ਦੇਹਰਾਦੂਨ: ਚੱਕੂਵਾਲਾ ਖੇਤਰ ਵਿੱਚ ਇੱਕ ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ ਤੇ 2 ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਬਾਕੀ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਮੌਕੇ 'ਤੇ ਮੌਜੂਦ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਦੀ ਟੀਮ ਬਚਾਅ ਕਾਰਜਾਂ ਵਿਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਵਿੱਚ 2 ਵਿਅਕਤੀ ਹੋਰ ਦੱਬੇ ਹੋਏ ਹਨ, ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।