ETV Bharat / bharat

ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ - ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦੀਨ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ।

3 terrorists killed in encounter at pulwama
3 ਅੱਤਵਾਦੀ ਢੇਰ
author img

By

Published : Jan 20, 2020, 3:05 PM IST

ਪੁਲਵਾਮਾ: ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦੀਨ ਦੇ ਤਿੰਨ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉੱਥੇ ਅੱਤਵਾਦੀ ਲੁਕੇ ਹੋਏ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਨੂੰ ਵੇਖ ਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Pariksha Pe Charcha 2020: ਚੰਗੇ ਨੰਬਰ ਹੀ ਸਭ ਕੁੱਝ ਨਹੀਂ: ਪੀਐਮ ਮੋਦੀ

ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਸਰਚ ਆਪ੍ਰੇਸ਼ਨ ਅਜੇ ਵੀ ਜਾਰੀ ਹੈ।

ਦੱਸ ਦਈਏ ਕਿ ਲੰਘੇ ਸ਼ੁੱਕਰਵਾਰ ਨੂੰ ਵੀ ਪੁਲਵਾਮਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ ਜਿਸ ਵਿੱਚ 2 ਅੱਤਵਾਦੀ ਮਾਰੇ ਗਏ ਸਨ।

Intro:Body:Conclusion:

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.