ਤੇਲੰਗਾਨਾ: ਨਿਜ਼ਾਮੂਦੀਨ ਮਰਕਜ਼ ਵਿੱਚ ਸ਼ਾਮਲ ਹੋਣ ਵਾਲੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਚੰਦਰਸ਼ੇਖਰ ਰਾਓ ਵੱਲੋਂ ਜਾਰੀ ਬਿਆਨ ਮੁਤਾਬਕ, ਰਾਜ ਵਿੱਚ ਹੁਣ ਤੱਕ ਕੋਰੋਨਾਵਾਇਰਸ ਨਾਲ ਕੁੱਲ 9 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਪੀੜਤਾਂ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸ ਤੋਂ ਪਹਿਲਾਂ 6 ਲੋਕ ਹੋਰ ਵੀ ਇਸ ਵਿੱਚ ਸ਼ਾਮਲ ਹੋਏ ਸਨ ਜਿਨ੍ਹਾਂ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਬੁੱਧਵਾਰ ਨੂੰ ਤੇਲੰਗਾਨਾ ਸਰਕਾਰ ਨੇ ਕੋਵਿਡ-19 ਦੇ ਸ਼ੱਕੀ ਜਾਂ ਪੁਸ਼ਟੀ ਹੋਏ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ।
ਮਿਊਂਸੀਪਲ ਐਡਮਿਨਿਸਟ੍ਰੇਸ਼ਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਇੱਕ ਆਦੇਸ਼ ਜਾਰੀ ਕੀਤਾ ਹੈ ਜਿਸ ਵਿੱਚ ਭਾਰਤ ਸਰਕਾਰ ਵਲੋਂ ਨਿਰਧਾਰਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਦੇ ਅਨੁਸਾਰ ਲਾਸ਼ਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਇਹ ਹੁਕਮ ਮੁੱਖ ਸਕੱਤਰ ਸੋਮੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਬੈਠਕ ਤੋਂ ਬਾਅਦ ਜਾਰੀ ਕੀਤੇ ਗਏ। ਇਸ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲ, ਵਿਸ਼ੇਸ਼ ਮੁੱਖ ਸਕੱਤਰ, ਸਿਹਤ ਮੈਡੀਸਨ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।
ਗ੍ਰੇਟਰ ਹੈਦਰਾਬਾਦ ਮਿਊਂਸੀਪਲ ਕਾਰਪੋਰੇਸ਼ਨ (ਜੀਐਚਐਮਸੀ) ਦੇ ਕਮਿਸ਼ਨਰ ਰਵੀ ਕਿਰਨ ਦੀ ਅਗਵਾਈ ਵਾਲੀ ਟੀਨ ਜੀਐਚਐਮਸੀ ਹੱਦਾਂ ਉੱਤੇ ਲਾਸ਼ਾਂ ਦੇ ਨਿਪਟਾਰੇ ਦੀ ਨਿਗਰਾਨੀ ਕਰੇਗਾ। ਟੀਮ ਦੇ ਮੈਂਬਰਾਂ ਵਿੱਚ ਗਾਂਧੀ ਮੈਡੀਕਲ ਕਾਲਜ ਤੇ ਓਸਮਾਨੀਆ ਮੈਡੀਕਲ ਕਾਲਜ ਦੇ ਦੋ ਪ੍ਰੋਫੈਸਰ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ: ਕੋਰੋਨਾ ਪੀੜਤ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਦੇਹਾਂਤ