ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 29,429 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 582 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ।
ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 9,36,181 ਤੱਕ ਪਹੁੰਚ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 24,309 ਤੱਕ ਪਹੁੰਚ ਗਿਆ ਹੈ। ਦੇਸ਼ ਵਿੱਚ ਤੱਕ 5,92,032 ਪੀੜਤ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ ਤੇ ਇਸ ਸਮੇਂ 3,19,840 ਕੋਰੋਨਾ ਦੇ ਮਾਮਲੇ ਐਕਟਿਵ ਹਨ।
ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ 1647 ਨਵੇਂ ਕੇਸ ਸਾਹਮਣੇ ਆਏ ਹਨ ਅਤੇ 41 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,16,993 ਹੋ ਗਈ ਹੈ, ਜਿਨ੍ਹਾਂ ਵਿਚੋਂ 95,699 ਲੋਕ ਸਿਹਤਯਾਬ ਹੋ ਗਏ ਅਤੇ 17,807 ਐਕਟਿਵ ਮਾਮਲੇ ਹਨ। ਹੁਣ ਤੱਕ ਦਿੱਲੀ ਵਿਚ ਕੋਰੋਨਾ ਕਾਰਨ 3,487 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੁੰਬਈ ਵਿੱਚ 1390 ਨਵੇਂ ਕੇਸ ਸਾਹਮਣੇ ਆਏ ਅਤੇ 62 ਵਿਅਕਤੀਆਂ ਦੀ ਜਾਨ ਗਈ ਹੈ। ਸੂਬੇ ਵਿੱਚ ਪੀੜਤਾਂ ਦੀ ਕੁੱਲ ਗਿਣਤੀ 96,253 ਹੋ ਗਈ ਹੈ ਜਿਨ੍ਹਾਂ ਵਿੱਚੋਂ 67830 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ 22,959 ਮਾਮਲੇ ਐਕਟਿਵ ਹਨ ਤੇ 5464 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤਾਮਿਲਨਾਡੂ ਵਿੱਚ ਕੋਰੋਨਾ ਦੇ 4,496 ਨਵੇਂ ਕੇਸ ਸਾਹਮਣੇ ਆਏ ਹਨ ਅਤੇ 68 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਸੂਬੇ ਵਿਚ ਕੁੱਲ ਮਮਲਿਆਂ ਦੀ ਗਿਣਤੀ 1,51,820 ਹੋ ਗਈ ਹੈ। ਇਨ੍ਹਾਂ ਵਿੱਚੋਂ 47,340 ਕੇਸ ਐਕਟਿਵ ਹਨ, ਹੁਣ ਤੱਕ 1,02, 310 ਲੋਕ ਸਿਹਤਯਾਬ ਚੁੱਕੇ ਹਨ ਅਤੇ 2,167 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 288 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8799 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2711 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 221 ਲੋਕਾਂ ਦੀ ਮੌਤ ਹੋਈ ਹੈ।