ETV Bharat / bharat

ਕਸ਼ਮੀਰ ਘਾਟੀ ਦੇ ਕੁੱਝ ਹਿੱਸਿਆ 'ਚ ਮੁੜ ਤੋਂ ਚਲਾਇਆ ਗਿਆ 2G ਇੰਟਰਨੈਟ - ਕਸ਼ਮੀਰ ਘਾਟੀ

ਇੰਟਰਨੈਟ 'ਤੇ ਪਾਬੰਦੀ ਲਾਉਣ ਦੇ 6 ਦਿਨਾਂ ਬਾਅਦ ਕਸ਼ਮੀਰ ਘਾਟੀ ਦੇ ਕੁੱਝ ਹਿੱਸਿਆ ਵਿੱਚ ਮੁੜ ਤੋਂ 2G ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ। 11 ਮਈ ਨੂੰ ਜਾਰੀ ਇੱਕ ਆਦੇਸ਼ ਵਿੱਚ, ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਕਿਹਾ ਕਿ ਕਸ਼ਮੀਰ ਘਾਟੀ ਵਿੱਚ ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ ਨੂੰ ਛੱਡ ਕੇ ਮੋਬਾਈਲ ਡਾਟਾ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ।

2G internet
2G internet
author img

By

Published : May 12, 2020, 8:36 AM IST

Updated : May 12, 2020, 9:12 AM IST

ਸ੍ਰੀਨਗਰ: ਕਸ਼ਮੀਰ ਘਾਟੀ ਵਿੱਚ ਇੰਟਰਨੈਟ 'ਤੇ ਪਾਬੰਦੀ ਲਾਉਣ ਦੇ 6 ਦਿਨਾਂ ਬਾਅਦ ਘਾਟੀ ਦੇ ਕੁੱਝ ਹਿੱਸਿਆ ਵਿੱਚ ਮੁੜ ਤੋਂ 2G ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ।

11 ਮਈ ਨੂੰ ਜਾਰੀ ਇੱਕ ਆਦੇਸ਼ ਵਿੱਚ, ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਕਿਹਾ ਕਿ ਕਸ਼ਮੀਰ ਘਾਟੀ ਵਿੱਚ ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ ਨੂੰ ਛੱਡ ਕੇ ਮੋਬਾਈਲ ਡਾਟਾ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ।

ਹਾਲਾਂਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇੰਟਰਨੈਟ ਦੀ ਸਪੀਡ ਸਿਰਫ 2G ਤੱਕ ਸੀਮਿਤ ਰਹੇਗੀ। ਇਹ ਹੁਕਮ 12 ਮਈ ਤੋਂ ਲਾਗੂ ਹੋਣਗੇ।

ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਖੇ 6 ਮਈ ਨੂੰ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਰਿਆਜ਼ ਨਾਇਕੋ ਦੇ ਕਤਲ ਤੋਂ ਬਾਅਦ ਕਸ਼ਮੀਰ ਵਿੱਚ 2G ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਈ.ਟੀ.ਵੀ. ਭਾਰਤ ਦੀ ਖ਼ਾਸ ਗੱਲਬਾਤ

ਇਹ ਫੈਸਲਾ ਉਦੋਂ ਆਇਆ ਜਦੋਂ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਵਿੱਚ 4G ਸੇਵਾਵਾਂ ਦੀ ਬਹਾਲੀ ਬਾਰੇ ਵਿਚਾਰ ਕਰਨ ਲਈ ਇੱਕ ਉੱਚ ਸ਼ਕਤੀਸ਼ਾਲੀ ਕਮੇਟੀ ਗਠਿਤ ਕਰਨ ਦਾ ਆਦੇਸ਼ ਸੋਮਵਾਰ ਨੂੰ ਪਾਸ ਕਰ ਦਿੱਤਾ ਸੀ।

ਜਾਣਕਾਰੀ ਲਈ ਦੱਸ ਦਈਏ ਕਿ 5 ਅਗਸਤ 2019 ਨੂੰ ਧਾਰਾ 370 ਨੂੰ ਖ਼ਤਮ ਕਰਨ ਸਮੇਂ ਕਸ਼ਮੀਰ ਵਿੱਚ ਇੰਟਰਨੈੱਟ ਮੁਅੱਤਲ ਕਰ ਦਿੱਤਾ ਗਿਆ ਸੀ।

ਇਸ ਨੂੰ ਪੜਾਅਵਾਰ ਤਰੀਕੇ ਨਾਲ ਬਹਾਲ ਕੀਤਾ ਗਿਆ ਪਰ ਤੇਜ਼ ਰਫ਼ਤਾਰ ਇੰਟਰਨੈਟ ਅਜੇ ਵੀ ਬੰਦ ਹੀ ਹੈ।

Last Updated : May 12, 2020, 9:12 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.