱਚ ਤਕਰੀਬਨ 11 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਮਰੀਜ਼ਾ ਦੀ ਗਿਣਤੀ 3.54 ਲੱਖ ਨੂੰ ਪਾਰ ਕਰ ਗਈ ਹੈ।
ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 3,54,065 ਹੋ ਗਈ ਹੈ ਜਦੋਂ ਕਿ ਹੁਣ ਤੱਕ 11,903 ਲੋਕਾਂ ਦੀ ਮੌਤ ਹੋ ਗਈ ਹੈ। ਦੂਜੇ ਪਾਸੇ 24 ਘੰਟਿਆ ਅੰਦਰ ਕੋਰੋਨਾ ਦੇ 10,974 ਨਵੇਂ ਮਾਮਲੇ ਸਾਹਮਣੇ ਆਏ ਹਨ।
ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਪਿਛਲੇ 24 ਘੰਟਿਆਂ ਵਿੱਚ ਪਹਿਲੀ ਵਾਰ 2000 ਤੋਂ ਪਾਰ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ 2003 ਹੈ। ਹਾਲਾਂਕਿ ਇਹ ਰਾਹਤ ਵਾਲੀ ਗੱਲ ਹੈ ਕਿ 1,86,935 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਰਿਕਵਰੀ ਰੇਟ 52.79 ਫੀਸਦੀ ਪਹੁੰਚ ਗਿਆ ਹੈ।
ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਕੋਰੋਨਾ ਕਾਰਨ ਰਿਕਾਰਡ ਤੋੜ ਮੌਤਾਂ ਹੋਇਆ ਹਨ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 93 ਲੋਕਾਂ ਦੀਆਂ ਜਾਨਾਂ ਗਈਆਂ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਹੈ। ਦਿੱਲੀ ਵਿੱਚ ਕੋਰੋਨਾ ਦਾ ਅੰਕੜਾ ਹੁਣ ਵਧ ਕੇ 44688 ਹੋ ਗਿਆ ਹੈ।